06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਗਣਤੰਤਰ ਦਿਵਸ ਜ਼ਿਲ੍ਹੇ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ 'ਚ ਧੂਮਧਾਮ ਨਾਲ ਮਨਾਇਆ <br/>

Ad Position 21
No active advertisement
ਅਜੀਤ ਡੈਸਕ 29-01-2026
ਕਪੂਰਥਲਾ, 28 ਜਨਵਰੀ (ਅਮਰਜੀਤ ਕੋਮਲ)- ਗਣਤੰਤਰ ਦਿਵਸ ਜ਼ਿਲ੍ਹੇ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਚ ਧੂਮਧਾਮ ਨਾਲ ਮਨਾਇਆ ਗਿਆ | ਇਸ ਸੰਬੰਧੀ ਹੋਏ ਸਮਾਗਮਾਂ ਵਿਚ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸਕੂਲਾਂ ਦੇ ਬੱਚਿਆਂ ਨੇ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਇਸੇ ਸਬੰਧ ਵਿਚ ਹੀ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਚ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਡਾ. ਬਲਜੀਤ ਕੌਰ ਤੇ ਪਿ੍ੰਸੀਪਲ ਮਧੂ ਗੋਸਵਾਮੀ ਨੇ ਕੌਮੀ ਝੰਡਾ ਲਹਿਰਾਇਆ | ਸਮਾਗਮ ਦੌਰਾਨ ਵਿਦਿਆਰਥੀਆਂ ਨੇ ਕਵਿਤਾਵਾਂ, ਗੀਤ ਤੇ ਕੋਰੀਓਗ੍ਰਾਫ਼ੀ ਪੇਸ਼ ਕੀਤੀ | ਇਸ ਮੌਕੇ ਬੋਲਦਿਆਂ ਡਾ. ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਸ਼ਹਾਦਤਾਂ ਦੇਣ ਵਾਲੇ ਸੂਰਬੀਰਾਂ ਨੂੰ ਯਾਦ ਰੱਖਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਕੁਰਬਾਨੀਆਂ ਤੋਂ ਬਾਅਦ ਮਿਲੀ ਆਜ਼ਾਦੀ ਨੂੰ ਸਾਨੂੰ ਬਰਕਰਾਰ ਰੱਖਣ ਲਈ ਆਪਣੇ ਕਰਤੱਵ ਨੂੰ ਯਾਦ ਰੱਖਣਾ ਚਾਹੀਦਾ ਹੈ | ਸਕੂਲ ਦੀ ਪਿ੍ੰਸੀਪਲ ਮਧੂ ਗੋਸਵਾਮੀ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ | ਇਸ ਤੋਂ ਪਹਿਲਾਂ ਵਿਦਿਆਰਥੀਆਂ ਦਾ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ | ਸਮਾਗਮ ਨੂੰ ਸਫ਼ਲ ਬਣਾਉਣ 'ਚ ਮੀਨੂੰ ਸ਼ਰਮਾ, ਸੰਜਨਾ, ਕਿਰਨਦੀਪ ਕੌਰ, ਮਨਦੀਪ ਕੌਰ, ਭੁਪਿੰਦਰ ਕੌਰ, ਕੁਲਵਿੰਦਰ ਕੌਰ, ਸੁਖਵਿੰਦਰ ਕੌਰ, ਰਣਜੀਤ ਕੌਰ, ਮਨਪ੍ਰੀਤ ਕੌਰ, ਰਜਿੰਦਰ, ਸੰਦੀਪ ਕੌਰ, ਅਮਨਪ੍ਰੀਤ ਕੌਰ, ਸ਼ਿਵਾਨੀ ਤੇ ਸਕੂਲ ਦੇ ਹੈੱਡ ਬੁਆਏ ਤੇ ਹੈੱਡ ਗਰਲ ਨੇ ਯੋਗਦਾਨ ਪਾਇਆ |
ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ
ਗਣਤੰਤਰ ਦਿਵਸ ਸੰਬੰਧੀ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਵਿਚ ਕਰਵਾਏ ਗਏ ਸਮਾਗਮ ਵਿਚ ਕਾਲਜ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕੌਮੀ ਝੰਡਾ ਲਹਿਰਾਇਆ ਤੇ ਬਾਅਦ ਵਿਚ ਕਾਲਜ ਦੇ ਐਨ.ਸੀ.ਸੀ. ਤੇ ਐਨ.ਐਸ.ਐਸ. ਯੂਨਿਟ ਵਲੋਂ ਕਰਵਾਏ ਗਏ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਦਲਜੀਤ ਸਿੰਘ ਖਹਿਰਾ ਨੇ ਕਿਹਾ ਕਿ ਗਣਤੰਤਰ ਦਿਵਸ ਸਾਨੂੰ ਸੰਵਿਧਾਨ ਦੁਆਰਾ ਮਿਲੇ ਅਧਿਕਾਰਾਂ ਦੇ ਨਾਲ-ਨਾਲ ਆਪਣੇ ਕਰਤੱਵਾਂ ਦੀ ਯਾਦ ਵੀ ਦਿਵਾਉਂਦਾ ਹੈ | ਉਨ੍ਹਾਂ ਵਿਦਿਆਰਥਣਾਂ ਨੂੰ ਇਮਾਨਦਾਰੀ, ਅਨੁਸ਼ਾਸਨ ਤੇ ਮਿਹਨਤ ਰਾਹੀਂ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਕਾਲਜ ਅਧਿਆਪਕਾ ਪ੍ਰੋ. ਕੁਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਵਿਧਾਨਕ ਮੁੱਲਾਂ ਦੀ ਪਾਲਣਾ ਕਰਨ ਦਾ ਸੰਦੇਸ਼ ਦਿੱਤਾ |
ਅਰਬਨ ਅਸਟੇਟ ਵੈੱਲਫੇਅਰ ਸੁਸਾਇਟੀ
ਗਣਤੰਤਰ ਦਿਵਸ ਮੌਕੇ ਅਰਬਨ ਅਸਟੇਟ ਵੈੱਲਫੇਅਰ ਸੁਸਾਇਟੀ ਵਲੋਂ ਅਰਬਨ ਅਸਟੇਟ ਦੀ ਐਸ.ਸੀ.ਓ. ਪਾਰਕਿੰਗ ਵਿਚ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਉੱਘੇ ਰਾਈਸ ਮਿੱਲਰ ਨਾਮਦੇਵ ਅਰੋੜਾ ਨੇ ਕੌਮੀ ਝੰਡਾ ਲਹਿਰਾਇਆ | ਸਮਾਗਮ ਨੂੰ ਸੰਬੋਧਨ ਕਰਦਿਆਂ ਅਰਬਨ ਅਸਟੇਟ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਸਮਾਗਮ ਵਿਚ ਸੇਠ ਹੁਕਮ ਚੰਦ ਸਕੂਲ, ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਪੇਸ਼ ਕੀਤੀਆਂ | ਇਸ ਤੋਂ ਪਹਿਲਾਂ ਅਰਬਨ ਅਸਟੇਟ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਐਡਵੋਕੇਟ ਅਨੁਜ ਆਨੰਦ, ਕੇ.ਐਸ. ਨਾਗਰਾ, ਗੁਰਨਾਮ ਸਿੰਘ ਹਾਂਡਾ, ਹੇਮੰਤ ਪਲਵਾਨੀ ਤੇ ਵਿਕਾਸ ਪੁਰੀ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਿਹਾ ਤੇ ਬਾਅਦ ਵਿਚ ਹੇਮੰਤ ਪਲਵਾਨੀ ਦੀ ਅਗਵਾਈ ਵਿਚ ਇਕ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਮੁੱਖ ਮਹਿਮਾਨ ਤੇ ਅਰਬਨ ਅਸਟੇਟ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਨੇ ਸਿੱਖਿਆ ਖੇਤਰ ਵਿਚ ਵਡਮੁੱਲੇ ਯੋਗਦਾਨ ਲਈ ਗੁਰਮੁਖ ਸਿੰਘ ਤੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਤੇ ਰਾਸ਼ਟਰੀ ਗਾਇਣ ਨਾਲ ਸਮਾਗਮ ਦੀ ਸਮਾਪਤੀ ਹੋਈ | ਇਸ ਮੌਕੇ ਸਾਬਕਾ ਵਿਧਾਇਕਾ ਰਾਜਬੰਸ ਕੌਰ ਰਾਣਾ, ਡਾ. ਸੁਖਬੀਰ ਸਿੰਘ ਵਾਲੀਆ, ਡਿਪਟੀ ਮੇਅਰ ਵਿਨੋਦ ਸੂਦ, ਡਾ. ਰਣਜੀਤ ਰਾਏ, ਪ੍ਰੋ. ਡਾ. ਅਮਰੀਕ ਸਿੰਘ, ਅਜੈਬ ਸਿੰਘ, ਕਾਂਗਰਸ ਆਗੂ ਦੀਪਕ ਸਲਵਾਨ, ਕੁਲਦੀਪ ਸਿੰਘ ਮੋਬਾਈਲਾਂ ਵਾਲੇ, ਰਕੇਸ਼ ਸ਼ਰਮਾ, ਐਡਵੋਕੇਟ ਪੀ.ਕੇ. ਤੁਲੀ, ਬਹਾਦਰ ਸਿੰਘ ਖਿੰਡਾ, ਯਸ਼ ਅਰੋੜਾ, ਅਸ਼ੋਕ ਗੁਪਤਾ, ਦਾਤਾਰ ਸਿੰਘ ਹਾਂਡਾ, ਸ਼ੁਭਮ ਅਨੇਜਾ, ਐਡਵੋਕੇਟ ਜੇ.ਜੇ.ਐਸ. ਅਰੋੜਾ, ਅਸ਼ਵਨੀ ਸੂਦ, ਕੇਵਲ ਮਨਚੰਦਾ, ਸ਼ਕਤੀ ਪੀ ਖਜੂਰੀਆ, ਨੀਰਜ ਲੋਚਨ, ਜਸਵਿੰਦਰ ਸਿੰਘ ਟੋਹਰਾ, ਕੇ.ਐਸ. ਥਿੰਦ, ਵਿਸ਼ਾਲ ਦੇਵਗਨ, ਨਰੇਸ਼ ਅਗਰਵਾਲ, ਕਰੁਨ ਨਾਥ, ਪੀ.ਐਲ. ਸ਼ਰਮਾ, ਮਹਿਕ ਆਨੰਦ, ਵੰਦਨਾ ਅਗਰਵਾਲ, ਜੋਗਿੰਦਰ ਸੂਦ, ਦਿਨਕਰ ਸੰਘਰ, ਸੰਜੇ ਸ਼ਰਮਾ, ਰਾਜਦੀਪ ਸਿੰਘ ਮੱਲੀ ਸਮੇਤ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਤੇ ਅਰਬਨ ਅਸਟੇਟ ਦੇ ਵਾਸੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਯੂਨੀਵਰਸਿਟੀ ਕਾਲਜ ਮਿੱਠੜਾ
ਗਣਤੰਤਰ ਦਿਵਸ ਦੇ ਸਬੰਧ ਵਿਚ ਯੂਨੀਵਰਸਿਟੀ ਕਾਲਜ ਮਿੱਠੜਾ ਵਿਚ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਕਾਲਜ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਕੌਮੀ ਝੰਡਾ ਲਹਿਰਾਇਆ ਤੇ ਬਾਅਦ ਵਿਚ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਤੇ ਭਾਸ਼ਣ ਰਾਹੀਂ ਆਜ਼ਾਦੀ ਸੰਗਰਾਮੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਬੋਲਦਿਆਂ ਡਾ. ਬਰਾੜ ਨੇ ਕਿਹਾ ਕਿ ਗਣਤੰਤਰ ਦਿਵਸ ਸਾਨੂੰ ਸੰਵਿਧਾਨ ਦੇ ਮੂਲ ਅਸੂਲਾਂ, ਨਿਆਂ, ਸਮਾਨਤਾ ਤੇ ਆਜ਼ਾਦੀ ਦੀ ਯਾਦ ਦਿਵਾਉਂਦਾ ਹੈ | ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਆਪਣੇ ਅਧਿਕਾਰਾਂ ਦੇ ਨਾਲ ਨਾਲ ਕਰਤੱਵਾਂ ਦੀ ਪਾਲਣਾ ਕਰਦਿਆਂ ਇਕ ਮਜ਼ਬੂਤ ਤੇ ਵਿਕਸਿਤ ਭਾਰਤ ਦੇ ਨਿਰਮਾਣ ਵਿਚ ਆਪਣਾ ਯੋਗਦਾਨ ਪਾਉਣ | ਐਨ.ਐੱਸ.ਐੱਸ. ਦੀ ਕੋਆਰਡੀਨੇਟਰ ਤੇ ਸਾਇੰਸ ਵਿਭਾਗ ਦੀ ਮੁਖੀ ਡਾ. ਪਰਮਜੀਤ ਕੌਰ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਲੋਕਤੰਤਰਿਕ ਚੇਤਨਾ ਨੂੰ ਮਜ਼ਬੂਤ ਕਰਨ ਦਾ ਪ੍ਰਤੀਕ ਹੈ |

Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਤਹਿਤ ਪਿੰਡ ਜੱਟੂਵਾਲ 'ਚ ਦੋ ਔਰਤਾਂ ਸਮੇਤ ਤਿੰਨ ਹੋਏ ਜ਼ਖ਼ਮੀ ਅਗਲੀ ਖ਼ਬਰ ਨਡਾਲਾ 'ਚ ਧਾਰਮਿਕ ਸਮਾਗਮ ਕਰਵਾਇਆ
Ad Position 24