14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਬੱਸ ਤੇ ਕਾਰ ਦੀ ਜ਼ਬਰਦਸਤ ਟੱਕਰ, ਏਅਰਬੈਗ ਖੁੱਲ੍ਹਣ ਕਾਰਨ ਕਾਰ ਚਾਲਕ ਦੀ ਜਾਨ ਬਚੀ <br/>

Ad Position 21
No active advertisement
ਅਜੀਤ ਡੈਸਕ 26-01-2026
ਫਗਵਾੜਾ, 25 ਜਨਵਰੀ (ਹਰਜੋਤ ਸਿੰਘ ਚਾਨਾ)-ਫਗਵਾੜਾ–ਹੁਸ਼ਿਆਰਪੁਰ ਰੋਡ 'ਤੇ ਇੱਕ ਬੱਸ ਤੇ ਕਾਰ ਵਿਚਾਲੇ ਹੋਈ ਟੱਕਰ ਕਾਰਨ ਟ੍ਰੈਫਿਕ ਜਾਮ ਲੱਗ ਗਿਆ ਜਿਸ ਨਾਲ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ | ਹਾਦਸੇ 'ਚ ਕਿਸੇ ਨੂੰ ਵੀ ਕੋਈ ਸੱਟ ਨਹੀਂ ਲੱਗੀ | ਏ.ਐਸ.ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਫਗਵਾੜਾ–ਹੁਸ਼ਿਆਰਪੁਰ ਰੋਡ 'ਤੇ ਓਵਰਬਿ੍ਜ਼ ਉੱਤੇ ਚੌਕ ਦੇ ਨੇੜੇ ਇੱਕ ਹਾਦਸਾ ਵਾਪਰਿਆ ਹੈ | ਮੌਕੇ 'ਤੇ ਪਹੁੰਚ ਕੇ ਪਤਾ ਲੱਗਿਆ ਕਿ ਹੁਸ਼ਿਆਰਪੁਰ ਵੱਲੋਂ ਆ ਰਹੀ ਬੱਸ ਦੀ ਸਾਹਮਣੇ ਤੋਂ ਆ ਰਹੀ ਕਾਰ ਨਾਲ ਟੱਕਰ ਹੋ ਗਈ ਸੀ | ਕਾਰ ਦੇ ਏਅਰਬੈਗ ਖੁੱਲ੍ਹ ਜਾਣ ਕਾਰਨ ਕਾਰ ਚਾਲਕ ਦੀ ਜਾਨ ਬਚ ਗਈ | ਬੱਸ ਚਾਲਕ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਹੁਸ਼ਿਆਰਪੁਰ ਤੋਂ ਲੁਧਿਆਣਾ ਵੱਲ ਜਾ ਰਹੇ ਸਨ ਅਤੇ ਅੱਗੇ ਉਨ੍ਹਾਂ ਨੇ ਬਠਿੰਡਾ ਜਾਣਾ ਸੀ | ਉਨ੍ਹਾਂ ਮੁਤਾਬਿਕ ਫਗਵਾੜਾ ਵੱਲੋਂ ਆ ਰਹੀ ਕਾਰ ਅਚਾਨਕ ਬੇਕਾਬੂ ਹੋ ਗਈ ਅਤੇ ਸਿੱਧੀ ਬੱਸ ਨਾਲ ਟੱਕਰ ਮਾਰ ਬੈਠੀ | ਸੁਖਵਿੰਦਰ ਸਿੰਘ ਨੇ ਇਹ ਵੀ ਦੱਸਿਆ ਕਿ ਬੱਸ ਵਿਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ |

Ad Position 22
No active advertisement
ਪਿਛਲੀ ਖ਼ਬਰ ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਨੂੰ ਗਣਤੰਤਰ ਦਿਵਸ ਮੌਕੇ ਪਦਮ ਸ੍ਰੀ ਪੁਰਸਕਾਰ ਨਾਲ ਕੀਤ... ਅਗਲੀ ਖ਼ਬਰ ਗਣਤੰਤਰ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਫਲੈਗ ਮਾਰਚ <br/>
Ad Position 24