05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਟਿੱਪਰ ਤੇ ਟਰੈਕਟਰ ਟਰਾਲੀ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 29-01-2026
ਕਪੂਰਥਲਾ, 28 ਜਨਵਰੀ (ਅਮਨਜੋਤ ਸਿੰਘ ਵਾਲੀਆ)- ਸੁੰਦਰ ਨਗਰ ਵਿਖੇ ਟਿੱਪਰ ਅਤੇ ਟਰੈਕਟਰ ਟਰਾਲੀ ਦੀ ਲਪੇਟ ਵਿਚ ਆਉਣ ਕਾਰਨ ਇਕ 30 ਸਾਲਾ ਨੌਜਵਾਨ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਅੱਜ ਸਵੇਰ ਦੇ ਸਮੇਂ ਅੰਮਿ੍ਤ ਕੁਮਾਰ ਪੁੱਤਰ ਸੁਦੇਸ਼ ਕੁਮਾਰ ਵਾਸੀ ਮਹਿਤਾਬਗੜ੍ਹ ਜੋ ਆਪਣੀ ਐਕਟਿਵਾ 'ਤੇ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਿਹਾ ਸੀ, ਜਦੋਂ ਉਹ ਸੁੰਦਰ ਨਗਰ ਨੇੜੇ ਰਾਧਾ ਸੁਆਮੀ ਸਤਿਸੰਗ ਘਰ ਨੇੜੇ ਪਹੁੰਚਿਆ ਤਾਂ ਟਿੱਪਰ ਤੇ ਟਰੈਕਟਰ ਟਰਾਲੀ ਦੀ ਲਪੇਟ 'ਚ ਆਉਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਖੇ ਰਖਵਾ ਦਿੱਤਾ ਗਿਆ ਹੈ | ਇਸ ਸੰਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਕਬੱਡੀ ਕੋਚ ਨਿਰਮਲ ਸਿੰਘ ਹੁੰਦਲ ਦਾ ਬੁਲਟ ਮੋਟਰਸਾਈਕਲ ਨਾਲ ਸਨਮਾਨ ਅਗਲੀ ਖ਼ਬਰ ਢਿਲਵਾਂ ਪੁਲਿਸ ਨੇ ਚਲਾਈ ਚਾਈਨਾ ਡੋਰ ਖ਼ਿਲਾਫ਼ ਮੁਹਿੰਮ <br/>
Ad Position 24