05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪਰਿਵਾਰ ਦੀ ਗੱਡੀ ਖੜ੍ਹੀ ਬੱਸ ਨਾਲ ਟਕਰਾਈ, ਦੋ ਦੀ ਮੌਤ

Ad Position 21
No active advertisement
ਅਜੀਤ ਡੈਸਕ 29-01-2026
ਫਗਵਾੜਾ, 28 ਜਨਵਰੀ (ਹਰਜੋਤ ਸਿੰਘ ਚਾਨਾ)-ਜਲੰਧਰ ਨੈਸ਼ਨਲ ਹਾਈਵੇਅ 'ਤੇ ਪਿੰਡ ਚੱਕ ਹਕੀਮ ਨਜ਼ਦੀਕ ਸੜਕ 'ਤੇ ਖੜ੍ਹੀ ਇੱਕ ਬੱਸ ਨਾਲ ਕਾਰ ਟਕਰਾਉਣ ਕਾਰਨ ਦੋ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਚਾਰ ਹੋਰ ਲੋਕ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ | ਮੌਕੇ 'ਤੇ ਮੌਜੂਦ ਜਗਤਾਰ ਸਿੰਘ ਨੇ ਦੱਸਿਆ ਕਿ ਫਗਵਾੜਾ ਦੇ ਪਿੰਡ ਚੱਕ ਹਕੀਮ ਰੋਡ 'ਤੇ ਇੱਕ ਨਿੱਜੀ ਕੰਪਨੀ ਦੀ ਬੱਸ ਖੜ੍ਹੀ ਸੀ | ਇਸ ਦੌਰਾਨ ਜਲੰਧਰ ਵੱਲੋਂ ਆ ਰਹੀ ਕਾਰ ਸਿੱਧੀ ਬੱਸ ਨਾਲ ਟਕਰਾ ਗਈ ਜਿਸ ਕਾਰਨ ਦੋ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕਾਰ 'ਚ ਸਵਾਰ ਹੋਰ ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ | ਸਿਵਲ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਸੜਕ ਹਾਦਸੇ ਦੇ ਮਾਮਲੇ 'ਚ ਇੱਕ ਪਰਿਵਾਰ ਦੇ ਛੇ ਵਿਅਕਤੀ ਸਿਵਲ ਹਸਪਤਾਲ ਲਿਆਂਦੇ ਗਏ ਸਨ ਜਿਨ੍ਹਾਂ 'ਚੋਂ ਦੋ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਜਦਕਿ ਹੋਰ ਜ਼ਖ਼ਮੀਆਂ ਦਾ ਇਲਾਜ ਜਾਰੀ ਹੈ | ਮਿ੍ਤਕਾਂ ਦੀ ਪਛਾਣ ਪ੍ਰੀਤਮ ਸਿੰਘ ਪੁੱਤਰ ਸਰਦੂਰ ਅਤੇ ਗਗਨਦੀਪ ਕੌਰ ਪਤਨੀ ਹਰਮੀਤ ਸਿੰਘ (28) ਵਾਸੀ ਦੁੱਗਰੀ ਲੁਧਿਆਣਾ ਵਜੋਂ ਹੋਈ ਹੈ ਜਦਕਿ ਜ਼ਖਮੀਆਂ ਦੀ ਪਛਾਣ ਗੁਰਮੀਤ ਕੌਰ ਪਤਨੀ ਪਿ੍ਤਪਾਲ ਸਿੰਘ, ਹਰਮੀਤ ਸਿੰਘ, ਗੁਰਜਜਿਵ, ਹੰਸਰਾਜ ਸਿੰਘ ਵਜੋਂ ਹੋਈ ਹੈ ਉੱਥੇ ਹੀ ਕਾਰ ਚਾਲਕ ਹਰਮੀਤ ਸਿੰਘ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਲੁਧਿਆਣਾ ਵਾਪਸ ਜਾ ਰਹੇ ਸਨ | ਫਗਵਾੜਾ ਪਹੁੰਚਣ 'ਤੇ ਅਚਾਨਕ ਉਨ੍ਹਾਂ ਦੀ ਕਾਰ ਸੜਕ 'ਤੇ ਖੜ੍ਹੀ ਬੱਸ ਨਾਲ ਟਕਰਾ ਗਈ | ਹਾਦਸੇ ਤੋਂ ਬਾਅਦ ਕੁਝ ਸਮੇਂ ਲਈ ਸੜਕ 'ਤੇ ਜਾਮ ਵੀ ਲੱਗ ਗਿਆ | ਘਟਨਾ ਦੀ ਸੂਚਨਾ ਮਿਲਣ 'ਤੇ ਫਗਵਾੜਾ ਪੁਲਿਸ ਨੇ ਮਿ੍ਤਕਾ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਰਖਵਾ ਦਿੱਤਾ ਹੈ | ਐਸ.ਐਚ.ਓ. ਸਦਰ ਸੋਨਮਦੀਪ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਤੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਪਿੰਡ ਪਾਂਸ਼ਟਾ ਵਿਖੇ 11 ਸਾਲਾ ਬੱਚੇ ਵਲੋਂ ਖ਼ੁਦਕੁਸ਼ੀ ਅਗਲੀ ਖ਼ਬਰ ਨਗਰ ਕੌਂਸਲ ਦਫ਼ਤਰ ਸੁਲਤਾਨਪੁਰ ਲੋਧੀ 'ਚ ਹੰਗਾਮਾ
Ad Position 24