09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਉਰਦੂ ਆਮੋਜ਼ ਸਿਖਲਾਈ ਕੋਰਸ ਲਈ ਚਾਹਵਾਨ 5 ਫਰਵਰੀ ਤੱਕ ਦਾਖਲਾ ਫਾਰਮ ਭਰਨ-ਜਸਪ੍ਰੀਤ ਕੌਰ <br/>

Ad Position 21
No active advertisement
ਅਜੀਤ ਡੈਸਕ 31-01-2026
ਕਪੂਰਥਲਾ, 30 ਜਨਵਰੀ (ਵਿ.ਪ੍ਰ.)- ਜ਼ਿਲ੍ਹਾ ਭਾਸ਼ਾ ਦਫ਼ਤਰ ਕਪੂਰਥਲਾ ਵਲੋਂ ਉਰਦੂ ਆਮੋਜ ਸਿਖਲਾਈ ਕੋਰਸ ਸੈਸ਼ਨ ਜਨਵਰੀ ਤੋਂ ਜੂਨ ਲਈ ਦਾਖਲਾ ਫਾਰਮ ਭਰਮ ਦੀ ਆਖ਼ਰੀ ਮਿਤੀ 5 ਫਰਵਰੀ ਹੈ | ਇਸ ਲਈ ਇਸ ਕੋਰਸ ਵਿਚ ਦਾਖਲਾ ਲੈਣ ਦੇ ਚਾਹਵਾਨ ਲੋੜੀਂਦੇ ਫਾਰਮ ਗੁਰੂ ਨਾਨਕ ਜ਼ਿਲ੍ਹਾ ਲਾਇਬ੍ਰੇਰੀ ਕਪੂਰਥਲਾ ਜਾਂ ਜ਼ਿਲ੍ਹਾ ਭਾਸ਼ਾ ਦਫ਼ਤਰ ਕਪੂਰਥਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚਲੇ ਦਫ਼ਤਰ ਤੋਂ ਪ੍ਰਾਪਤ ਕਰ ਸਕਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਪ੍ਰੀਤ ਕੌਰ ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਨੇ ਦੱਸਿਆ ਕਿ 6 ਮਹੀਨੇ ਦੇ ਇਸ ਕੋਰਸ ਲਈ ਗੁਰੂ ਨਾਨਕ ਜ਼ਿਲ੍ਹਾ ਲਾਇਬ੍ਰੇਰੀ ਵਿਚ ਸ਼ਾਮ 5 ਵਜੇ ਤੋਂ 6 ਵਜੇ ਤੱਕ ਕਲਾਸਾਂ ਲਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਇਹ ਕੋਰਸ ਪੰਜਾਬੀ ਮਾਧਿਅਮ ਰਾਹੀਂ ਕਰਵਾਇਆ ਜਾਵੇਗਾ | ਇਸ ਵਿਚ ਵਿਦਿਆਰਥੀ ਵਰਗ, ਸਰਕਾਰੀ ਕਰਮਚਾਰੀ, ਸੇਵਾ-ਮੁਕਤ ਕਰਮਚਾਰੀ ਜਾਂ ਆਮ ਨਾਗਰਿਕ ਵੀ ਦਾਖਲਾ ਲੈ ਸਕਦੇ ਹਨ | ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਭਾਸ਼ਾ ਦਫ਼ਤਰ ਦੇ ਮੁਲਾਜ਼ਮ ਮਨੀਸ਼ ਕੁਮਾਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਕਤਲੋਗਾਰਤ ਤੇ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਈਆਂ ਜਾਣ- ਓਮਕਾਰ... ਅਗਲੀ ਖ਼ਬਰ ਨਡਾਲਾ ਕਾਲਜ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ
Ad Position 24