10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਬੱਸ ਦੀ ਲਪੇਟ 'ਚ ਆਉਣ ਨਾਲ ਪੁਲਿਸ ਇੰਸਪੈਕਟਰ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 31-01-2026
ਫਗਵਾੜਾ, 30 ਜਨਵਰੀ (ਹਰਜੋਤ ਸਿੰਘ ਚਾਨਾ)- ਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਬੱਸ ਦੀ ਲਪੇਟ 'ਚ ਆਉਣ ਨਾਲ ਇੱਕ ਪੁਲਿਸ ਇੰਸਪੈਕਟਰ ਦੀ ਮੌਤ ਹੋ ਗਈ | ਪਿੰਡ ਲੱਖਪੁਰ ਨਿਵਾਸੀ ਨਿਰਮਲਜੀਤ ਨੇ ਦੱਸਿਆ ਕਿ ਜਦੋਂ ਉਹ ਆਪਣੇ ਘਰ ਵੱਲ ਨੂੰ ਜਾ ਰਹੇ ਸਨ ਤਾਂ ਰਸਤੇ 'ਚ ਇੱਕ ਵਿਅਕਤੀ ਬੱਸ ਦੀ ਲਪੇਟ 'ਚ ਆ ਕੇ ਸੜਕ 'ਤੇ ਡਿੱਗਿਆ ਹੋਇਆ ਸੀ | ਉਨ੍ਹਾਂ ਨੇ ਦੱਸਿਆ ਕਿ ਉਹ ਜ਼ਖ਼ਮੀ ਨੂੰ ਆਪਣੀ ਗੱਡੀ 'ਚ ਬਿਠਾ ਕੇ ਫਗਵਾੜਾ ਦੇ ਸਿਵਲ ਹਸਪਤਾਲ ਲੈ ਆਏ ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਮਿ੍ਤਕ ਦੀ ਪਛਾਣ ਇੰਸਪੈਕਟਰ ਰਾਜਵਿੰਦਰ ਸਿੰਘ ਵਾਸੀ ਖੁਸ਼ਹਾਲਪੁਰ (ਹੁਸ਼ਿਆਰਪੁਰ) ਵਜੋਂ ਹੋਈ ਹੈ, ਜੋ ਪੀ.ਏ.ਪੀ. ਜਲੰਧਰ 'ਚ ਤਾਇਨਾਤ ਸੀ | ਸਿਵਲ ਹਸਪਤਾਲ 'ਚ ਤਾਇਨਾਤ ਡਾਕਟਰਾਂ ਮੁਤਾਬਿਕ ਜਦੋਂ ਰਾਜਵਿੰਦਰ ਸਿੰਘ ਨੂੰ ਹਸਪਤਾਲ ਲਿਆਂਦਾ ਗਿਆ, ਉਸ ਸਮੇਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ | ਉਨ੍ਹਾਂ ਦੱਸਿਆ ਕਿ ਇਹ ਸੜਕ ਹਾਦਸਾ ਹੁਸ਼ਿਆਰਪੁਰ ਰੋਡ 'ਤੇ ਫਲਾਈਓਵਰ ਦੇ ਉੱਪਰ ਵਾਪਰਿਆ |

Ad Position 22
No active advertisement
ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਨਗਰ ਕੌਂਸਲ 'ਚ ਘਮਾਸਾਨ, ਸਰਵਿਸ ਬੁੱਕ ਵਿਵਾਦ ਨੇ ਫੜਿਆ ਤੂਲ ਅਗਲੀ ਖ਼ਬਰ ਸਰਹਾਲਾ ਰਾਣੂੰਆਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਭਲਕੇ
Ad Position 24