14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

'ਪੰਜਾਬ ਸਖੀ ਸ਼ਕਤੀ ਮੇਲਾ' ਕਪੂਰਥਲਾ 'ਚ 28 ਤੋਂ 30 ਜਨਵਰੀ ਤੱਕ- ਅਮਿਤ ਕੁਮਾਰ ਪੰਚਾਲ <br/>

Ad Position 21
No active advertisement
ਅਜੀਤ ਡੈਸਕ 26-01-2026
ਕਪੂਰਥਲਾ, 25 ਜਨਵਰੀ (ਵਿ.ਪ੍ਰ.)-ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੇ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿਚ 18 ਜਨਵਰੀ ਤੋਂ 30 ਜਨਵਰੀ ਤੱਕ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ 'ਪੰਜਾਬ ਸਖੀ ਸ਼ਕਤੀ ਮੇਲਾ 2026' ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਇਹ ਮੇਲਾ ਕਰਵਾਉਣ ਦਾ ਮੁੱਖ ਉਦੇਸ਼ ਸਵੈ ਸਹਾਇਤਾ ਸਮੂਹ ਨਾਲ ਜੁੜੀਆਂ ਔਰਤਾਂ ਨੂੰ ਆਤਮ ਨਿਰਭਰ ਬਣਾਉਣਾ ਤੇ ਉਨ੍ਹਾਂ ਦੇ ਉਤਪਾਦਾਂ ਨੂੰ ਵੱਡਾ ਮੰਚ ਪ੍ਰਦਾਨ ਕਰਨਾ ਹੈ | ਉਨ੍ਹਾਂ ਕਿਹਾ ਕਿ ਮੇਲੇ ਮੌਕੇ ਘਰੇਲੂ ਸਮੱਗਰੀ, ਹੱਥੀਂ ਬਣਾਏ ਗਏ ਸਾਜ਼ੋ ਸਾਮਾਨ, ਆਰਗੈਨਿਕ ਉਤਪਾਦ, ਆਚਾਰ ਮੁਰੱਬੇ, ਜੈਮ, ਸਟਾਲ, ਮਹਿੰਦੀ, ਪਰਫਿਊਮ, ਕੈਂਡਲ ਸਟਾਲ ਤੇ ਲਾਈਵ ਫੂਡ ਸਟਾਲ ਲਗਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਗਣਤੰਤਰ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਫਲੈਗ ਮਾਰਚ <br/> ਅਗਲੀ ਖ਼ਬਰ ਟਰੈਫ਼ਿਕ 'ਚ ਵਿਘਨ ਪਾਉਣ ਸੰਬੰਧੀ ਦੁਕਾਨਦਾਰ ਖ਼ਿਲਾਫ਼ ਕੇਸ ਦਰਜ
Ad Position 24