06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਕੱਢਿਆ ਸ਼ਹਿਰ 'ਚ ਰੋਸ ਮਾਰਚ <br/>

Ad Position 21
No active advertisement
ਅਜੀਤ ਡੈਸਕ 29-01-2026
ਕਪੂਰਥਲਾ, 28 ਜਨਵਰੀ (ਅਮਰਜੀਤ ਕੋਮਲ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਬੀਤੇ ਦਿਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਤੇ ਕਿਰਤੀ ਕਿਸਾਨ ਯੂਨੀਅਨ ਨੇ ਸਾਂਝੇ ਤੌਰ 'ਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਦਾਣਾ ਮੰਡੀ ਕਪੂਰਥਲਾ ਤੋਂ ਟਰੈਕਟਰ ਮਾਰਚ ਕੱਢਿਆ | ਰੋਹ ਵਿਚ ਆਏ ਕਿਸਾਨਾਂ ਨੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ | ਟਰੈਕਟਰ ਮਾਰਚ ਦੀ ਰਵਾਨਗੀ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਹਰਜਿੰਦਰ ਸਿੰਘ ਰਾਣਾ ਸੈਦੋਵਾਲ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਤੇ ਕਾਮਰੇਡ ਬਲਵਿੰਦਰ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਦੀਆਂ ਕਿਸਾਨ ਤੇ ਲੋਕ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਬਿਜਲੀ ਸੋਧ ਬਿੱਲ 2025, ਬੀਜ ਬਿੱਲ, ਚਾਰ ਲੇਬਰ ਕੋਡ ਰੱਦ ਕੀਤੇ ਜਾਣ, ਸਾਰੀਆਂ ਫ਼ਸਲਾਂ 'ਤੇ ਕਿਸਾਨਾਂ ਨੂੰ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ, ਪੰਜਾਬ ਦੇ ਹੜ੍ਹ ਪੀੜਤਾਂ ਨੂੰ ਯੋਗ ਮੁਆਵਜ਼ਾ ਤੇ ਕੱਚੀਆਂ ਜ਼ਮੀਨਾਂ ਦੇ ਮਾਲਕਾਂ ਨੂੰ ਵੀ ਦੂਜੇ ਕਿਸਾਨਾਂ ਵਾਂਗ ਮੁਆਵਜ਼ਾ ਦਿੱਤਾ ਜਾਵੇ, ਕਿਸਾਨਾਂ ਤੇ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ, ਉਨ੍ਹਾਂ ਮਨਰੇਗਾ ਸਕੀਮ ਵਿਚ ਕੇਂਦਰ ਸਰਕਾਰ ਵਲੋਂ ਲਿਆਂਦੀਆਂ ਤਬਦੀਲੀਆਂ ਦਾ ਵੀ ਜ਼ੋਰਦਾਰ ਵਿਰੋਧ ਕੀਤਾ | ਵਰਨਣਯੋਗ ਹੈ ਕਿ ਟਰੈਕਟਰ ਮਾਰਚ ਦੇ ਬੱਸ ਸਟੈਂਡ ਪੁੱਜਣ 'ਤੇ ਪੀ.ਆਰ.ਟੀ.ਸੀ ਦੇ ਮੁਲਾਜ਼ਮਾਂ ਨੇ ਮਾਰਚ ਦਾ ਸਵਾਗਤ ਕੀਤਾ ਤੇ ਕਿਸਾਨਾਂ ਨੂੰ ਚਾਹ ਪਿਲਾਉਣ ਦੀ ਵੀ ਸੇਵਾ ਨਿਭਾਈ | ਮਾਰਚ ਵਿਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹੇ ਦੇ ਮੀਤ ਪ੍ਰਧਾਨ ਸੁਖਜੀਤ ਸਿੰਘ, ਮੁੱਖ ਬੁਲਾਰੇ ਹਰਭਜਨ ਸਿੰਘ ਮਨਸੂਰਵਾਲ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨੇ ਮੱਲ, ਬੀ.ਕੇ. ਡਕੌਂਦਾ ਦੇ ਜ਼ਿਲ੍ਹਾ ਸਕੱਤਰ ਬਿੰਦੂ ਸੁੰਨੜਵਾਲ, ਜ਼ਿਲ੍ਹਾ ਪ੍ਰੈੱਸ ਸਕੱਤਰ ਹਰਜੀਤ ਸਿੰਘ ਰਜ਼ਾਪੁਰ, ਬਲਾਕ ਪ੍ਰਧਾਨ ਅਮਰਜੀਤ ਸਿੰਘ ਢੱਪਈ, ਚੰਨ ਮੋਮੀ, ਮਨਜੀਤ ਸਿੰਘ, ਜਗਜੀਤ ਸਿੰਘ ਭਗਤਪੁਰ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ ਖਾਨੋਵਾਲ, ਮੰਗਲ ਸਿੰਘ, ਜਗਜੀਵਨ ਸਿੰਘ, ਲਾਡੀ ਔਜਲਾ, ਮਨਜਿੰਦਰ ਕਮਲ, ਤੀਰਥ ਸਿੰਘ ਵਡਾਲਾ, ਦਲਬੀਰ ਸਿੰਘ, ਰਾਜਬੀਰ ਸਿੰਘ ਚਮਿਆਰਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਕੁਲਵਿੰਦਰ ਸਿੰਘ ਭੰਡਾਲ, ਸ਼ੀਤਲ ਸਿੰਘ ਸੰਗੋਜਲਾ, ਮਲਕੀਤ ਸਿੰਘ ਧਾਲੀਵਾਲ, ਕਰਮਜੀਤ ਸਿੰਘ ਨੂਰਪੁਰ ਜੱਟਾਂ, ਮਾਸਟਰ ਕੇਵਲ ਸਿੰਘ ਲੱਖਣ ਕੇ ਪੱਡੇ, ਫ਼ਕੀਰ ਸਿੰਘ, ਯੂਥ ਵਿੰਗ ਦੇ ਆਗੂ ਗੁਰਭੇਜ ਸਿੰਘ ਬੂਹ, ਮਨਦੀਪ ਸਿੰਘ ਖ਼ਾਨਪੁਰ, ਨਵਜੋਤ ਸਿੰਘ ਮੁੰਡੀ, ਅੰਮਿ੍ਤਪਾਲ ਧਾਲੀਵਾਲ, ਅਰਸ਼ਦੀਪ ਧਾਲੀਵਾਲ, ਜੱਗੀ ਭੰਡਾਲ, ਅਮਰਜੀਤ ਸਿੰਘ ਸੈਦੋਵਾਲ, ਸਰਬਜੀਤ ਸਿੰਘ ਔਜਲਾ, ਜਸ਼ਨ, ਪਰਮਜੀਤ ਸਿੰਘ ਪੰਮਾ (ਦੋਵੇਂ ਰਜ਼ਾਪੁਰ), ਗੁਰਦੀਪ ਸਿੰਘ ਸੈਦੋਵਾਲ, ਹੈਪੀ ਪੱਡਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਵਿੱਦਿਅਕ ਸੈਸ਼ਨ ਲਈ ਜ਼ਿਲ੍ਹੇ 'ਚ ਦਾਖਲਾ ਮੁਹਿੰਮ ਦਾ ਆਗਾਜ਼ <br/> ਅਗਲੀ ਖ਼ਬਰ ਡੇਰਾ ਬਾਬਾ ਚਰਨ ਦਾਸ ਖੈੜਾ ਬੇਟ ਵਿਖੇ ਬਰਸੀ ਸਮਾਗਮ ਸ਼ਰਧਾ ਨਾਲ ਕਰਵਾਇਆ <br/>
Ad Position 24