14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਨੌਜਵਾਨ ਹਰ ਚੋਣ 'ਚ ਨਿਡਰ, ਨਿਰਪੱਖ ਤੇ ਜ਼ਿੰਮੇਵਾਰੀ ਨਾਲ ਵੋਟ ਪਾਉਣ- ਨਵਨੀਤ ਕੌਰ ਬੱਲ

Ad Position 21
No active advertisement
ਅਜੀਤ ਡੈਸਕ 26-01-2026
ਕੌਮੀ ਵੋਟਰ ਦਿਵਸ 'ਤੇ ਸਰਬੋਤਮ ਏ.ਆਰ.ਓ. ਵਜੋਂ ਐੱਸ.ਡੀ.ਐਮ. ਡਾ. ਇਰਵਿਨ ਕੌਰ ਦਾ ਸਨਮਾਨ
ਕਪੂਰਥਲਾ, 25 ਜਨਵਰੀ (ਅਮਰਜੀਤ ਕੋਮਲ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਚ ਕੌਮੀ ਵੋਟਰ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਨਵਨੀਤ ਕੌਰ ਬੱਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਕੀਤੀ ਤੇ ਸਮਾਗਮ ਵਿਚ ਐੱਸ.ਡੀ.ਐਮ. ਮੇਜਰ ਡਾ. ਇਰਵਿਨ ਕੌਰ ਤੇ ਸਹਾਇਕ ਕਮਿਸ਼ਨਰ ਜਨਰਲ ਵਿਸ਼ਾਲ ਵਟਸ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਸਮਾਗਮ ਦੇ ਆਰੰਭ ਵਿਚ ਕਾਲਜ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਤੇ ਹੋਰ ਸ਼ਖ਼ਸੀਅਤਾਂ ਨੂੰ ਜੀ ਆਇਆ ਕਿਹਾ ਤੇ ਉਨ੍ਹਾਂ ਨੈਸ਼ਨਲ ਵੋਟਰ ਦਿਵਸ ਦੀ ਮਹੱਤਤਾ ਤੇ ਇਸ ਸਬੰਧੀ ਕਾਲਜ ਵਲੋਂ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਬਾਅਦ ਵਿਚ ਮੁੱਖ ਮਹਿਮਾਨ ਨਵਨੀਤ ਕੌਰ ਬੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੋਟ ਦਾ ਅਧਿਕਾਰ ਭਾਰਤੀ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਹੈ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਨਾਂਅ ਵੋਟਰ ਸੂਚੀ ਵਿਚ ਦਰਜ ਕਰਵਾਉਣ ਤੇ ਹਰ ਚੋਣ ਵਿਚ ਨਿਡਰ, ਨਿਰਪੱਖ ਅਤੇ ਜ਼ਿੰਮੇਵਾਰੀ ਨਾਲ ਵੋਟ ਪਾਉਣ | ਇਸ ਮੌਕੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੇ ਵਿਦਿਆਰਥੀਆਂ ਨੇ ਸ਼ਬਦ, ਲਿਟਲ ਏਾਜਲ ਕੋ-ਐੱਡ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਰਥਨਾ ਡਾਂਸ, ਪੀ.ਡਬਲਿਯੂ.ਡੀ. ਆਈਕਾਨ ਮੰਗਲ ਸਿੰਘ ਭੰਡਾਲ ਨੈਸ਼ਨਲ ਐਵਾਰਡੀ ਨੇ ਕਵਿਤਾ, ਹਿੰਦੂ ਕੰਨਿਆ ਕਾਲਜ ਦੀਆਂ ਵਿਦਿਆਰਥਣਾਂ ਨੇ ਗੀਤ, ਸਰਕਾਰੀ ਹਾਈ ਸਕੂਲ ਮਨਸੂਰਵਾਲ ਦੇ ਬੱਚਿਆਂ ਨੇ ਡਾਂਸ ਤੇ ਕਾਲਜ ਦੇ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਕੌਮੀ ਵੋਟਰ ਦਿਵਸ ਦੀ ਮਹੱਤਤਾ ਨੂੰ ਸਮਰਪਿਤ ਇਕ ਗੀਤ ਬਾਖ਼ੂਬੀ ਨਾਲ ਪੇਸ਼ ਕੀਤਾ | ਨਵਨੀਤ ਕੌਰ ਬੱਲ ਨੇ ਸਰਬੋਤਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ (ਏ.ਆਰ.ਓ.) ਵਜੋਂ ਐਸ.ਡੀ.ਐਮ. ਕਪੂਰਥਲਾ ਮੇਜਰ ਡਾ. ਇਰਵਿਨ ਕੌਰ, ਸਹਾਇਕ ਕਮਿਸ਼ਨਰ ਵਿਸ਼ਾਲ ਵਟਸ ਨੂੰ ਸਰਬੋਤਮ ਸਵੀਪ ਨੋਡਲ ਅਫ਼ਸਰ ਤੇ ਸਰਬੋਤਮ ਬੀ.ਐਲ.ਓਜ਼ ਵਜੋਂ ਮਨਦੀਪ ਸਿੰਘ ਨੂੰ ਸਨਮਾਨਿਤ ਕੀਤਾ | ਉਨ੍ਹਾਂ ਨੈਸ਼ਨਲ ਐਵਾਰਡੀ ਮੰਗਲ ਸਿੰਘ ਭੰਡਾਲ ਸਮੇਤ ਵੱਖ-ਵੱਖ ਵਿਭਾਗਾਂ 'ਚ ਸਮੇਂ ਸਮੇਂ ਵਧੀਆ ਸੇਵਾਵਾਂ ਵਾਲੇ ਅਧਿਕਾਰੀਆਂ ਤੇ ਸਮਾਗਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ | ਸਮਾਗਮ ਦੌਰਾਨ ਮੰਚ ਸੰਚਾਲਨ ਦੇ ਫ਼ਰਜ਼ ਸਹਾਇਕ ਨੋਡਲ ਅਫ਼ਸਰ ਪਰਮਜੀਤ ਸਿੰਘ ਨੇ ਨਿਭਾਏ ਤੇ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ 'ਚ ਚੋਣ ਕਾਨੂੰਗੋ ਪੂਜਾ ਕੱਕੜ ਦਾ ਵਿਸ਼ੇਸ਼ ਯੋਗਦਾਨ ਰਿਹਾ | ਇਸ ਮੌਕੇ ਪ੍ਰੋਗਰਾਮਰ ਕਮਲ ਕਿਸ਼ੋਰ, ਕਲਰਕ ਸਤਪਾਲ ਸਿੰਘ, ਰਕੇਸ਼ ਕੁਮਾਰ, ਪਰਮਜੀਤ ਕੌਰ, ਦਿਲਬਾਗ ਸਿੰਘ, ਡਾਟਾ ਐਂਟਰੀ ਆਪ੍ਰੇਟਰ ਜਤਿੰਦਰ ਕੁਮਾਰ, ਉਂਕਾਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਤੇ ਲਾਇਲਪੁਰ ਖ਼ਾਲਸਾ ਕਾਲਜ ਦੇ ਸਟਾਫ਼ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਟਰੈਫ਼ਿਕ 'ਚ ਵਿਘਨ ਪਾਉਣ ਸੰਬੰਧੀ ਦੁਕਾਨਦਾਰ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ
Ad Position 24