06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਡੇਰਾ ਬਾਬਾ ਚਰਨ ਦਾਸ ਖੈੜਾ ਬੇਟ ਵਿਖੇ ਬਰਸੀ ਸਮਾਗਮ ਸ਼ਰਧਾ ਨਾਲ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 29-01-2026
ਭੰਡਾਲ ਬੇਟ, 28 ਜਨਵਰੀ (ਜੋਗਿੰਦਰ ਸਿੰਘ ਜਾਤੀਕੇ)- ਡੇਰਾ ਬਾਬਾ ਚਰਨ ਦਾਸ ਖੈੜਾ ਬੇਟ ਦੇ ਸੇਵਾਦਾਰ ਸੰਤ ਬਾਬਾ ਹਰਨਾਮ ਦਾਸ, ਸੰਤ ਬਾਬਾ ਰਾਮ ਆਸਰੇ, ਸੰਤ ਬਾਬਾ ਸ਼ਾਂਤੀ ਦਾਸ, ਸੰਤ ਬਾਬਾ ਪ੍ਰਕਾਸ਼ ਮੁਨੀ ਦੀ ਯਾਦ ਨੂੰ ਸਮਰਪਿਤ ਸਮੂਹ ਐਨ.ਆਰ.ਆਈ. ਵੀਰਾਂ, ਨਗਰ ਨਿਵਾਸੀ ਸੰਗਤਾਂ ਤੇ ਇਲਾਕਾ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਅਤੇ ਇਲਾਕੇ ਦੇ ਮਹਾਂਪੁਰਸ਼ਾਂ ਦੀ ਦੇਖ-ਰੇਖ ਹੇਠ ਮੁੱਖ ਸੇਵਾਦਾਰ ਮਹੰਤ ਮਹਾਤਮਾਂ ਮੁਨੀ ਖੈੜਾ ਬੇਟ ਦੀ ਯੋਗ ਅਗਵਾਈ ਹੇਠ ਡੇਰਾ ਬਾਬਾ ਚਰਨ ਦਾਸ ਖੈੜਾ ਬੇਟ ਵਿਖੇ ਮਹਾਨ ਗੁਰਮਤਿ ਸਮਾਗਮ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ਮੌਕੇ ਰੱਖੇ ਗਏ 35 ਅਖੰਡ ਪਾਠ ਦੀ ਲੜੀ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ ਜਿਨ੍ਹਾਂ ਦੀ ਸ਼ੁਰੂਆਤ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਮੋਨੀ ਦੇ ਜਥੇ ਨੇ ਕੀਰਤਨ ਰਾਹੀਂ ਕੀਤੀ | ਉਪਰੰਤ ਪ੍ਰਸਿੱਧ ਕਥਾਵਾਚਕ ਗਿਆਨੀ ਭਗਵਾਨ ਸਿੰਘ ਜੌਹਲ, ਗਿਆਨੀ ਸ਼ੇਰ ਸਿੰਘ ਨੇ ਕਥਾ ਕੀਤੀ | ਉਪਰੰਤ ਪੰਥ ਪ੍ਰਸਿੱਧ ਢਾਡੀ ਗਿਆਨੀ ਲਖਵਿੰਦਰ ਸਿੰਘ ਸੋਹਲ ਨੇ ਹਾਜ਼ਰ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਉਪਰੰਤ ਗਿਆਨੀ ਜੰਗ ਸਿੰਘ, ਸੰਤ ਬਾਬਾ ਗੁਰਦੀਪ ਸਿੰਘ ਖਜਾਲੇ ਵਾਲਿਆਂ ਨੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ | ਇਸ ਮੌਕੇ ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ, ਸੰਤ ਬਾਬਾ ਅਮਰੀਕ ਸਿੰਘ ਖੁਖਰੈਣ, ਸੰਤ ਬਾਬਾ ਸ਼ਮਸ਼ੇਰ ਸਿੰਘ ਨਰਾਇਣਸਰ, ਸੰਤ ਬਾਬਾ ਉਦੇਕਰਨ, ਸੰਤ ਬਾਬਾ ਕੇਸ਼ਵ ਮੁਨੀ, ਭੁਲੱਥ ਦੇ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ, ਬਲਾਕ ਸੰਮਤੀ ਮੈਂਬਰ ਗੁਰਚਰਨ ਸਿੰਘ ਔਜਲਾ ਤੇ ਹੋਰ ਇਲਾਕੇ ਦੀਆਂ ਸ਼ਖ਼ਸੀਅਤਾਂ ਨੇ ਆਪਣੀ ਹਾਜ਼ਰੀ ਭਰੀ ਤੇ ਮੁੱਖ ਸੇਵਾਦਾਰ ਮਹੰਤ ਮਹਾਤਮਾਂ ਮੁਨੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਸਟੇਜ ਸਕੱਤਰ ਦੀ ਸੇਵਾ ਭਾਈ ਮੋਹਣ ਸਿੰਘ ਖੈੜਾ ਬੇਟ ਵਲੋਂ ਬਾਖ਼ੂਬੀ ਨਿਭਾਈ | ਇਸ ਮੌਕੇ ਖ਼ੂਨਦਾਨ ਅਤੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਵੀ ਲਗਾਇਆ ਗਿਆ | ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ |

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਕੱਢਿਆ ਸ਼ਹਿਰ 'ਚ ਰੋਸ ਮਾਰਚ <br/> ਅਗਲੀ ਖ਼ਬਰ ਬੀਬੀ ਨਿਰਮਲ ਕੌਂਸਲ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ <br/>
Ad Position 24