ਖਲਵਾੜਾ, 30 ਜਨਵਰੀ (ਮਨਦੀਪ ਸਿੰਘ ਸੰਧੂ)-ਪਿੰਡ ਵਜੀਦੋਵਾਲ ਦੇ ਸਰਪੰਚ ਰਿੰਪਲ ਕੁਮਾਰ ਸ਼ਰਮਾ ਨੂੰ ਉਸ ਸਮੇਂ ਬਹੁਤ ਹੀ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਮਾਤਾ ਜੀ ਬੀਬੀ ਵਿਜੇ ਰਾਣੀ ਸ਼ਰਮਾ ਦਾ ਅਚਾਨਕ ਦੇਹਾਂਤ ਹੋ ਗਿਆ | ਉਨ੍ਹਾਂ ਦੀ ਉਮਰ ਕਰੀਬ 80 ਸਾਲਾ ਦੀ ਸੀ | ਸਾਬਕਾ ਸਰਪੰਚ ਓਮ ਪ੍ਰਕਾਸ਼ ਵਜੀਦੋਵਾਲ, ਨੰਬਰਦਾਰ ਸਤੀਸ਼ ਕੁਮਾਰ ਵਜੀਦੋਵਾਲ ਤੇ ਪੰਚ ਅਸ਼ੋਕ ਕੁਮਾਰ ਨੇ ਦੱਸਿਆ ਕਿ ਬੀਬੀ ਵਿਜੇ ਰਾਣੀ ਸ਼ਰਮਾ ਬਹੁਤ ਹੀ ਮਿਹਨਤੀ ਤੇ ਮਿਲਣਸਾਰ ਸੁਭਾਅ ਦੇ ਮਾਲਕ ਸਨ ਤੇ ਹਮੇਸ਼ਾ ਕਾਰਜਸ਼ੀਲ ਰਹਿੰਦਿਆਂ ਪ੍ਰਮਾਤਮਾ ਦੇ ਨਾਮ ਨਾਲ ਵੀ ਲਿਵ ਲਾਈ ਰੱਖਦੇ ਸਨ ਤੇ ਹਰ ਲੋੜਵੰਦ ਦੀ ਸਹਾਇਤਾ ਕਰਿਆ ਕਰਦੇ ਸਨ | ਇਸ ਸਬੰਧੀ ਇੱਕ ਸ਼ੋਕ ਸਭਾ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਫਗਵਾੜਾ ਦੇ ਦਫ਼ਤਰ ਵਿਖੇ ਕੀਤੀ ਗਈ ਜਿਸ ਵਿਚ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਲਖਵਿੰਦਰ ਕਲੇਰ, ਫਗਵਾੜਾ ਪੰਚਾਇਤ ਯੂਨੀਅਨ ਦੇ ਪ੍ਰਧਾਨ ਸਰਪੰਚ ਨਰਿੰਦਰ ਸਿੰਘ ਮਾਧੋ ਪੁਰ, ਸਾਬਕਾ ਸਰਪੰਚ ਆਗਿਆਪਾਲ ਸਿੰਘ ਖਲਵਾੜਾ, ਸਰਪੰਚ ਰਣਜੀਤ ਕਲੇਰ ਨੰਗਲ ਮੱਝਾ, ਬਲਾਕ ਸੰਮਤੀ ਮੈਂਬਰ ਅਜੈ ਕੁਮਾਰ ਹੈਪੀ ਖਜੂਰਲਾ, ਸਰਪੰਚ ਕੁਲਵਿੰਦਰ ਸਿੰਘ ਅਠੌਲੀ, ਪੰਚਾਇਤ ਸਕੱਤਰ ਮਲਕੀਤ ਚੰਦ, ਸੁਰਿੰਦਰ ਪਾਲ ਪਟਵਾਰੀ, ਨਵਜੋਤ ਸਿੰਘ, ਸੁਲੱਖਣ ਸਿੰਘ, ਕਾਮਰੇਡ ਰਣਦੀਪ ਸਿੰਘ ਰਾਣਾ ਸਾਹਨੀ, ਸਾਬਕਾ ਸਰਪੰਚ ਹਰਜੀਤ ਸਿੰਘ ਪਾਂਸ਼ਟਾ, ਸਾਬਕਾ ਸਰਪੰਚ ਰਾਮ ਪਾਲ ਸਾਹਨੀ, ਸਰਪੰਚ ਕੁਲਦੀਪ ਰਾਮ ਜਗਤ ਪੁਰ ਜੱਟਾਂ, ਸਰਪੰਚ ਅਮਨਦੀਪ ਮੌਲੀ ਸਮੇਤ ਹੋਰ ਪੰਚਾਂ ਸਰਪੰਚਾਂ ਤੇ ਸਟਾਫ਼ ਮੈਂਬਰਾਂ ਨੇ ਭਾਗ ਲਿਆ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਤੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਪ੍ਰਮਾਤਮਾ ਅੱਗੇ ਅਰਦਾਸ ਬੇਨਤੀ ਕੀਤੀ |