ਫਗਵਾੜਾ, 28 ਜਨਵਰੀ (ਚਾਨਾ)- ਸਿਟੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ | ਐੱਸ.ਪੀ. ਮਾਧਵੀ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਨਸ਼ੇ ਦਾ ਸੇਵਨ ਕਰ ਰਹੇ ਹਨ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਮਨੋਹਰ ਲਾਲ ਪੁੱਤਰ ਕਰਤਾਰ ਚੰਦ ਵਾਸੀ ਬੀੜ ਢੰਡੋਲੀ, ਅਜੈ ਕੁਮਾਰ ਉਰਫ਼ ਬਿੱਲਾ ਪੁੱਤਰ ਰਾਜ ਕੁਮਾਰ ਵਾਸੀ ਜਗਤ ਰਾਮ ਸੂੰਡ ਕਾਲੋਨੀ ਤੇ ਮੁੰਨਾ ਕੁਮਾਰ ਉਰਫ਼ ਰਾਵਣ ਪੁੱਤਰ ਛੋਟੂ ਰਾਮ ਵਾਸੀ ਜਗਤ ਰਾਮ ਸੂੰਡ ਕਾਲੋਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |