ਫਗਵਾੜਾ, 25 ਜਨਵਰੀ (ਹਰਜੋਤ ਸਿੰਘ ਚਾਨਾ)- ਸਥਾਨਕ ਐਸ.ਡੀ.ਐਮ. ਦਫ਼ਤਰ ਵਿਖੇ ਕੌਮੀ ਵੋਟਰ ਦਿਵਸ ਮਨਾਇਆ ਗਿਆ | ਇਸ ਦੌਰਾਨ ਐਸ.ਡੀ.ਐਮ. ਜਸ਼ਨਜੀਤ ਸਿੰਘ ਨੇ ਦਫ਼ਤਰੀ ਸਟਾਫ਼ ਨੂੰ ਵੋਟ ਦੀ ਵਰਤੋਂ ਪੂਰੀ ਇਮਾਨਦਾਰੀ ਦੇ ਨਾਲ ਕਰਨ ਦਾ ਪ੍ਰਣ ਦੁਆਇਆ | ਉਨ੍ਹਾਂ ਕਿਹਾ ਕਿ ਲੋਕਤੰਤਰ 'ਚ ਵੋਟ ਦਾ ਖ਼ਾਸ ਮਹੱਤਵ ਹੁੰਦਾ ਹੈ | ਹਰੇਕ ਵੋਟਰ ਨੂੰ ਆਪਣੀ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਹੋਣਾ ਚਾਹੀਦਾ ਹੈ | ਵੋਟ ਦੀ ਵਰਤੋਂ ਹਮੇਸ਼ਾ ਬਿਨਾਂ ਕਿਸੇ ਡਰ, ਭੈਅ ਤੇ ਲਾਲਚ ਤੋਂ ਪੂਰੀ ਇਮਾਨਦਾਰੀ ਦੇ ਨਾਲ ਆਪਣੀ ਪਸੰਦ ਮੁਤਾਬਿਕ ਯੋਗ ਉਮੀਦਵਾਰ ਲਈ ਕੀਤੀ ਜਾਣੀ ਚਾਹੀਦੀ ਹੈ | ਇਸ ਵਾਰ 16ਵੇਂ ਵੋਟਰ ਦਿਵਸ ਦਾ ਥੀਮ 'ਮਾਈ ਇੰਡੀਆ, ਮਾਈ ਵੋਟ' ਰੱਖਿਆ ਗਿਆ ਹੈ | ਇਸ ਮੌਕੇ ਐਸ.ਡੀ.ਐਮ. ਦਫ਼ਤਰ ਦਾ ਸਮੂਹ ਸਟਾਫ਼ ਮੌਜੂਦ ਸੀ |