20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਪੀ. ਟੀ. ਯੂ. ਤੇ ਯੂਨੀਵਰਸਲ ਬਿਜ਼ਨਸ ਸਕੂਲ 'ਚ ਸਮਝੌਤਾ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਵੇਂ ਮੌਕੇ ਪ੍ਰਦਾਨ ਕਰੇਗਾ-ਸੰਧਵਾ <br/>

Ad Position 21
No active advertisement
ਅਜੀਤ ਡੈਸਕ 28-01-2026
ਕਪੂਰਥਲਾ, 27 ਜਨਵਰੀ (ਅਮਰਜੀਤ ਕੋਮਲ)-ਆਈ. ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਕਪੂਰਥਲਾ ਤੇ ਯੂਨੀਵਰਸਲ ਬਿਜ਼ਨਸ ਸਕੂਲ ਸਿਡਨੀ (ਆਸਟ੍ਰੇਲੀਆ) ਦਰਮਿਆਨ ਹੋਇਆ ਅਕਾਦਮਿਕ ਸਮਝੌਤਾ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਨਵੇਂ ਮੌਕੇ ਪ੍ਰਦਾਨ ਕਰੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੁਲਤਾਰ ਸਿੰਘ ਸੰਧਵਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਇਸ ਸਮਝੌਤੇ ਸੰਬੰਧੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਆਡੀਟੋਰੀਅਮ ਵਿਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਤੋਂ ਪਹਿਲਾਂ ਉਨ੍ਹਾਂ ਗਿਆਨ ਜੋਤੀ ਜਗਾਉਣ ਦੀ ਰਸਮ ਅਦਾ ਕੀਤੀ ਤੇ ਸ਼ਬਦ ਗਾਇਣ ਤੋਂ ਬਾਅਦ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਨਵਦੀਪਕ ਸੰਧੂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਹੋਰ ਸ਼ਖ਼ਸੀਅਤਾਂ ਨੂੰ ਜੀ ਆਇਆਂ ਕਿਹਾ | ਯੂਨੀਵਰਸਿਟੀ ਦੇ ਅੰਤਰਰਾਸ਼ਟਰੀ ਸਹਿਯੋਗ ਦੇ ਡੀਨ ਡਾ. ਆਰ.ਪੀ.ਐੱਸ. ਬੇਦੀ ਨੇ ਸਮਝੌਤੇ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ, ਜਦਕਿ ਯੂਨੀਵਰਸਲ ਬਿਜ਼ਨਸ ਸਕੂਲ ਦੇ ਪ੍ਰਧਾਨ ਗੈਰੀ ਮਲਹੋਤਰਾ ਨੇ ਦੋ ਧਿਰਾਂ ਵਿਚ ਹੋਏ ਸਮਝੌਤੇ ਤਹਿਤ ਵਿਦਿਆਰਥੀਆਂ ਅਤੇ ਫੈਕਲਟੀ ਦੇ ਕੰਮ ਵਿਚ ਅਕਾਦਮਿਕ ਅਦਾਨ ਪ੍ਰਦਾਨ ਤੇ ਨਿਯਮਾਂ ਬਾਰੇ ਜਾਣਕਾਰੀ ਦਿੱਤੀ | ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਉੱਘੇ ਵਾਤਾਵਰਣ ਪ੍ਰੇਮੀ ਤੇ ਮੈਂਬਰ ਰਾਜ ਸਭਾ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਇਹ ਸਮਝੌਤਾ ਸਾਡੇ ਵਿਦਿਆਰਥੀਆਂ ਨੂੰ ਇਕ ਮਜ਼ਬੂਤ ਸੰਦੇਸ਼ ਦਿੰਦਾ ਹੈ ਕਿ ਤੁਸੀਂ ਵਿਸ਼ਵ ਪੱਧਰ 'ਤੇ ਅੱਗੇ ਹੋ, ਸਰਕਾਰਾਂ ਤੇ ਤੁਹਾਡੀ ਯੂਨੀਵਰਸਿਟੀ ਤੁਹਾਡੇ ਨਾਲ ਹੈ | ਸਮਾਗਮ ਨੂੰ ਪੰਜਾਬ ਦੇ ਫੂਡ ਕਮਿਸ਼ਨਰ ਬਾਲ ਮੁਕੰਦ ਸ਼ਰਮਾ ਨੇ ਸੰਬੋਧਨ ਕਰਦਿਆਂ ਪੰਜਾਬ ਵਿਚ ਫੂਡ ਪ੍ਰੋਸੈਸਿੰਗ ਦੇ ਖੇਤਰ ਵਿਚ ਜ਼ਰੂਰਤਾਂ ਤੇ ਮੌਕਿਆਂ ਬਾਰੇ ਚਰਚਾ ਕੀਤੀ | ਇਸ ਮੌਕੇ ਬੋਲਦਿਆਂ ਯੂਨੀਵਰਸਿਟੀ ਦੇ ਉਪ ਚਾਂਸਲਰ ਪ੍ਰੋ. ਡਾ. ਸੁਸ਼ੀਲ ਮਿੱਤਲ ਨੇ ਕਿਹਾ ਕਿ ਇਸ ਸਮਝੌਤੇ ਨਾਲ ਉਨ੍ਹਾਂ ਵਿਦਿਆਰਥੀਆਂ ਨੂੰ ਲਾਭ ਹੋਵੇਗਾ, ਜੋ ਪ੍ਰਤਿਭਾਸ਼ਾਲੀ ਹਨ ਤੇ ਪੜ੍ਹਾਈ ਕਰ ਰਹੇ ਹਨ ਤੇ ਵਿਦੇਸ਼ੀ ਸਿੱਖਿਆ ਲਈ ਆਪਣੀ ਯੋਗਤਾ ਦੇ ਆਧਾਰ 'ਤੇ ਸਕਾਲਰਸ਼ਿਪ ਲੈਣਾ ਚਾਹੁੰਦੇ ਹਨ | ਡੀਨ ਅਕਾਦਮਿਕ ਪ੍ਰੋ. ਡਾ. ਯਾਦਵਿੰਦਰ ਸਿੰਘ ਬਰਾੜ ਨੇ ਸਮਾਗਮ ਵਿਚ ਸ਼ਾਮਲ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਤਹਿਦਿਲੋਂ ਧੰਨਵਾਦ ਕੀਤਾ | ਸਮਾਗਮ ਦੌਰਾਨ ਮੰਚ ਸੰਚਾਲਨ ਦੇ ਫ਼ਰਜ਼ ਡਿਪਟੀ ਰਜਿਸਟਰਾਰ ਰਜਨੀਸ਼ ਸ਼ਰਮਾ ਨੇ ਨਿਭਾਏ | ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਦੇ ਸਾਬਕਾ ਓ.ਐਸ.ਡੀ. ਮਨਜੀਤ ਸਿੰਘ ਸਿੱਧੂ, ਡੀਨ ਕਾਲਜ ਵਿਕਾਸ ਡਾ. ਬਲਕਾਰ ਸਿੰਘ, ਡੀਨ ਆਰ.ਐਂਡ.ਡੀ. ਡਾ. ਪ੍ਰਵੀਨ ਬਾਂਸਲ, ਡੀਨ ਵਿਦਿਆਰਥੀ ਭਲਾਈ ਡਾ. ਸਤਬੀਰ ਸਿੰਘ, ਕੰਟਰੋਲਰ ਪ੍ਰੀਖਿਆਵਾਂ ਡਾ. ਪਰਮਜੀਤ ਸਿੰਘ, ਵਿੱਤ ਅਧਿਕਾਰੀ ਡਾ. ਸੁਖਬੀਰ ਸਿੰਘ ਵਾਲੀਆ ਤੋਂ ਇਲਾਵਾ ਯੂਨੀਵਰਸਿਟੀ ਨਾਲ ਸਬੰਧਿਤ ਕਾਲਜਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਚੇਅਰਮੈਨ, ਡਾਇਰੈਕਟਰ, ਸਟਾਫ਼ ਮੈਂਬਰ ਤੇ ਵਿਦਿਆਰਥੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੱਸ ਦੀ ਲਪੇਟ 'ਚ ਆਉਣ ਨਾਲ ਸਕੂਟਰੀ ਸਵਾਰ ਦੀ ਮੌਤ <br/> ਅਗਲੀ ਖ਼ਬਰ 77ਵੇਂ ਗਣਤੰਤਰ ਦਿਵਸ ਸੰਬੰਧੀ ਜ਼ਿਲ੍ਹੇ ਭਰ 'ਚ ਵੱਖ-ਵੱਖ ਥਾੲੀਂ ਸਮਾਗਮ <br/>
Ad Position 24