ਭੁਲੱਥ, 28 ਜਨਵਰੀ (ਮੇਹਰ ਚੰਦ ਸਿੱਧੂ)-ਸਰਕਾਰੀ ਕਾਲਜ ਭੁਲੱਥ ਵਿਖੇ ਪਿ੍ੰਸੀਪਲ ਡਾ. ਸ਼ਸ਼ੀ ਬਾਲਾ ਦੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਵੱਲੋਂ 'ਰਾਸ਼ਟਰੀ ਵੋਟਰ ਦਿਵਸ' ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਕਾਰਜਕਾਰੀ ਪਿ੍ੰਸੀਪਲ ਵਿਜੈ ਸ਼ੰਕਰ ਵਲੋਂ ਕੀਤੀ ਗਈ | ਡਾ. ਮੁਖਵੀਰ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿਚ ਵੋਟਰ ਦਿਵਸ ਸੰਬੰਧੀ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਨੂੰ 'ਵੋਟ ਦੀ ਮਹੱਤਤਾ' ਬਾਰੇ ਵਿਸ਼ੇਸ਼ ਲੈਕਚਰ ਦਿੱਤਾ ਗਿਆ | ਭਾਸ਼ਣ ਮੁਕਾਬਲੇ ਵਿਚ ਜਸ਼ਨਪ੍ਰੀਤ ਕੌਰ, ਗੁਰਪ੍ਰੀਤ ਤੇ ਨਵਪ੍ਰੀਤ ਕੌਰ ਵਿਦਿਆਰਥੀਆਂ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਪ੍ਰੋ. ਸੀਮਾ, ਪ੍ਰੋ. ਗੁਰਵਿੰਦਰ ਸਿੰਘ, ਪ੍ਰੋ. ਜਸਵੀਰ ਕੁਮਾਰ, ਡਾ. ਗਗਨਦੀਪ ਸਿੰਘ, ਪ੍ਰੋ. ਹਰਪ੍ਰੀਤ ਕੌਰ, ਅੰਜਲੀ ਦੇਵੀ, ਰਾਕੇਸ਼ ਕੁਮਾਰ ਖੰਨਾ, ਹਰਮਨਜੀਤ ਸਿੰਘ ਭੰਡਾਲ ਹਾਜ਼ਰ ਸਨ |