08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਐਕਟਿਵਾ ਤੇ ਮੋਟਰਸਾਈਕਲ ਦੀ ਟੱਕਰ 'ਚ ਵਿਅਕਤੀ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 31-01-2026
ਕਪੂਰਥਲਾ, 30 ਜਨਵਰੀ (ਅਮਨਜੋਤ ਸਿੰਘ ਵਾਲੀਆ)- ਚੂਹੜਵਾਲ ਚੁੰਗੀ ਨੇੜੇ ਐਕਟਿਵਾ ਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਹਰਪ੍ਰੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਭੀਲਾ ਨੇ ਦੱਸਿਆ ਕਿ ਉਹ ਐਕਟਿਵਾ 'ਤੇ ਸਵਾਰ ਹੋ ਕੇ ਚੂਹੜਵਾਲ ਚੁੰਗੀ ਨੇੜੇ ਦੁੱਧ ਲੈਣ ਆਇਆ ਸੀ ਤੇ ਇਕ ਮੋਟਰਸਾਈਕਲ ਨਾਲ ਉਸ ਦੀ ਟੱਕਰ ਹੋ ਗਈ ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | 108 ਐਂਬੂਲੈਂਸ ਦੀ ਸਹਾਇਤਾ ਨਾਲ ਮੈਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਡਿਊਟੀ ਡਾਕਟਰ ਕਰਨਪ੍ਰੀਤ ਵਲੋਂ ਉਸ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਡਿਊਟੀ ਡਾਕਟਰ ਨੇ ਦੱਸਿਆ ਕਿ ਮੁੱਢਲੇ ਇਲਾਜ ਤੋਂ ਬਾਅਦ ਜ਼ਖ਼ਮੀ ਵਿਅਕਤੀ ਨੂੰ ਅੰਮਿ੍ਤਸਰ ਦੇ ਮੈਡੀਕਲ ਕਾਲਜ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਮੋਬਾਈਲ ਦਾਖਲਾ ਵੈਨ ਨੂੰ ਬੀ.ਪੀ.ਈ.ਓ. ਸੰਜੀਵ ਕੁਮਾਰ ਹਾਂਡਾ ਨੇ ਦਿਖਾਈ ਹਰੀ ਝੰਡੀ ਅਗਲੀ ਖ਼ਬਰ ਬਰਸੀ 'ਤੇ ਵਿਸ਼ੇਸ਼- ਦੋਆਬਾ ਦੇ ਗਾਂਧੀ ਪੰਡਿਤ ਮੂਲ ਰਾਜ ਸ਼ਰਮਾ
Ad Position 24