02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਆਵਾਜਾਈ ਨਿਯਮਾਂ ਦੀ ਪਾਲਣਾ ਕਰਕੇ ਅਸੀਂ ਕਈ ਵਡਮੁੱਲੀਆਂ ਜਾਨਾਂ ਬਚਾ ਸਕਦੇ ਹਾਂ- ਡੀ. ਐੱਸ. ਪੀ. ਸ਼ੀਤਲ ਸਿੰਘ <br/>

Ad Position 21
No active advertisement
ਅਜੀਤ ਡੈਸਕ 25-01-2026
ਕਪੂਰਥਲਾ, 24 ਜਨਵਰੀ (ਸਡਾਨਾ)-ਕੌਮੀ ਸੜਕ ਸੁਰੱਖਿਆ ਮਹੀਨੇ ਤਹਿਤ ਟਰੈਫ਼ਿਕ ਪੁਲਿਸ ਵਲੋਂ ਸੀਨੀਅਰ ਅਧਿਕਾਰੀਆਂ ਦੇ ਆਦੇਸ਼ਾਂ ਤਹਿਤ ਵਿਦਿਆਰਥੀਆਂ ਅਤੇ ਸ਼ਹਿਰ ਨਿਵਾਸੀ ਲੋਕਾਂ ਨੂੰ ਆਵਾਜਾਈ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ | ਇਸੇ ਮੁਹਿੰਮ ਨੂੰ ਲੈ ਕੇ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਐੱਮ.ਡੀ.ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਡੀ.ਐੱਸ.ਪੀ. ਸਬ ਡਵੀਜ਼ਨ ਸ਼ੀਤਲ ਸਿੰਘ ਤੇ ਟਰੈਫ਼ਿਕ ਇੰਚਾਰਜ ਇੰਸਪੈਕਟਰ ਦਰਸ਼ਨ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਆਵਾਜਾਈ ਨਿਯਮਾਂ ਦੀ ਪਾਲਣਾ ਕਰਕੇ ਅਸੀਂ ਕਈ ਵਡਮੁੱਲੀਆਂ ਜਾਨਾਂ ਬਚਾ ਸਕਦੇ ਹਾਂ | ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ 18 ਸਾਲ ਦੀ ਉਮਰ ਹੋਣ ਉਪਰੰਤ ਹੀ ਦੋ ਪਹੀਆ ਵਾਹਨ ਲਾਇਸੰਸ ਬਣਾਕੇ ਚਲਾਉਣ | ਉਨ੍ਹਾਂ ਕਿਹਾ ਕਿ ਚਾਰ ਪਹੀਆ ਵਾਹਨ ਚਲਾਉਣ ਸਮੇਂ ਸੀਟ ਬੈਲਟ ਦੀ ਵਰਤੋਂ ਕੀਤੀ ਜਾਵੇ, ਵਾਹਨ ਦੇ ਸਾਰੇ ਕਾਗਜ਼ਾਤ ਪੂਰੇ ਰੱਖੇ ਜਾਣ ਤੇ ਡਰਾਈਵਿੰਗ ਕਰਦੇ ਸਮੇਂ ਮੋਬਾਈਲ ਦੀ ਵਰਤੋਂ ਨਾ ਕੀਤੀ ਜਾਵੇ | ਇਸ ਮੌਕੇ ਸਮਾਜ ਸੇਵੀ ਸੁਖਵਿੰਦਰ ਮੋਹਨ ਸਿੰਘ ਭਾਟੀਆ, ਏ.ਐਸ.ਆਈ. ਬਲਵਿੰਦਰ ਸਿੰਘ, ਏ.ਐਸ.ਆਈ. ਦਿਲਬਾਗ ਸਿੰਘ, ਏ.ਐਸ.ਆਈ. ਸੁਰਜੀਤ ਸਿੰਘ, ਰੋਸ਼ਨ ਕੁਮਾਰ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਲਈ ਨਵੇਂ ਮੌਕੇ ਖੋਲ੍ਹ ਰਹੇ ਹਨ ਵਪਾਰਕ ਸਮਝੌਤੇ-ਮੋਦੀ ਰੁਜ਼ਗਾਰ ਮੇਲੇ 'ਚ ਵੰਡੇ 61 ਹਜ਼ਾਰ ਨਿਯੁਕਤੀ ਪੱਤਰ <... ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਟਰੈਕਟਰ ਮਾਰਚ 26 ਨੂੰ : ਐਡਵੋਕੇਟ ਰਾਣਾ <br/>
Ad Position 24
No active advertisement