14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਖੀਰਾਂਵਾਲੀ ਨੇੜੇ ਕਾਰ 'ਚੋਂ ਨੌਜਵਾਨ ਦੀ ਲਾਸ਼ ਬਰਾਮਦ <br/>

Ad Position 21
No active advertisement
ਅਜੀਤ ਡੈਸਕ 26-01-2026
ਕਪੂਰਥਲਾ, 25 ਜਨਵਰੀ (ਅਮਨਜੋਤ ਸਿੰਘ ਵਾਲੀਆ)-ਪਿੰਡ ਖੀਰਾਂਵਾਲੀ ਨੇੜੇ ਕਾਰ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਜੋ ਕਿ ਬੇਹੋਸ਼ੀ ਦੀ ਹਾਲਤ ਵਿਚ ਗੱਡੀ ਵਿਚ ਪਿੰਡ ਖੀਰਾਂਵਾਲੀ ਦੇ ਨੇੜੇ ਰੋਡ 'ਤੇ ਪਿਆ ਹੈ | ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਜਿੱਥੇ ਡਿਊਟੀ ਡਾਕਟਰ ਵਲੋਂ ਉਸ ਨੂੰ ਮਿ੍ਤਕ ਐਲਾਨ ਦਿੱਤਾ ਜਿਸ ਦੀ ਪਹਿਚਾਣ ਸੋਨਮਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਤਲਵੰਡੀ ਚੌਧਰੀਆਂ ਵਜੋਂ ਹੋਈ ਹੈ | ਮਿ੍ਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦੀ ਪਤਨੀ ਦੀ ਇਕ ਸਾਲ ਪਹਿਲਾਂ ਮੌਤ ਹੋ ਗਈ ਸੀ, ਜਿਸ ਕਾਰਨ ਉਹ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਚੱਲ ਰਿਹਾ ਸੀ ਤੇ ਬੀਤੀ ਰਾਤ ਕਪੂਰਥਲਾ ਤੋਂ ਦਵਾਈ ਲੈ ਕੇ ਆਪਣੇ ਪਿੰਡ ਕਪੂਰਥਲਾ ਜਾ ਰਿਹਾ ਸੀ | ਏ.ਐਸ.ਆਈ. ਨੇ ਦੱਸਿਆ ਕਿ ਮਿ੍ਤਕ ਨੌਜਵਾਨ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ ਅਤੇ 174 ਦੀ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਦਿਲ ਦੀਆਂ ਬਿਮਾਰੀਆਂ 'ਤੇ ਆਧੁਨਿਕ ਇਲਾਜ ਪ੍ਰਣਾਲੀ ਰਾਹੀਂ ਕਾਬੂ ਪਾਇਆ ਜਾ ਸਕਦਾ ਹੈ-ਡਾ. ਅੰਕਿਤ ਮਹਾਜਨ <br/> ਅਗਲੀ ਖ਼ਬਰ ਨਡਾਲਾ ਪੁਲਿਸ ਨੇ ਪਾਬੰਦੀਸ਼ੁਦਾ ਕੈਪਸੂਲ ਵੇਚਦੀ ਔਰਤ ਨੂੰ ਕੀਤਾ ਕਾਬੂ
Ad Position 24