20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

77ਵੇਂ ਗਣਤੰਤਰ ਦਿਵਸ ਸੰਬੰਧੀ ਜ਼ਿਲ੍ਹੇ ਭਰ 'ਚ ਵੱਖ-ਵੱਖ ਥਾੲੀਂ ਸਮਾਗਮ <br/>

Ad Position 21
No active advertisement
ਅਜੀਤ ਡੈਸਕ 28-01-2026
(ਸਫਾ 5 ਦੀ ਬਾਕੀ)
ਸਮਾਗਮ ਦੌਰਾਨ ਮੰਚ ਸੰਚਾਲਨ ਦੇ ਫ਼ਰਜ਼ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸੁਬੇਗ ਸਿੰਘ ਧੰਜੂ ਨੇ ਨਿਭਾਏ | ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ, ਐਸ.ਐਸ.ਪੀ. ਕਪੂਰਥਲਾ ਗੌਰਵ ਤੂਰਾ, ਨਵਨੀਤ ਕੌਰ ਬੱਲ ਵਧੀਕ ਡਿਪਟੀ ਕਮਿਸ਼ਨਰ ਜਨਰਲ, ਵਰਿੰਦਰਪਾਲ ਸਿੰਘ ਬਾਜਵਾ, ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ, ਸਹਾਇਕ ਕਮਿਸ਼ਨਰ ਵਿਸ਼ਾਲ ਵਟਸ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਪਰਸਨ ਕੰਵਰ ਇਕਬਾਲ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਜਗਜੀਤ ਸਿੰਘ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਇੰਦਰਜੀਤ ਸਿੰਘ ਜੁਗਨੂੰ, ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਬਜਾਜ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਵਿੰਦਰ ਸਿੰਘ ਬੱਟੂ, ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਆਰ.ਸੀ. ਬਿਰਹਾ, ਸੂਫੀ ਸੰਤ ਸਮਾਜ ਦੇ ਚੇਅਰਮੈਨ ਦੀਪਕ ਸ਼ਾਹ, ਪੰਜਾਬ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਸੁਖਵੰਤ ਸਿੰਘ ਕੰਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਕੂਲਾਂ ਦੇ ਮੁਖੀ, ਅਧਿਆਪਕ ਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਫਗਵਾੜਾ 'ਚ ਗਣਤੰਤਰ ਦਿਵਸ ਮਨਾਇਆ
ਫਗਵਾੜਾ, (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਚ 77ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਸਕੂਲ ਆਫ਼ ਐਮੀਨੈਸ ਦੀ ਗਰਾਊਾਡ 'ਚ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ | ਸਮਾਗਮ ਵਿਚ ਏ.ਡੀ.ਸੀ. ਡਾ. ਸ਼ਿਖਾ ਭਗਤ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਤੇ ਰਾਸ਼ਟਰੀ ਝੰਡਾ ਲਹਿਰਾਇਆ | ਇਸ ਮੌਕੇ ਡਾ. ਸ਼ਿਖਾ ਭਗਤ ਤੇ ਐਸ.ਪੀ. ਮਾਧਵੀ ਸ਼ਰਮਾ ਨੇ ਮਾਰਚ ਪਾਸਟ ਤੋਂ ਸਲਾਮੀ ਲਈ ਤੇ ਪਰੇਡ ਦਾ ਨਿਰੀਖਣ ਕੀਤਾ ਅਤੇ ਤਿਰੰਗੇ ਰੰਗ ਦੇ ਗੁਬਾਰੇ ਛੱਡੇ | ਸਮਾਰੋਹ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪੀਟੀ ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ 'ਚ ਨਸ਼ਾ ਰੋਕਥਾਮ, ਦੇਸ਼ ਭਗਤੀ, ਭੰਗੜਾ ਅਤੇ ਗਿੱਧਾ ਸ਼ਾਮਿਲ ਸਨ | ਡਾ. ਸ਼ਿਖਾ ਭਗਤ ਨੇ ਸ਼ਹਿਰ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸੁਤੰਤਰਤਾ ਸੈਲਾਨੀਆਂ ਨੇ ਆਪਣੀ ਕੀਮਤੀ ਜ਼ਿੰਦਗੀ ਕੁਰਬਾਨ ਕਰਕੇ ਦੇਸ਼ ਨੂੰ ਆਜ਼ਾਦ ਕਰਵਾਇਆ | ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ 26 ਜਨਵਰੀ 1950 ਨੂੰ ਭਾਰਤ ਦਾ ਸੰਵਿਧਾਨ ਲਾਗੂ ਹੋਇਆ | ਇਸ ਮੌਕੇ ਉਨ੍ਹਾਂ ਨੇ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮਰਾਓ ਅੰਬੇਡਕਰ ਵੱਲੋਂ ਦਰਸਾਏ ਮਾਰਗ 'ਤੇ ਚਲਣ ਦੀ ਅਪੀਲ ਵੀ ਕੀਤੀ | ਇਸ ਦੌਰਾਨ ਡਾ. ਸ਼ਿਖਾ ਭਗਤ ਅਤੇ ਐਸਪੀ ਮਾਧਵੀ ਸ਼ਰਮਾ ਵੱਲੋਂ ਸਿੱਖਿਆ ਅਤੇ ਖੇਡਾਂ ਸਮੇਤ ਵੱਖ-ਵੱਖ ਖੇਤਰਾਂ ਵਿਚ ਉੱਤਮ ਪ੍ਰਦਰਸ਼ਨ ਕਰਨ ਵਾਲੇ ਵਿਅਕਤੀਆਂ ਅਤੇ ਆਜ਼ਾਦੀ ਘੁਲਾਟੀਆ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ | ਸਮਾਰੋਹ ਵਿਚ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਆਪ ਆਗੂ ਹਰਨੂਰ ਸਿੰਘ ਹਰਜੀ ਮਾਨ, ਐਸਡੀਐਮ ਜਸ਼ਨਜੀਤ ਸਿੰਘ, ਡੀਐਸਪੀ ਭਾਰਤ ਭੂਸ਼ਣ, ਜਰਨੈਲ ਨੰਗਲ, ਗੁਰਦੀਪ ਸਿੰਘ ਦੀਪਾ, ਸੀਮਾ ਰਾਣਾ, ਐਸਐਚਓ ਸਿਟੀ ਊਸ਼ਾ , ਐਸਐਚਓ ਸਤਨਾਮਪੁਰਾ ਅਮਨਪ੍ਰੀਤ ਕੌਰ, ਐਸਐਚਓ ਸਦਰ ਸੋਨਮਦੀਪ ਕੌਰ,ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸ਼ਹਿਰੀ ਹਾਜ਼ਰ ਸਨ |
ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ
ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ)-ਗਣਤੰਤਰ ਦਿਵਸ ਦਾ ਦਿਹਾੜਾ ਸੁਲਤਾਨਪੁਰ ਲੋਧੀ 'ਚ ਵੱਖ-ਵੱਖ ਥਾਵਾਂ 'ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਸੰਬੰਧੀ ਨਵੀਂ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਮੁੱਖ ਸਮਾਗਮ ਤਹਿਸੀਲਦਾਰ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ 'ਚ ਵਿਸ਼ਾਲ ਵਤਸ ਐਸ.ਡੀ.ਐਮ. ਸੁਲਤਾਨਪੁਰ ਲੋਧੀ ਨੇ ਕੌਮੀ ਝੰਡਾ ਲਹਿਰਾਇਆ ਤੇ ਮਾਰਚ ਪਾਸਟ ਤੋਂ ਸਲਾਮੀ ਲਈ | ਇਸ ਮੌਕੇ ਉਨ੍ਹਾਂ ਦੇ ਨਾਲ ਡੀ ਐਸ ਪੀ ਹਰ ਗੁਰਦੇਵ ਸਿੰਘ ਵੀ ਸਨ | ਆਪਣੇ ਸੰਬੋਧਨ ਵਿਚ ਉਨ੍ਹਾਂ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਸ਼ਹੀਦਾਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਕੀਤਾ | ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਸੱਜਣ ਸਿੰਘ ਚੀਮਾ ਨੇ ਵੀ ਸਮੂਹ ਇਲਾਕਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ | ਪ੍ਰਬੰਧਕ ਕਮੇਟੀ ਵੱਲੋਂ ਇਸ ਮੌਕੇ ਉਚੇਚੇ ਤੌਰ ਤੇ ਪੁੱਜੇ ਮਾਨਯੋਗ ਜੱਜ ਸੀਨੀਅਰ ਡਵੀਜ਼ਨ ਜਗਮਿੰਦਰ ਕੌਰ, ਜੂਨੀਅਰ ਡਵੀਜ਼ਨ ਸੋਨਾਲੀ, ਐਸ.ਡੀ.ਐਮ. ਵਿਸ਼ਾਲ ਵਤਸ, ਆਪ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਤੇ ਪਤਵੰਤਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਜਿਸਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ | ਉਪਰੰਤ ਵੱਖ-ਵੱਖ ਸਕੂਲੀ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤਾਂ, ਸਕਿੱਟਾਂ ਅਤੇ ਕੋਰੀਓਗਰਾਫੀ ਨਾਲ ਸਰੋਤਿਆਂ ਦਾ ਮਨੋਰੰਜਨ ਕੀਤਾ | ਸਮਾਗਮ ਦੌਰਾਨ ਪੜਾਈ ਅਤੇ ਹੋਰ ਵੱਖ ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੇ ਬੱਚਿਆਂ ਦਾ ਸਨਮਾਨ ਵੀ ਕੀਤਾ ਗਿਆ | ਸਟੇਜ ਦੀ ਸੇਵਾ ਮਾਸਟਰ ਨਰੇਸ਼ ਕੋਹਲੀ ਨੇ ਬਾਖ਼ੂਬੀ ਨਿਭਾਈ | ਇਸ ਮੌਕੇ ਈ ਓ ਬਲਜੀਤ ਸਿੰਘ ਬਿਲਗਾ, ਬੀਡੀਪੀਓ ਗੁਰਮੀਤ ਸਿੰਘ, ਤਹਿਸੀਲਦਾਰ ਪਰਮਿੰਦਰ ਸਿੰਘ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜਰਨੈਲ ਸਿੰਘ ਸੰਧਾ, ਸਕੱਤਰ ਸ਼ੈਲ ਪ੍ਰਭਾਕਰ, ਗੁਰਚਰਨ ਸਿੰਘ ਬਿੱਟੂ ਚੇਅਰਮੈਨ, ਸੀਨੀਅਰ ਆਪ ਆਗੂ ਨਰਿੰਦਰ ਸਿੰਘ ਖਿੰਡਾ, ਪੀਏ ਲਵਪ੍ਰੀਤ ਸਿੰਘ, ਰਜੀਵ ਧੀਰ ਸ਼ਹਿਰੀ ਪ੍ਰਧਾਨ ਆਮ ਆਦਮੀ ਪਾਰਟੀ, ਦਿਨੇਸ਼ ਧੀਰ ਸਾਬਕਾ ਪ੍ਰਧਾਨ, ਪ੍ਰਦੀਪ ਥਿੰਦ ਚੇਅਰਮੈਨ ਇੰਪਰੂਵਮੈਂਟ ਟਰੱਸਟ, ਕੌਂਸਲਰ ਰਜਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਸੁਖਜਿੰਦਰ ਸਿੰਘ ਤੇ ਹੋਸ਼ਿਆਰ ਸਿੰਘ, ਸੋਸ਼ਲ ਮੀਡੀਆ ਦੇ ਪ੍ਰਧਾਨ ਪਰਵਿੰਦਰ ਸੋਨੂੰ ਜੈਨਪੁਰ, ਕੁਲਵਿੰਦਰ ਸਿੰਘ ਸੱਧੂਵਾਲ ਸਾਬਕਾ ਸਰਪੰਚ, ਮਨਜੀਤ ਸਿੰਘ ਸਰਪੰਚ, ਹਰਜਿੰਦਰ ਸਿੰਘ ਮਨਿਆਲਾ ਸਰਪੰਚ, ਸੁਰਿੰਦਰ ਅਰੋੜਾ, ਪ੍ਰਗਟ ਸਿੰਘ ਮਿਆਣੀ, ਨਾਇਬ ਤਹਿਸੀਲਦਾਰ ਗੁਰਵਿੰਦਰ ਸਿੰਘ ਵਿਰਕ, ਚਤਰ ਸਿੰਘ ਰੀਡਰ, ਨੰਬਰਦਾਰ ਸਾਹਿਬ ਸਿੰਘ ਭੁੱਲਰ, ਹਰਵਿੰਦਰ ਸਿੰਘ ਮੰਡੀ ਸੁਪਰਵਾਈਜ਼ਰ, ਪਿ੍ੰ: ਰੇਨੂ ਬਾਲਾ, ਸਟੇਟ ਐਵਾਰਡੀ ਮਾਸਟਰ ਚਰਨਜੀਤ ਸਿੰਘ, ਰਣਜੀਤ ਸਿੰਘ ਸਕੱਤਰ, ਹਰਨੇਕ ਸਿੰਘ ਮਨਿਆਲਾ, ਪਲਵਿੰਦਰ ਸਿੰਘ ਸੁਪਰਟੈਂਡੈਂਟ ਆਦਿ ਵੀ ਹਾਜ਼ਰ ਸਨ |
ਨਗਰ ਕੌਂਸਲ ਵਿਖੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕੌਮੀ ਝੰਡਾ ਲਹਿਰਾਇਆ
ਨਗਰ ਕੌਂਸਲ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕੌਮੀ ਝੰਡਾ ਲਹਿਰਾਇਆ | ਉਨ੍ਹਾਂ ਸਮੂਹ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ, ਈ.ਓ. ਬਲਜੀਤ ਸਿੰਘ ਬਿਲਗਾ, ਨਗਰ ਕੌਂਸਲ ਦੇ ਪ੍ਰਧਾਨ ਦੀਪਕ ਧੀਰ ਰਾਜੂ, ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ, ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ, ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਕੌਂਸਲਰ ਸੰਤਪ੍ਰੀਤ ਸਿੰਘ, ਕੌਂਸਲਰ ਪਵਨ ਕਨੋਜੀਆ, ਸਾਬਕਾ ਕੌਂਸਲਰ ਜੁਗਲ ਕਿਸ਼ੋਰ ਕੋਹਲੀ ਤੇ ਚਰਨ ਕਮਲ ਪਿੰਟਾ, ਸਿਮਰਨਜੀਤ ਧੀਰ, ਪੰਚਾਇਤ ਸੰਮਤੀ ਦੇ ਚੇਅਰਮੈਨ ਰਜਿੰਦਰ ਸਿੰਘ ਤਕੀਆ, ਬਲਾਕ ਸੰਮਤੀ ਮੈਂਬਰ ਬਲਵਿੰਦਰ ਸਿੰਘ ਫਤੋਵਾਲ, ਜਗਜੀਤ ਸਿੰਘ ਚੰਦੀ ਸੀਨੀਅਰ ਆਗੂ, ਜਥੇਦਾਰ ਪਰਮਿੰਦਰ ਸਿੰਘ ਖ਼ਾਲਸਾ, ਮਾਨਵ ਧੀਰ ਜੈਲਦਾਰ, ਯੋਗਰਾਜ ਸਿੰਘ ਮੋਮੀ, ਰਵਿੰਦਰ ਰਵੀ ਪਿਥੋਰਾਹਲ, ਰਜਿੰਦਰ ਗੁਪਤਾ, ਕਰਨ ਚੌਹਾਨ, ਗੁਰਮੀਤ ਸਿੰਘ ਪੰਛੀ, ਕਸ਼ਮੀਰ ਸਿੰਘ ਧੰਜੂ, ਸਰਪੰਚ ਗੁਰਮੀਤ ਸਿੰਘ ਵਾਟਾਂਵਾਲੀ ਖੁਰਦ, ਸਰਪੰਚ ਗੁਰਮੀਤ ਸਿੰਘ ਬਾਊਪੁਰ, ਸਾਬਕਾ ਸਰਪੰਚ ਦਵਿੰਦਰ ਸਿੰਘ ਮੇਵਾ ਸਿੰਘ ਵਾਲਾ, ਸਿਕੰਦਰ ਸਿੰਘ ਆਹਲੀ ਸਾਬਕਾ ਸਰਪੰਚ, ਹਰਭਜਨ ਸਿੰਘ ਢਿੱਲੋਂ, ਰਜੇਸ਼ ਅਰੋੜਾ, ਊਧਮ ਸਿੰਘ ਚੰਦੀ, ਸਾਬਕਾ ਸਰਪੰਚ ਹਰਜਿੰਦਰ ਸਿੰਘ ਗਾਜ਼ੀਪੁਰ, ਸੰਜੀਵ ਅਰੋੜਾ, ਕਪਤਾਨ ਸਿੰਘ ਨੰਬਰਦਾਰ ਜਾਰਜਪੁਰ, ਮਲਕੀਤ ਸਿੰਘ ਹਰਨਾਮਪੁਰ, ਚਾਚਾ ਸੁਰਿੰਦਰਜੀਤ ਸਿੰਘ, ਜੀਤ ਕੁਮਾਰ ਸਭਰਵਾਲ, ਲਖਵਿੰਦਰ ਸਿੰਘ ਗਾਜੀਪੁਰ ਮੈਂਬਰ ਪੰਚਾਇਤ, ਪੀਏ ਅਭਿਸ਼ੇਕ ਕੁਮਾਰ ਆਦਿ ਵੀ ਹਾਜ਼ਰ ਸਨ |
ਪ੍ਰੈੱਸ ਕਲੱਬ ਵਿਖੇ ਗਣਤੰਤਰ ਦਿਵਸ ਮਨਾਇਆ
ਪੈੱ੍ਰਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਸੁਰਿੰਦਰ ਪਾਲ ਸਿੰਘ ਸੋਢੀ ਪ੍ਰਧਾਨ ਨੇ ਕੌਮੀ ਝੰਡਾ ਲਹਿਰਾਇਆ ਤੇ ਸਮੂਹ ਸੰਗਤਾਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਰਾਸ਼ਟਰੀ ਗੀਤ ਗਾਇਆ ਗਿਆ | ਉਪਰੰਤ ਖ਼ੁਸ਼ੀ ਵਿਚ ਲੱਡੂ ਵੀ ਵੰਡੇ ਗਏ | ਇਸ ਮੌਕੇ ਵੱਡੀ ਗਿਣਤੀ ਵਿਚ ਪੱਤਰਕਾਰ ਹਾਜ਼ਰ ਸਨ |
ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ
ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੁਲਤਾਨਪੁਰ ਲੋਧੀ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਐਸ ਡੀ ਸਭਾ ਦੇ ਪ੍ਰਧਾਨ ਰਾਕੇਸ਼ ਧੀਰ ਨੇ ਕੌਮੀ ਝੰਡਾ ਲਹਿਰਾਇਆ | ਉਨ੍ਹਾਂ ਸਮੂਹ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਰੰਗਾ ਰੰਗ ਸਭਿਆਚਾਰ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਜਿਸ ਵਿਚ ਦੇਸ਼ ਭਗਤੀ ਦੇ ਗੀਤ, ਸਕਿਟਾਂ, ਕੋਰੀਓਗ੍ਰਾਫੀ ਤੋਂ ਇਲਾਵਾ ਗਿੱਧਾ ਤੇ ਭੰਗੜਾ ਵੀ ਪੇਸ਼ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਕਰਨਜੀਤ ਸਿੰਘ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ | ਪ੍ਰਬੰਧਕ ਕਮੇਟੀ ਵੱਲੋਂ ਪਤਵੰਤਿਆਂ ਤੋਂ ਇਲਾਵਾ ਵੱਖ ਵੱਖ ਖੇਤਰਾਂ ਵਿਚ ਅੱਵਲ ਰਹੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਟੇਜ ਦੀ ਸੇਵਾ ਸੌਰਵ, ਕੀਰਤੀ ਤੇ ਪ੍ਰਾਂਚਲ ਨੇ ਸਾਂਝੇ ਤੌਰ ਤੇ ਨਿਭਾਈ | ਸਮਾਗਮ ਵਿਚ ਪ੍ਰਧਾਨ ਰਕੇਸ਼ ਧੀਰ ਤੋਂ ਇਲਾਵਾ ਸਰਪ੍ਰਸਤ ਲਾਲਾ ਅਮਰ ਚੰਦ ਧੀਰ, ਮੈਨੇਜਰ ਉਮਾ ਦੱਤ ਸ਼ਰਮਾ, ਜਨਰਲ ਸਕੱਤਰ ਮੁਕੇਸ਼ ਪਸਰੀਚਾ, ਸ਼ਸ਼ੀ ਚੋਪੜਾ, ਮਾ: ਰਵਿੰਦਰ ਠਾਕੁਰ, ਕਮਲ ਕਿਸ਼ੋਰ ਚਾਵਲਾ, ਰਚਿਤ ਕੋਛੜ, ਸਾਬਕਾ ਪ੍ਰਧਾਨ ਨਗਰ ਕੌਂਸਲ ਅਸ਼ੋਕ ਕੁਮਾਰ ਮੋਗਲਾ, ਕੌਂਸਲਰ ਪਵਨ ਕਨੋਜੀਆ, ਸਾਬਕਾ ਕੌਂਸਲਰ ਸਿਮਰਜੀਤ ਧੀਰ, ਮਨੀਸ਼ ਮਹਿਤਾ ਲਾਅ ਅਫ਼ਸਰ, ਪਿ੍ੰਸੀਪਲ ਵੰਦਨਾ ਸ਼ੁਕਲਾ, ਪਿ੍ੰਸੀਪਲ ਸ਼ਵੇਤਾ ਮਹਿਤਾ, ਪਿ੍ੰਸੀਪਲ ਰੂਬੀ ਭਗਤ, ਵਾਈਸ ਪਿ੍ੰਸੀਪਲ ਪੂਨਮ ਧੀਰ, ਸੰਜੀਵ ਸ਼ਰਮਾ, ਰਾਜੀਵ ਸ਼ਰਮਾ, ਸ਼ਕਤੀ ਭਾਰਦਵਾਜ, ਮਨਦੀਪ ਕੌਰ ਡੀ ਪੀ, ਚੇਤਨਾ, ਭਾਰਤੀ, ਡਿੰਪਲ, ਨੀਤੂ, ਮਮਤਾ, ਰੇਖਾ ਸ਼ਰਮਾ, ਕੰਚਨ, ਦੀਪਿਕਾ, ਸਨਮਦੀਪ ਕੌਰ, ਬਲਬੀਰ ਆਦਿ ਵੀ ਹਾਜ਼ਰ ਸਨ |
ਸਬ ਡਵੀਜ਼ਨ ਭੁਲੱਥ ਵਿਖੇ ਐਸ.ਡੀ.ਐਮ. ਡੈਗੀ ਗੋਇਲ ਨੇ ਤਿਰੰਗਾ ਝੰਡਾ ਲਹਿਰਾਇਆ
ਭੁਲੱਥ, (ਮਨਜੀਤ ਸਿੰਘ ਰਤਨ)-ਸਬ ਡਵੀਜ਼ਨ ਭੁਲੱਥ ਵਿਖੇ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਸਰਕਾਰੀ ਕਾਲਜ ਭੁਲੱਥ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਐਸ.ਡੀ. ਐਮ. ਭੁਲੱਥ ਡੈਵੀ ਗੋਇਲ ਨੇ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ | ਇਸ ਮਾਰਚ ਪਾਸਟ ਵਿਚ ਪੰਜਾਬ ਪੁਲਿਸ ਦੇ ਜਵਾਨਾਂ, ਅਕਾਲ ਅਕੈਡਮੀ ਰਾਏਪੁਰ ਪੀਰ ਬਖਸ਼ਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਦੇ ਬੱਚਿਆਂ ਨੇ ਭਾਗ ਲਿਆ | ਇਸ ਮੌਕੇ 'ਤੇ ਵੱਖ-ਵੱਖ ਸੰਸਥਾਵਾਂ ਜਿਨ੍ਹਾਂ ਵਿਚ ਸਰਕਾਰੀ ਕਾਲਜ ਭੁਲੱਥ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ, ਐਸ.ਪੀ.ਪੀ.ਐਸ. ਕਾਨਵੈਂਟ ਸਕੂਲ ਬੇਗੋਵਾਲ, ਡਿਪਸ ਸਕੂਲ ਬੇਗੋਵਾਲ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨੂੰ ਨਡਾਲਾ, ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ, ਸਤਿ ਕਰਤਾਰ ਇੰਟਰਨੈਸ਼ਨਲ ਸਕੂਲ ਭੁਲੱਥ, ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਪੰਡੋਰੀ ਅਰਾਈਆਂ, ਅਲਪਾਈਨ ਪਬਲਿਕ ਸਕੂਲ ਭੁਲੱਥ, ਵਲੋਂ ਰਾਸ਼ਟਰੀ ਗਾਇਨ, ਸ਼ਬਦ ਗਾਇਨ, ਕੋਰਿਓਗ੍ਰਾਫੀ, ਗਿੱਧਾ ਅਤੇ ਹੋਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ | ਇਸ ਮੌਕੇ 'ਤੇ ਸਮਾਗਮ ਵਿਚ ਆਏ ਹੋਏ ਮੋਹਤਬਾਰ ਵਿਅਕਤੀ ਅਤੇ ਵੱਖ-ਵੱਖ ਖੇਤਰਾਂ ਵਿਚ ਤਨ ਦੇਹੀ ਨਾਲ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡੀ.ਐਸ.ਪੀ. ਭੁਲੱਥ ਕਰਨੈਲ ਸਿੰਘ, ਨਾਇਬ ਤਹਿਸੀਲਦਾਰ ਬਲਵਿੰਦਰਜੀਤ ਸਿੰਘ, ਰਸ਼ਪਾਲ ਸ਼ਰਮਾ ਪ੍ਰਧਾਨ ਨਗਰ ਪੰਚਾਇਤ ਭੁਲੱਥ ਅਤੇ ਹਲਕਾ ਸੰਗਠਨ ਇੰਚਾਰਜ, ਨਿਰਮਲ ਸਿੰਘ ਗੁਰਾਇਆ, ਕੌਂਸਲਰ ਸੂਰਜ ਕੁਮਾਰ, ਜਥੇਦਾਰ ਜੀਤ ਸਿੰਘ ਰਾਮਗੜ੍ਹ, ਅਸ਼ੋਕ ਬਤਰਾ ਹਲਕਾ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ, ਪ੍ਰੋਫੈਸਰ ਵਿਜੇ ਸ਼ੰਕਰ, ਹਰਮਨ ਭੰਡਾਲ, ਸੀਮਾ, ਦਲਜੀਤ ਕੌਰ ਪ੍ਰਧਾਨ ਨਗਰ ਪੰਚਾਇਤ ਬੇਗੋਵਾਲ, ਤਜਿੰਦਰ ਸਿੰਘ ਰਿੰਪੀ ਚੇਅਰਮੈਨ ਮਾਰਕੀਟ ਕਮੇਟੀ ਭੁਲੱਥ, ਬਲਵਿੰਦਰ ਸਿੰਘ ਚੀਮਾ ਜਨਰਲ ਸਕੱਤਰ ਗੁਰੂ ਨਾਨਕ ਦੇਵ ਡਾਇਲੈਸਿਸ ਯੂਨਿਟ ਭੁਲੱਥ, ਸੁਨੀਲ ਸ਼ਰਮਾ ਵਰਲਡ ਲੈਵਲ ਤੇ ਮੈਰਾਥਨ ਦੌੜਾਕ, ਅੰਮਿ੍ਤ ਪਾਲ ਸਿੰਘ, ਸਿਮਰਨਜੀਤ ਸਿੰਘ, ਤਾਰਾ ਸਿੰਘ ਕਲਰਕ, ਕਸ਼ਦੀਪ ਸਿੰਘ, ਰਾਜਕੁਮਾਰ ਏ.ਐਸ.ਆਈ., ਸੁਨੀਲ ਕੁਮਾਰ, ਸੁਖਜਿੰਦਰ ਸਿੰਘ ਮੰਡੀ ਸੁਪਰਵਾਈਜ਼ਰ, ਮਲਕੀਤ ਸਿੰਘ ਸੁਪਰਵਾਈਜ਼ਰ, ਡਾਕਟਰ ਨੇਹਾ ਮੈਡੀਕਲ ਅਫ਼ਸਰ, ਓਾਕਾਰ ਸਿੰਘ ਬੀ ਪੀ ਈ ਓ, ਹਰਜਿੰਦਰ ਸਿੰਘ ਥਾਣਾ ਮੁਖੀ ਬੇਗੋਵਾਲ, ਏ. ਐਸ. ਆਈ. ਮਨਜੀਤ ਸਿੰਘ, ਏ.ਐਸ.ਆਈ. ਗੁਰਮੀਤ ਸਿੰਘ, ਰੀਡਰ ਬਲਦੇਵ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ | (ਬਾਕੀ ਸਫਾ 7 'ਤੇ)

Ad Position 22
No active advertisement
ਪਿਛਲੀ ਖ਼ਬਰ ਪੀ. ਟੀ. ਯੂ. ਤੇ ਯੂਨੀਵਰਸਲ ਬਿਜ਼ਨਸ ਸਕੂਲ 'ਚ ਸਮਝੌਤਾ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਵੇਂ ਮੌਕੇ ਪ੍ਰਦ... ਅਗਲੀ ਖ਼ਬਰ ਵੱਖ-ਵੱਖ ਥਾਵਾਂ 'ਤੇ ਗਣਤੰਤਰਤਾ ਦਿਵਸ ਮੌਕੇ ਲਹਿਰਾਇਆ ਤਿੰਰਗਾ ਵੱਖ-ਵੱਖ ਥਾਵਾਂ 'ਤੇ ਗਣਤੰਤਰਤਾ ਦਿਵਸ ਮੌਕੇ ਲਹਿਰ...
Ad Position 24