09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸੰਬੰਧੀ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 31-01-2026
ਫਗਵਾੜਾ, 30 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਬਰਨਾ ਤੋਂ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪੂਰੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਸਕੂਲੀ ਬੱਚਿਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ | ਨਗਰ ਕੀਰਤਨ ਦਾ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ | ਪੰਥ ਪ੍ਰਸਿੱਧ ਢਾਡੀ ਜਥੇ ਨੇ ਸੰਗਤਾਂ ਨੂੰ ਵਾਰਾਂ ਰਾਹੀ ਗੁਰੂ ਇਤਿਹਾਸ ਸਰਵਣ ਕਰਵਾਇਆ | ਇਸ ਮੌਕੇ ਪ੍ਰਧਾਨ ਮਨਜੀਤ ਸਿੰਘ ਮਹਿੰਮੀ, ਬਲਵੀਰ ਮਹਿੰਮੀ, ਸਾਬਕਾ ਸਰਪੰਚ ਮਦਨ ਲਾਲ, ਮਨਜੀਤ ਸਿੰਘ, ਯਸ਼ ਬਰਨਾ, ਅਮਰ ਮਹਿੰਮੀ, ਸੋਹਨ ਲਾਲ, ਗੁਰਨਾਮ ਮਹਿੰਮੀ, ਸੁਰਜੀਤ ਸਿੰਘ, ਨਿਰਮਲ, ਜਗਤਾਰ, ਸਾਹਿਬ, ਰਾਮ ਕ੍ਰਿਸ਼ਨ, ਬਾਬਾ ਕੁਲਦੀਪ ਸਿੰਘ, ਪਵਿੱਤਰ ਸਿੰਘ, ਗੁਰਨਾਮ ਮਹਿੰਮੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਪੰਚ ਰਿੰਪਲ ਕੁਮਾਰ ਵਜੀਦੋਵਾਲ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਸਦਰ ਪੁਲਿਸ ਵਲੋਂ ਦੋ ਨੌਜਵਾਨ ਅਫ਼ੀਮ ਸਣੇ ਕਾਬੂ
Ad Position 24