05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਨਗਰ ਕੌਂਸਲ ਦਫ਼ਤਰ ਸੁਲਤਾਨਪੁਰ ਲੋਧੀ 'ਚ ਹੰਗਾਮਾ

Ad Position 21
No active advertisement
ਅਜੀਤ ਡੈਸਕ 29-01-2026
ਸੁਲਤਾਨਪੁਰ ਲੋਧੀ, 28 ਜਨਵਰੀ (ਨਰੇਸ਼ ਹੈਪੀ)- ਨਗਰ ਕੌਂਸਲ ਦਫ਼ਤਰ ਵਿਚ ਦੇਰ ਰਾਤ ਤੱਕ ਹੰਗਾਮੇ ਵਾਲੇ ਹਾਲਾਤ ਬਣੇ ਰਹੇ ਕਿਉਂਕਿ ਵਿਭਾਗ ਦਾ ਐਸ. ਡੀ. ਓ. ਨਰੇਸ਼ ਸ਼ਰਮਾ ਰਿਕਾਰਡ ਰੂਮ 'ਚ ਅੜ ਕੇ ਬੈਠ ਗਿਆ | ਐਸ.ਡੀ.ਓ. ਦਾ ਕਹਿਣਾ ਸੀ ਕਿ ਜਦ ਤੱਕ ਉਸ ਨੂੰ ਉਸ ਦੀ ਸਰਵਿਸ ਬੁੱਕ ਨਹੀਂ ਦਿੱਤੀ ਜਾਂਦੀ, ਉਹ ਦਫ਼ਤਰ ਤੋਂ ਬਾਹਰ ਨਹੀਂ ਜਾਵੇਗਾ | ਐਸ. ਡੀ. ਓ. ਨਰੇਸ਼ ਸ਼ਰਮਾ ਨੇ ਦੋਸ਼ ਲਗਾਇਆ ਕਿ ਉਸ ਦੀ ਗੈਰ-ਹਾਜ਼ਰੀ ਵਿਚ ਪਿਛਲੀ ਤਰੀਕ ਵਿਚ ਕਿਸੇ ਹੋਰ ਅਧਿਕਾਰੀ ਦੀ ਨਿਯੁਕਤੀ ਕੀਤੀ ਜਾ ਰਹੀ ਹੈ ਜਦਕਿ ਉਸ ਦਾ ਤਬਾਦਲਾ ਹਾਲੇ ਤੱਕ ਕਿਤੇ ਵੀ ਨਹੀਂ ਹੋਇਆ ਤੇ ਉਸ ਕੋਲ ਨਗਰ ਕੌਂਸਲ ਵਿਚ ਕੰਮ ਕਰਨ ਦੇ ਪੱਕੇ ਆਦੇਸ਼ ਹਨ | ਉਨ੍ਹਾਂ ਸਪਸ਼ਟ ਕੀਤਾ ਕਿ ਹਾਲੇ ਤੱਕ ਉਨ੍ਹਾਂ ਨੂੰ ਕਿਸੇ ਕਿਸਮ ਦੇ ਤਬਾਦਲੇ ਦੇ ਆਰਡਰ ਮਸੂਲ ਨਹੀਂ ਹੋਏ | ਉਨ੍ਹਾਂ ਦੱਸਿਆ ਕਿ ਦਫ਼ਤਰ ਦੇ ਕਰਮਚਾਰੀ ਉਸ ਨੂੰ ਕਹਿ ਰਹੇ ਹਨ ਕਿ ਉਹ ਰਿਲੀਵ ਹੋ ਚੁੱਕਾ ਹੈ ਤੇ ਘਰ ਚਲਾ ਜਾਵੇ ਪਰ ਉਸ ਨੂੰ ਖ਼ਦਸ਼ਾ ਹੈ ਕਿ ਉਸ ਦੀ ਸਰਵਿਸ ਬੁੱਕ ਨਾਲ ਛੇੜਛਾੜ ਕੀਤੀ ਜਾ ਸਕਦੀ ਹੈ | ਐਸ.ਡੀ.ਓ. ਨੇ ਇਹ ਵੀ ਕਿਹਾ ਕਿ ਨਗਰ ਕੌਂਸਲ ਦਫ਼ਤਰ ਵਿਚ ਚੱਲ ਰਹੀਆਂ ਬੇਨਿਯਮੀਆਂ ਖ਼ਿਲਾਫ਼ ਆਵਾਜ਼ ਉਠਾਉਣ ਦਾ ਉਸ ਨੂੰ ਭੁਗਤ ਖ਼ਮਿਆਜ਼ਾ ਭੁਗਤਣਾ ਪੈ ਰਿਹਾ ਹੈ ਪਰ ਸੱਚ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕੇਗਾ | ਉਸ ਨੇ ਦਾਅਵਾ ਕੀਤਾ ਕਿ ਉਹ ਪਹਿਲਾਂ ਹੀ ਉੱਚ ਅਧਿਕਾਰੀਆਂ ਨੂੰ ਕਈ ਸ਼ਿਕਾਇਤਾਂ ਭੇਜ ਚੁੱਕਾ ਹੈ ਤੇ ਉਸ ਨੂੰ ਖ਼ਦਸ਼ਾ ਹੈ ਕਿ ਉਨ੍ਹਾਂ ਸ਼ਿਕਾਇਤਾਂ ਦੇ ਰਿਕਾਰਡ ਨਾਲ ਵੀ ਛੇੜਛਾੜ ਹੋ ਸਕਦੀ ਹੈ | ਹਾਲਾਤ ਦੀ ਜਾਣਕਾਰੀ ਮਿਲਣ 'ਤੇ ਮੌਕੇ 'ਤੇ ਪੁਲਿਸ ਵੀ ਪਹੁੰਚ ਗਈ | ਪੁਲਿਸ ਕਰਮਚਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਜਿਸ ਤੋਂ ਬਾਅਦ ਉਹ ਜਾਂਚ ਕਰਨ ਲਈ ਦਫ਼ਤਰ ਪਹੁੰਚੇ ਹਨ | ਮਾਮਲੇ ਦੀ ਪੂਰੀ ਜਾਣਕਾਰੀ ਲੈਣ ਤੋਂ ਬਾਅਦ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪਰਿਵਾਰ ਦੀ ਗੱਡੀ ਖੜ੍ਹੀ ਬੱਸ ਨਾਲ ਟਕਰਾਈ, ਦੋ ਦੀ ਮੌਤ ਅਗਲੀ ਖ਼ਬਰ ਚੋਰੀ ਦੇ ਮਾਮਲੇ 'ਚ ਲੋੜੀਂਦਾ ਵਿਅਕਤੀ ਕਾਬੂ
Ad Position 24