10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਫਗਵਾੜਾ ਦੇ ਸਕੂਲਾਂ 'ਚ 31 ਜਨਵਰੀ ਦੀ ਛੁੱਟੀ ਦਾ ਐਲਾਨ

Ad Position 21
No active advertisement
ਅਜੀਤ ਡੈਸਕ 31-01-2026
ਫਗਵਾੜਾ, 30 ਜਨਵਰੀ (ਹਰਜੋਤ ਸਿੰਘ ਚਾਨਾ)- ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ 'ਚ 31 ਜਨਵਰੀ ਨੂੰ ਸਬ ਡਵੀਜ਼ਨ ਫਗਵਾੜਾ ਵਿਖੇ ਕੱਢੀ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਦੇ ਕਾਰਨ ਸ਼ਹਿਰ ਦਾ ਟਰੈਫ਼ਿਕ ਰੂਟ ਡਾਇਵਰਟ ਕੀਤਾ ਗਿਆ ਹੈ ਤੇ ਇਸ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਫਗਵਾੜਾ ਦੇ ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਸਕੂਲਾਂ, ਕਾਲਜਾਂ 'ਚ 31 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ | ਇੱਥੇ ਇਹ ਸਪਸ਼ਟ ਹੈ ਕਿ ਜਿੰਨਾਂ ਸਕੂਲਾਂ, ਕਾਲਜਾਂ 'ਚ ਬੋਰਡ, ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ 'ਤੇ ਨਿਰਧਾਰਤ ਹਨ, ਉਨ੍ਹਾਂ ਸਕੂਲਾਂ, ਕਾਲਜਾਂ ਤੇ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ | ਇਸੇ ਤਰ੍ਹਾਂ ਪੰਜਾਬ ਆਬਕਾਰੀ ਰੂਲਜ਼ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ੋਭਾ ਯਾਤਰਾ ਦੌਰਾਨ ਸ਼ੋਭਾ ਯਾਤਰਾ ਦੇ ਰੂਟ 'ਤੇ ਮੀਟ/ਮੱਛੀ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ |

Ad Position 22
No active advertisement
ਪਿਛਲੀ ਖ਼ਬਰ ਨਵੀਂ ਦਾਣਾ ਮੰਡੀ ਨੇੜੇ ਪੈਟਰੋਲ ਨਾਲ ਭਰਿਆ ਟੈਂਕਰ ਪਲਟਿਆ, ਲੋਕ ਬਾਲਟੀਆਂ 'ਚ ਤੇਲ ਲੈਣ ਪਹੁੰਚੇ <br/> ਅਗਲੀ ਖ਼ਬਰ ਸੁਲਤਾਨਪੁਰ ਲੋਧੀ ਨਗਰ ਕੌਂਸਲ 'ਚ ਘਮਾਸਾਨ, ਸਰਵਿਸ ਬੁੱਕ ਵਿਵਾਦ ਨੇ ਫੜਿਆ ਤੂਲ
Ad Position 24