ਹੁਸੈਨਪੁਰ, 27 ਜਨਵਰੀ (ਤਰਲੋਚਨ ਸਿੰਘ ਸੋਢੀ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਅੱਜ ਭਾਰਤ ਦਾ ਨਾਮ ਸੰਸਾਰ ਭਰ ਦੇ ਮੋਹਰਲੀ ਕਤਾਰ ਵਾਲੇ ਦੇਸ਼ਾਂ ਵਿਚ ਗਿਣਿਆ ਜਾਣ ਲੱਗਾ ਹੈ, ਜੋ ਕਿ ਦੇਸ਼ ਵਾਸੀਆਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਆਗੂ ਪਿਆਰਾ ਸਿੰਘ ਪਾਜੀਆਂ ਨੇ ਪੰਜਾਬ ਦੇ ਭਾਜਪਾ ਆਗੂਆਂ ਦੀ ਮੰਗ 'ਤੇ ਕਰਤਾਰਪੁਰ ਤੋਂ ਆਉਣ ਜਾਣ ਵਾਲਿਆਂ ਰਾਹਗੀਰਾਂ ਦੀ ਪ੍ਰੇਸ਼ਾਨੀ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਭਾਰਤੀ ਰੇਲਵੇ ਬੋਰਡ ਤੇ ਕੇਂਦਰੀ ਰੇਲ ਮੰਤਰੀ ਵਲੋਂ ਕਰਤਾਰਪੁਰ ਵਿਖੇ ਰੇਲਵੇ ਲਾਈਨ 'ਤੇ ਫਲਾਈ ਓਵਰ ਬਣਾਉਣ ਦੀ ਮਨਜ਼ੂਰੀ ਦੇਣ 'ਤੇ ਧੰਨਵਾਦ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅੱਜ ਦੇਸ਼ ਪੁਰੀ ਤਰ੍ਹਾਂ ਤਰੱਕੀ ਦੀਆਂ ਲੀਹਾਂ 'ਤੇ ਚੱਲ ਰਿਹਾ ਹੈ ਅਤੇ ਇਹ ਰੇਲਵੇ ਲਾਈਨ 'ਤੇ ਫਲਾਈ ਓਵਰ ਬਣਨਾ ਲੰਬੇ ਸਮੇਂ ਤੋਂ ਲੱਖਾਂ ਲੋਕਾਂ ਦੀ ਮੰਗ ਪੂਰੀ ਕਰਦਿਆਂ ਹੋਇਆਂ ਪੰਜਾਬ ਭਾਜਪਾ ਨੇ ਪੰਜਾਬ ਵਿਚ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਆਪਣੇ ਲਗਭਗ ਚਾਰ ਸਾਲਾਂ ਦੇ ਰਾਜ ਵਿਚ ਪੰਜਾਬ ਦਾ ਕੋਈ ਵਿਕਾਸ ਨਹੀਂ ਕੀਤਾ ਜਦਕਿ ਪਿੰਡਾਂ ਦੀਆਂ ਟੁੱਟੀਆਂ ਸੜਕਾਂ ਆਪਣੇ ਹਾਲ ਤੇ ਹੰਝੂ ਵਹਾ ਰਹੀਆਂ ਹਨ ਜਿਸ ਦੀ ਮਿਸਾਲ ਕਪੂਰਥਲਾ ਸੁਲਤਾਨਪੁਰ ਲੋਧੀ ਜੀ. ਟੀ. ਰੋਡ ਤੋਂ ਭਾਣੋਲੰਗਾ ਨੂੰ ਜਾਂਦੀ ਥਾਂ-ਥਾਂ ਤੋਂ ਟੁੱਟੀ ਸੜਕ ਤੋਂ ਮਿਲਦੀ ਹੈ |