14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 26-01-2026
ਫਗਵਾੜਾ, 25 ਜਨਵਰੀ (ਹਰਜੋਤ ਸਿੰਘ ਚਾਨਾ)-ਫਗਵਾੜਾ–ਜਲੰਧਰ ਨੈਸ਼ਨਲ ਹਾਈਵੇ 'ਤੇ ਮੇਹਟਾ ਬਾਈਪਾਸ ਨੇੜੇ ਫਲਾਈਓਵਰ ਉੱਤੇ ਵਾਪਰੇ ਸੜਕ ਹਾਦਸੇ ਵਿਚ ਇੱਕ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਨੇ ਅੱਗੇ ਜਾ ਰਹੀ ਇੱਕ ਕਾਰ ਨੂੰ ਪਿੱਛੋਂ ਟੱਕਰ ਮਾਰ ਦਿੱਤੀ | ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀ ਨੂੰ ਤੁਰੰਤ ਫਗਵਾੜਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ | ਜਾਣਕਾਰੀ ਦਿੰਦਿਆਂ ਏ.ਐਸ.ਆਈ. ਬਿੰਦਰ ਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਵੱਲੋਂ ਹਾਦਸੇ ਦੀ ਸੂਚਨਾ ਮਿਲੀ ਸੀ | ਸੂਚਨਾ ਮਿਲਣ ਉਪਰੰਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੀ ਤਾਂ ਮੋਟਰਸਾਈਕਲ ਸਵਾਰ ਗੰਭੀਰ ਹਾਲਤ ਵਿਚ ਮਿਲਿਆ | ਪੁਲਿਸ ਵੱਲੋਂ ਜ਼ਖ਼ਮੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਹਰ ਚੋਣ 'ਚ ਨਿਡਰ, ਨਿਰਪੱਖ ਤੇ ਜ਼ਿੰਮੇਵਾਰੀ ਨਾਲ ਵੋਟ ਪਾਉਣ- ਨਵਨੀਤ ਕੌਰ ਬੱਲ ਅਗਲੀ ਖ਼ਬਰ ਧਾਰ ਬਲਾਕ ਦੇ ਕਿਸਾਨਾਂ ਦੇ ਚਿਹਰੇ ਖਿੜੇ
Ad Position 24