05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ-ਇੰਸ: ਹਰਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 29-01-2026
ਸੁਲਤਾਨਪੁਰ ਲੋਧੀ, 28 ਜਨਵਰੀ (ਨਰੇਸ਼ ਹੈਪੀ, ਥਿੰਦ, ਝੰਡ)- ਨਵ-ਨਿਯੁਕਤ ਐਸ.ਐਚ.ਓ. ਇੰਸਪੈਕਟਰ ਹਰਿੰਦਰ ਸਿੰਘ ਨੇ ਪੈੱ੍ਰਸ ਨਾਲ ਗੱਲਬਾਤ ਕਰਦੇ ਹੋਏ ਨਸ਼ਿਆਂ ਦੇ ਸੌਦਾਗਰ ਨੂੰ ਸਖ਼ਤ ਚੇਤਾਵਨੀ ਦਿੱਤੀ ਅਤੇ ਕਿਹਾ ਕਿ ਜਾਂ ਤਾਂ ਇਹ ਨਸ਼ਿਆਂ ਦੇ ਸੌਦਾਗਰ ਆਪਣਾ ਕੰਮ ਤੇ ਪਿੰਡ ਛੱਡ ਕੇ ਚਲੇ ਜਾਣ ਜਾਂ ਫਿਰ ਨਸ਼ਿਆਂ ਤੋਂ ਹਮੇਸ਼ਾ ਲਈ ਤੌਬਾ ਕਰ ਲੈਣ | ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਾਨੂੰਨ ਨਾਲ ਖੇਡਣ ਦੀ ਇਜਾਜ਼ਤ ਨਹੀਂ ਦੇਵਾਂਗਾ ਤੇ ਅਜਿਹੇ ਸ਼ਰਾਰਤੀ ਤੱਤਾਂ ਨੂੰ ਸਖ਼ਤੀ ਨਾਲ ਨਿਪਟਿਆ ਜਾਵੇਗਾ | ਉਨ੍ਹਾਂ ਮੰਨਿਆ ਕਿ ਸਾਡੇ ਥਾਣੇ ਵਿਚ ਪੁਲਿਸ ਕਰਮਚਾਰੀਆਂ ਦੀ ਘਾਟ ਹੈ ਜਿਸ ਲਈ ਮੈਂ ਕੁੱਝ ਮੁਲਾਜ਼ਮਾਂ ਦੇ ਨਿਯੁਕਤੀ ਲਈ ਉੱਚ ਪੁਲਿਸ ਅਧਿਕਾਰੀਆਂ ਨੂੰ ਲਿਖਿਆ ਹੈ | ਉਨ੍ਹਾਂ ਕਿਹਾ ਕਿ ਸਮੂਹ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਦੀ ਬਹੁਤ ਜ਼ਰੂਰਤ ਹੈ ਤਾਂ ਜੋ ਸ਼ਹਿਰ ਵਿਚ ਵਿਗੜ ਰਹੀ ਟ੍ਰੈਫਿਕ ਦੀ ਸਮੱਸਿਆ ਨੂੰ ਜਲਦ ਠੀਕ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਸਕੂਲਾਂ ਤੇ ਕਾਲਜਾਂ ਸਮੇਂ ਬੁਲਟ ਮੋਟਰਸਾਈਕਲਾਂ 'ਤੇ ਪਟਾਕੇ ਮਾਰਨ ਵਾਲਿਆਂ ਖ਼ਿਲਾਫ਼ ਇੱਕ ਵਿਸ਼ੇਸ਼ ਅਭਿਆਨ ਛੇੜ ਕੇ ਕਾਬੂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਉਹ ਖ਼ੁਦ ਰੋਜ਼ਾਨਾ ਸ਼ਾਮ ਨੂੰ ਚੈਕਿੰਗ ਅਭਿਆਨ ਦਾ ਜਾਇਜ਼ਾ ਲੈਣਗੇ | ਉਪਰੰਤ ਨਵ-ਨਿਯੁਕਤ ਐਸ.ਐਚ.ਓ. ਹਰਿੰਦਰ ਸਿੰਘ ਨੇ ਤੁਰੰਤ ਆਪਣੇ ਤੇਵਰ ਦਿਖਾਉਂਦੇ ਹੋਏ ਸ਼ਾਮ ਨੂੰ ਤਲਵੰਡੀ ਪੁਲ ਚੌਕ 'ਤੇ ਵਿਸ਼ੇਸ਼ ਨਾਕਾਬੰਦੀ ਕਰ ਕੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਅਤੇ ਬੁਲਟ ਮੋਟਰਸਾਈਕਲ ਤੇ ਪਟਾਕੇ ਮਾਰ ਕੇ ਜਾਣ ਵਾਲੇ ਨੌਜਵਾਨਾਂ ਦੇ ਮੋਟਰਸਾਈਕਲਾਂ ਦੀ ਜਾਂਚ ਪੜਤਾਲ ਕੀਤੀ | ਉਨ੍ਹਾਂ ਪਟਾਕੇ ਮਾਰਨ ਵਾਲੇ ਬੁਲਟ ਮੋਟਰ ਸਾਈਕਲਾਂ ਨੂੰ ਬਾਊਾਡ ਵੀ ਕੀਤਾ | ਉਨ੍ਹਾਂ ਨੌਜਵਾਨਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੀ ਸਮਝਾਉਣ ਕਿ ਉਹ ਅਜਿਹਾ ਕੰਮ ਨਾ ਕਰਨ | ਉਨ੍ਹਾਂ ਸ਼ਹਿਰ ਦੀਆਂ ਗਲੀਆਂ ਤੇ ਮੁਹੱਲਿਆਂ ਵਿਚ ਵੀ ਪਟਾਕੇ ਮਾਰ ਕੇ ਉੱਚੀ ਸਾਊਾਡ ਵਾਲੇ ਪ੍ਰੈਸ਼ਰ ਹਾਰਨ ਤੇ ਹੂਟਰ ਵਜਾਉਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੇ ਆਪ ਹੀ ਅਜਿਹੇ ਹਾਰਨ ਤੇ ਹੂਟਰ ਤੇ ਸਲੈਂਸਰ ਉਤਾਰ ਲੈਣ ਨਹੀਂ ਤਾਂ ਉਨ੍ਹਾਂ ਦੇ ਵਿਰੁੱਧ ਵੀ ਜਲਦ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹੈ | ਇਸ ਮੌਕੇ ਏ. ਐਸ. ਆਈ. ਜੋਗਿੰਦਰ ਸਿੰਘ, ਏ. ਐਸ. ਆਈ. ਅਮਰੀਕ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਵਿਖੇ ਕਰਵਾਇਆ ਗਣਤੰਤਰ ਦਿਵਸ ਸੰਬੰਧੀ ਸਮਾਗਮ <br/> ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਕਮਜ਼ੋਰ ਕਰਕੇ ਲੋਕਾਂ ਨਾਲ ਧੋਖਾ ਕੀਤਾ- ਹਰਕਰਨਦੀਪ ਸਿੰਘ ਵੈਦ
Ad Position 24