ਫਗਵਾੜਾ, 30 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਫਗਵਾੜਾ ਵਿਧਾਨ ਸਭਾ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਸਾਬਕਾ ਡਿਪਟੀ ਮੇਅਰ ਨੂੰ ਪਾਰਟੀ ਦੀ ਉਦਯੋਗ ਅਤੇ ਟਰੇਡ ਵਿੰਗ ਪੰਜਾਬ ਦੀ ਕੋਰ ਕਮੇਟੀ ਦਾ ਮੈਂਬਰ ਬਣਾਏ ਜਾਣ 'ਤੇ ਸ਼੍ਰੋਮਣੀ ਅਕਾਲੀ ਦਲ ਸਰਕਲ ਫਗਵਾੜਾ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਸਰਕਲ ਪ੍ਰਧਾਨ ਹਰਵਿੰਦਰ ਸਿੰਘ ਵਾਲੀਆ ਦੀ ਅਗਵਾਈ ਹੇਠ ਸਮੂਹ ਅਕਾਲੀ ਆਗੂਆਂ ਨੇ ਖੁਰਾਣਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਰਣਜੀਤ ਸਿੰਘ ਖੁਰਾਣਾ ਦੀ ਨਿਯੁਕਤੀ ਨਾਲ ਹਲਕੇ ਅੰਦਰ ਵਪਾਰੀ ਤੇ ਉਦਯੋਗਿਕ ਵਰਗ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਪਕੜ ਹੋਰ ਮਜ਼ਬੂਤ ਹੋਵੇਗੀ | ਆਗੂਆਂ ਨੇ ਕਿਹਾ ਕਿ ਆਉਂਦੇ ਸਾਲ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਨੂੰ ਦੇਖਦਿਆਂ ਇਹ ਨਿਯੁਕਤੀ ਪਾਰਟੀ ਲਈ ਬਹੁਤ ਲਾਭਦਾਇਕ ਸਾਬਤ ਹੋਵੇਗੀ | ਰਣਜੀਤ ਸਿੰਘ ਖੁਰਾਣਾ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ | ਇਸ ਮੌਕੇ ਖੁਰਾਣਾ ਨੂੰ ਸਿਰੋਪਾਉ ਪਾ ਕਿ ਸਨਮਾਨਿਤ ਕੀਤਾ ਗਿਆ ਤੇ ਇਸ ਮੌਕੇ ਵੱਡੀ ਗਿਣਤੀ ਵਿਚ ਸੀਨੀਅਰ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ |