09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਓ.ਬੀ.ਸੀ. ਰੇਲਵੇ ਕਰਮਚਾਰੀ ਸੰਘ ਵਲੋਂ ਯੂ. ਜੀ. ਸੀ. ਦੇ ਨਵੇਂ ਬਰਾਬਰਤਾ ਵਾਲੇ ਨਿਯਮਾਂ ਦਾ ਸਮਰਥਨ <br/>

Ad Position 21
No active advertisement
ਅਜੀਤ ਡੈਸਕ 31-01-2026
ਹੁਸੈਨਪੁਰ, 30 ਜਨਵਰੀ (ਤਰਲੋਚਨ ਸਿੰਘ ਸੋਢੀ)- ਓ. ਬੀ. ਸੀ. ਰੇਲਵੇ ਕਰਮਚਾਰੀ ਸੰਘ, ਰੇਲ ਕੋਚ ਫ਼ੈਕਟਰੀ ਕਪੂਰਥਲਾ ਦੀ ਮਹੱਤਵਪੂਰਨ ਮੀਟਿੰਗ ਹਾਲ ਹੀ ਵਿਚ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ. ਜੀ. ਸੀ.) ਦੁਆਰਾ ਐਲਾਨੇ ਗਏ ਨਵੇਂ ਬਰਾਬਰਤਾ ਵਾਲੇ ਨਿਯਮਾਂ ਸੰਬੰਧੀ ਹੋਈ ਜਿਸ ਵਿਚ ਯੂਨੀਅਨ ਦੇ ਅਧਿਕਾਰੀਆਂ ਤੇ ਮੈਂਬਰਾਂ ਨੇ ਸ਼ਿਰਕਤ ਕਰਦਿਆਂ ਨਿਯਮਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ | ਇਸ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਸਹਿਮਤੀ ਪ੍ਰਗਟ ਕਰਦਿਆਂ ਯੂ. ਜੀ. ਸੀ. ਦੇ ਨਵੇਂ ਬਰਾਬਰਤਾ ਵਾਲੇ ਨਿਯਮ ਸਿੱਖਿਆ ਦੇ ਖੇਤਰ ਵਿਚ ਸਮਾਜਿਕ ਨਿਆਂ, ਬਰਾਬਰ ਮੌਕੇ ਅਤੇ ਸਮਾਵੇਸ਼ੀ ਵਿਕਾਸ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਸਕਾਰਾਤਮਕ ਅਤੇ ਜ਼ਰੂਰੀ ਕਦਮ ਹਨ | ਇਹ ਨਿਯਮ ਪਛੜੇ ਅਤੇ ਸਮਾਜਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਵਿਚ ਹਿੱਸਾ ਲੈਣ ਲਈ ਬਰਾਬਰ ਮੌਕੇ ਪ੍ਰਦਾਨ ਕਰਨਗੇ | ਓ. ਬੀ. ਸੀ. ਰੇਲਵੇ ਕਰਮਚਾਰੀ ਸੰਘ ਆਰ. ਸੀ. ਐਫ਼. ਦੇ ਪ੍ਰਧਾਨ ਅਰਵਿੰਦ ਪ੍ਰਸ਼ਾਦ ਤੇ ਸੈਕਟਰੀ ਅਸ਼ੋਕ ਕੁਮਾਰ ਨੇ ਕਿਹਾ ਕਿ ਇਨ੍ਹਾਂ ਨਿਯਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨਾਲ ਸਿੱਖਿਆ ਪ੍ਰਣਾਲੀ ਵਿਚ ਪਾਰਦਰਸ਼ਤਾ ਵਧੇਗੀ ਤੇ ਸਮਾਜ ਦੇ ਸਾਰੇ ਵਰਗਾਂ ਨੂੰ ਤਰੱਕੀ ਦੇ ਬਰਾਬਰ ਮੌਕੇ ਪ੍ਰਾਪਤ ਹੋਣਗੇ | ਐਸੋਸੀਏਸ਼ਨ ਦੇ ਆਗੂਆਂ ਨੇ ਆਸ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤੇ ਯੂ. ਜੀ. ਸੀ. ਇਨ੍ਹਾਂ ਨਿਯਮਾਂ ਨੂੰ ਪੂਰੀ ਇਮਾਨਦਾਰੀ ਅਤੇ ਸੰਵੇਦਨਸ਼ੀਲਤਾ ਨਾਲ ਲਾਗੂ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਸੰਚਾਰ ਬਿਊਰੋ ਵਲੋਂ ਕੇਂਦਰ ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਸੰਬੰਧੀ ਜਾਗਰੂਕਤਾ ਸਮਾਗਮ <br/> ਅਗਲੀ ਖ਼ਬਰ ਡਡਵਿੰਡੀ ਸਕੂਲ ਤੋਂ ਬਲਾਕ ਮਸੀਤਾਂ 'ਚ ਨਵੇਂ ਵਰ੍ਹੇ ਲਈ ਦਾਖਲਾ ਮੁਹਿੰਮ ਦਾ ਆਗਾਜ਼
Ad Position 24