09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਕਤਲੋਗਾਰਤ ਤੇ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਈਆਂ ਜਾਣ- ਓਮਕਾਰ ਕਾਲੀਆ <br/>

Ad Position 21
No active advertisement
ਅਜੀਤ ਡੈਸਕ 31-01-2026
ਕਪੂਰਥਲਾ, 30 ਜਨਵਰੀ (ਵਿ.ਪ੍ਰ.)- ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਸੂਬਾਈ ਬੁਲਾਰੇ ਓਮਕਾਰ ਕਾਲੀਆ ਨੇ ਕਿਹਾ ਕਿ ਪੰਜਾਬ ਵਿਚ ਆਏ ਦਿਨ ਵਾਪਰ ਰਹੀਆਂ ਕਤਲੋ ਗਾਰਤ, ਲੁੱਟ ਖੋਹ ਤੇ ਫਿਰੌਤੀ ਦੀਆਂ ਘਟਨਾਵਾਂ 'ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕਰਕੇ ਸਖ਼ਤ ਸਜ਼ਾਵਾਂ ਦਿਵਾਈਆਂ ਜਾਣ | ਉਨ੍ਹਾਂ ਕਿਹਾ ਕਿ ਪੰਜਾਬ 'ਚ ਵਾਪਰੀਆਂ ਇਨ੍ਹਾਂ ਘਟਨਾਵਾਂ ਨੂੰ ਲੈ ਕੇ ਕਾਰੋਬਾਰੀ ਤੇ ਆਮ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਗਿ੍ਫ਼ਤਾਰ ਕਰਨ ਦੀ ਬਜਾਏ ਉਨ੍ਹਾਂ ਨੂੰ ਗੋਲੀ ਮਾਰਨ ਦੇ ਹੁਕਮ ਜਾਰੀ ਕੀਤੇ ਜਾਣ | ਓਮਕਾਰ ਕਾਲੀਆ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਪੰਜਾਬ ਵਿਚ ਇਸ ਦੇ ਹਾਲਾਤ ਇਸ ਤੋਂ ਵੀ ਬਦਤਰ ਹੋ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਤਿਆਰ ਕੀਤੇ ਉਤਪਾਦਾਂ ਦੀ ਲਗਾਈ ਗਈ ਪ੍ਰਦਰਸ਼ਨੀ <br/> 25 ਸੈਲਫ ਹੈਲਪ ਗਰੁੱਪਾਂ ਦੇ ਮੈਂਬਰਾਂ ਨੂੰ ਕਰਜ਼ਾ ਰਾਸ਼ੀ ਦ... ਅਗਲੀ ਖ਼ਬਰ ਉਰਦੂ ਆਮੋਜ਼ ਸਿਖਲਾਈ ਕੋਰਸ ਲਈ ਚਾਹਵਾਨ 5 ਫਰਵਰੀ ਤੱਕ ਦਾਖਲਾ ਫਾਰਮ ਭਰਨ-ਜਸਪ੍ਰੀਤ ਕੌਰ <br/>
Ad Position 24