ਭੁਲੱਥ, 30 ਜਨਵਰੀ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)- ਸਰਕਾਰੀ ਹਾਈ ਸਕੂਲ ਰਾਏਪੁਰਪੀਰ ਬਖ਼ਸ਼ਵਾਲਾ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ 2025 ਦੀ ਅੱਠਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਵਿਚੋਂ 583/600 (97%) ਨੰਬਰ ਉਪਰੰਤ ਪੰਜਾਬ ਸਰਕਾਰ ਵੱਲੋਂ 5000 ਰੁਪਏ ਦਾ ਚੈੱਕ ਦਿੱਤਾ ਗਿਆ ਹੈ | ਇਸ ਮੌਕੇ ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ (ਹੈਪੀ) ਅਤੇ ਪੰਚਾਇਤ ਮੈਂਬਰ ਲਖਵਿੰਦਰ ਸਿੰਘ ਤੇ ਜਸਵਿੰਦਰ ਸਿੰਘ ਵੱਲੋਂ ਸਿਮਰਨਜੀਤ ਕੌਰ ਅਤੇ ਵਿਦਿਆਰਥਣ ਦੀ ਮਾਤਾ ਅਮਨਦੀਪ ਕੌਰ ਨੂੰ ਚੈੱਕ ਭੇਟ ਕੀਤਾ ਗਿਆ ਅਤੇ ਭਵਿੱਖ ਵਿਚ ਹੋਰ ਤਰੱਕੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸਕੂਲ ਇੰਚਾਰਜ ਬਲਵਿੰਦਰ ਮਸੀਹ, ਸਾਜਨ ਕੁਮਾਰ, ਹਰਜਿੰਦਰ ਸਿੰਘ, ਮਨਦੀਪ ਕੌਰ, ਮਨਪ੍ਰੀਤ ਕੌਰ ਅਤੇ ਸ਼ਵੀਨਾ ਸਿੰਗਲਾ ਹਾਜ਼ਰ ਸਨ |