05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

99ਵਾਂ ਬਸੰਤ ਮੇਲਾ ਸ਼ਾਲੀਮਾਰ ਬਾਗ 'ਚ ਅੱਜ <br/>

Ad Position 21
No active advertisement
ਅਜੀਤ ਡੈਸਕ 29-01-2026
ਕਪੂਰਥਲਾ, 28 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- 99ਵਾਂ ਬਸੰਤ ਮੇਲਾ 29 ਜਨਵਰੀ ਦਿਨ ਵੀਰਵਾਰ ਨੂੰ ਸ਼ਾਲੀਮਾਰ ਬਾਗ ਕਪੂਰਥਲਾ ਵਿਚ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਮੇਲੇ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਨਰਿੰਦਰ ਸਿੰਘ ਮਨਸੂ, ਉਪ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਨੇ ਦੱਸਿਆ ਕਿ ਮੇਲੇ 'ਚ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਮੁੱਖ ਮਹਿਮਾਨ ਵਜੋਂ ਤੇ ਸੁਲਤਾਨਪੁਰ ਲੋਧੀ ਦੇ ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ | ਉਨ੍ਹਾਂ ਕਿਹਾ ਕਿ ਇਸ ਮੌਕੇ ਉੱਘੇ ਗਾਇਕ ਰਣਜੀਤ ਬਾਵਾ ਮੇਲੀਆਂ ਦਾ ਮਨੋਰੰਜਨ ਕਰਨਗੇ | ਮੇਲੇ ਦਾ ਸੰਚਾਲਨ ਉੱਘੇ ਐਂਕਰ ਰਣਜੀਤ ਮਾਨ ਵਲੋਂ ਕੀਤਾ ਜਾਵੇਗਾ ਤੇ ਇਸੇ ਦੌਰਾਨ ਪੰਜਾਬੀ ਗਾਇਕ ਦੀਪਕ ਗੋਗਨਾ ਵੀ ਮੇਲੇ 'ਚ ਹਾਜ਼ਰੀ ਲਗਵਾਉਣਗੇ | ਪ੍ਰਬੰਧਕਾਂ ਨੇ ਦੱਸਿਆ ਕਿ ਮੇਲੇ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇਸ ਮੇਲੇ ਵਿਚ ਉਤਸ਼ਾਹ ਨਾਲ ਸ਼ਾਮਲ ਹੋਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਮਾਮਲੇ 'ਚ ਲੋੜੀਂਦਾ ਵਿਅਕਤੀ ਕਾਬੂ ਅਗਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਵਿਖੇ ਕਰਵਾਇਆ ਗਣਤੰਤਰ ਦਿਵਸ ਸੰਬੰਧੀ ਸਮਾਗਮ <br/>
Ad Position 24