06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮਾਨ ਸਰਕਾਰ ਵੱਲੋਂ ਸਿਹਤ ਸੇਵਾਵਾਂ 'ਚ ਵੱਡੀ ਕ੍ਰਾਂਤੀ- ਰਸ਼ਪਾਲ ਸ਼ਰਮਾ

Ad Position 21
No active advertisement
ਅਜੀਤ ਡੈਸਕ 29-01-2026
ਭੁਲੱਥ, 28 ਜਨਵਰੀ (ਮਨਜੀਤ ਸਿੰਘ ਰਤਨ)– ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਨਾ ਸੂਬੇ ਦੀ ਸਿਹਤ ਸੇਵਾਵਾਂ ਵਿਚ ਇਕ ਵੱਡਾ ਤੇ ਅਹਿਮ ਕਦਮ ਹੈ ਜੋ ਇੱਕ ਕ੍ਰਾਂਤੀ ਨਾਲੋਂ ਘੱਟ ਨਹੀਂ ਹੈ | ਇਸ ਯੋਜਨਾ ਤਹਿਤ ਸੂਬੇ ਦੇ ਹਰ ਨਾਗਰਿਕ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ | ਪੰਜਾਬ ਵਿਚ ਪਹਿਲੀ ਵਾਰ ਕਿਸੇ ਸਰਕਾਰ ਵੱਲੋਂ ਇੰਨੀ ਵੱਡੀ ਰਕਮ ਤੱਕ ਮੁਫ਼ਤ ਇਲਾਜ ਦੀ ਯੋਜਨਾ ਲਾਗੂ ਕੀਤੀ ਗਈ ਹੈ ਜਦਕਿ ਪਹਿਲਾਂ ਦੀਆਂ ਸਰਕਾਰਾਂ ਸਿਹਤ ਸੇਵਾਵਾਂ ਦੇ ਖੇਤਰ ਵਿਚ ਅਜਿਹਾ ਕੋਈ ਠੋਸ ਕਦਮ ਨਹੀਂ ਚੁੱਕ ਸਕੀਆਂ | ਇਹਨਾਂ ਗੱਲਾਂ ਦਾ ਪ੍ਰਗਟਾਵਾ ਰਸ਼ਪਾਲ ਸ਼ਰਮਾ ਪ੍ਰਧਾਨ ਨਗਰ ਪੰਚਾਇਤ ਤੇ ਹਲਕਾ ਸੰਗਠਨ ਇੰਚਾਰਜ ਨੇ ਕੀਤਾ | ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਆਰਥਿਕ ਕਮਜ਼ੋਰੀ ਕਾਰਨ ਇਲਾਜ ਨਹੀਂ ਕਰਵਾ ਸਕਦੇ ਸਨ ਤੇ ਕਈ ਪਰਿਵਾਰਾਂ ਨੂੰ ਇਲਾਜ ਲਈ ਕਰਜ਼ਾ ਲੈਣਾ ਜਾਂ ਆਪਣੀ ਜ਼ਮੀਨ ਵੇਚਣੀ ਪੈਂਦੀ ਸੀ | ਹੁਣ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਲੋਕਾਂ ਨੂੰ ਅਜਿਹੀਆਂ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਲਗਾਤਾਰ ਲੋਕ-ਭਲਾਈ ਤੇ ਵਿਕਾਸ ਦੇ ਨਵੇਂ ਕਦਮ ਚੁੱਕੇ ਜਾ ਰਹੇ ਹਨ ਤੇ ਸੂਬੇ ਦੀ ਨੁਹਾਰ ਬਦਲਣ ਲਈ ਯਤਨ ਨਿਰੰਤਰ ਜਾਰੀ ਹਨ | ਇਸ ਯੋਜਨਾ ਨਾਲ ਜਿੱਥੇ ਆਮ ਲੋਕਾਂ ਨੂੰ ਮੁਫ਼ਤ ਤੇ ਬਿਹਤਰ ਸਿਹਤ ਸਹੂਲਤਾਂ ਮਿਲਣਗੀਆਂ ਉੱਥੇ ਪੰਜਾਬ ਵਿਚ ਖ਼ੁਸ਼ਹਾਲੀ ਵਧੇਗੀ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਭੁਲੱਥ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ <br/> ਅਗਲੀ ਖ਼ਬਰ ਚਰਨਜੀਤ ਸਿੰਘ ਆਹਲੂਵਾਲੀਆ ਸਰਬਸੰਮਤੀ ਨਾਲ ਆਹਲੂਵਾਲੀਆ ਸਭਾ ਦੇ ਪ੍ਰਧਾਨ ਬਣੇ <br/>
Ad Position 24