05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਵਿਖੇ ਕਰਵਾਇਆ ਗਣਤੰਤਰ ਦਿਵਸ ਸੰਬੰਧੀ ਸਮਾਗਮ <br/>

Ad Position 21
No active advertisement
ਅਜੀਤ ਡੈਸਕ 29-01-2026
ਕਪੂਰਥਲਾ, 28 ਜਨਵਰੀ (ਵਿ.ਪ੍ਰ.)- ਲਾਇਲਪੁਰ ਖ਼ਾਲਸ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਕਾਲਜ ਦੇ ਰੈੱਡ ਰੀਬਨ ਕਲੱਬ ਤੇ ਐਨ.ਐੱਸ.ਐੱਸ. ਵਲੋਂ ਗਣਤੰਤਰ ਦਿਵਸ ਸੰਬੰਧੀ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਸੰਵਿਧਾਨ ਦੀ ਮਹੱਤਤਾ ਤੇ ਗਣਤੰਤਰ ਦਿਵਸ ਦੇ ਇਤਿਹਾਸਕ ਅਰਥਾਂ ਬਾਰੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਸਿਰਫ਼ ਅਧਿਕਾਰ ਹੀ ਨਹੀਂ ਦਿੰਦਾ, ਸਗੋਂ ਕਰਤੱਵਾਂ ਦੀ ਯਾਦ ਵੀ ਦਿਵਾਉਂਦਾ ਹੈ | ਸਮਾਗਮ ਨੂੰ ਸੰਬੋਧਨ ਕਰਦਿਆਂ ਕਲੱਬ ਦੇ ਕਨਵੀਨਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਕਿਹਾ ਕਿ ਅੱਜ ਦੇ ਇਸ ਪਵਿੱਤਰ ਦਿਨ 'ਤੇ ਸਾਨੂੰ ਇਹ ਸੰਕਲਪ ਲੈਣਾ ਚਾਹੀਦਾ ਹੈ ਕਿ ਅਸੀਂ ਆਪਣੇ ਕਰਤੱਵ ਪੂਰੀ ਨਿਸ਼ਠਾ ਨਾਲ ਨਿਭਾਵਾਂਗੇ | ਉਨ੍ਹਾਂ ਗਣਤੰਤਰ ਦਿਵਸ ਸੰਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸੇ ਦਰਮਿਆਨ ਹੀ ਵਿਦਿਆਰਥੀਆਂ ਦੇ ਪੋਸਟਰ ਬਣਾਉਣ ਤੇ ਪ੍ਰਸ਼ਨੋਤਰੀ ਦੇ ਮੁਕਾਬਲੇ ਕਰਵਾਏ ਗਏ | ਪੋਸਟਰ ਬਣਾਉਣ ਦੇ ਮੁਕਾਬਲੇ ਵਿਚ ਨਵਦੀਪ ਕੌਰ ਨੇ ਪਹਿਲਾ, ਹਰਸ਼ਦੀਪ ਸਿੰਘ ਨੇ ਦੂਜਾ ਤੇ ਅਮਨਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਪ੍ਰਸ਼ਨੋਤਰੀ ਮੁਕਾਬਲੇ ਵਿਚ ਖ਼ੁਸ਼ਬੂ ਨੇ ਪਹਿਲਾ, ਹਰਕੀਰਤ ਸਿੰਘ ਨੇ ਦੂਜਾ ਤੇ ਬਲਵਿੰਦਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰੋ. ਵਰਿੰਦਰ ਕੌਰ, ਪ੍ਰੋ. ਸੰਦੀਪ ਸਿੰਘ ਤੋਂ ਇਲਾਵਾ ਕਾਲਜ ਦੇ ਹੋਰ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 99ਵਾਂ ਬਸੰਤ ਮੇਲਾ ਸ਼ਾਲੀਮਾਰ ਬਾਗ 'ਚ ਅੱਜ <br/> ਅਗਲੀ ਖ਼ਬਰ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ-ਇੰਸ: ਹਰਿੰਦਰ ਸਿੰਘ
Ad Position 24