25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਦੋ ਦਿਨਾ ਸਾਲਾਨਾ ਗੁਰਮਤਿ ਸਮਾਗਮ 7 ਤੇ 8 ਨੂੰ <br/>

Ad Position 21
No active advertisement
ਅਜੀਤ ਡੈਸਕ 01-02-2026
ਫਗਵਾੜਾ, 31 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਭੋਗਪੁਰ ਵਾਲਿਆਂ ਦੀ ਯਾਦ ਵਿਚ 'ਚਰਨ ਚਲੋ ਮਾਰਗ ਗੋਬਿੰਦ' ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਦੁੱਖ ਨਿਵਾਰਣ ਸਰੀ ਕੈਨੇਡਾ ਦੇ ਹੈੱਡਗ੍ਰੰਥੀ ਗਿਆਨੀ ਨਰਿੰਦਰ ਸਿੰਘ ਰਾਣੀਪੁਰ ਵਾਲਿਆਂ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ 7 ਤੇ 8 ਫਰਵਰੀ ਨੂੰ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਸ਼ਾਮ 4 ਵਜੇ ਤੋਂ ਰਾਤ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ ਦੀ ਰੂਪ ਰੇਖਾ ਉਲੀਕਣ ਲਈ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਧਾਰਮਿਕ, ਸਮਾਜਿਕ ਤੇ ਰਾਜਨੀਤੀ ਆਗੂਆਂ ਦੀ ਮੀਟਿੰਗ ਹੋਈ ਜਿਸ ਵਿਚ ਗਿਆਨੀ ਨਰਿੰਦਰ ਸਿੰਘ ਹੈੱਡਗ੍ਰੰਥੀ ਗੁਰਦੁਆਰਾ ਦੁੱਖ ਨਿਵਾਰਣ ਕੈਨੇਡਾ ਤੋਂ ਇਲਾਵਾ ਸੰਤ ਤਲਵਿੰਦਰ ਸਿੰਘ ਪਰਮੇਸ਼ਰ ਭੋਗਪੁਰ ਵਾਲਿਆਂ ਨੇ ਵੀ ਸ਼ਿਰਕਤ ਕੀਤੀ | ਮੈਨੇਜਰ ਨਰਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਪੰਥ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ, ਪਦਮਸ੍ਰੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਤੇ ਹੋਰ ਵੀ ਪੰਥ ਦੇ ਪ੍ਰਸਿੱਧ ਰਾਗੀ ਢਾਡੀ ਤੇ ਕਥਾਵਾਚਕ ਦੋਵੇਂ ਦਿਨ ਹਾਜ਼ਰੀ ਭਰਨਗੇ | ਇਨ੍ਹਾਂ ਸਮਾਗਮਾਂ ਸੰਬੰਧੀ ਸਭਨਾਂ ਦਾ ਸੁਝਾਅ ਵੀ ਲਏ ਗਏ ਤੇ ਸਮਾਗਮ ਨੂੰ ਕਾਮਯਾਬ ਕਰਨ ਲਈ ਸਭਨਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ | ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ, ਐਡਵੋਕੇਟ ਜਰਨੈਲ ਸਿੰਘ ਵਾਹਦ ਸਾਬਕਾ ਚੇਅਰਮੈਨ ਮਾਰਕਫੈੱਡ ਪੰਜਾਬ, ਰਣਜੀਤ ਸਿੰਘ ਖੁਰਾਣਾ ਹਲਕਾ ਇੰਚਾਰਜ ਸ਼ਹਿਰੀ, ਰਜਿੰਦਰ ਸਿੰਘ ਚੰਦੀ ਹਲਕਾ ਇੰਚਾਰਜ ਦਿਹਾਤੀ, ਧਾਰਮਿਕ ਆਗੂ ਮੋਹਨ ਸਿੰਘ ਸਾਈਾ, ਸਤਵਿੰਦਰ ਸਿੰਘ ਘੁੰਮਣ, ਸਤਵੀਰ ਸਿੰਘ ਵਾਲੀਆ, ਮੋਹਨ ਸਿੰਘ ਗਾਂਧੀ, ਅਵਤਾਰ ਸਿੰਘ ਭੁੰਗਰਨੀ, ਬਲਜਿੰਦਰ ਸਿੰਘ ਠੇਕੇਦਾਰ, ਜਸਵੀਰ ਸਿੰਘ ਟਿੱਬੀ, ਹਰਵਿੰਦਰ ਸਿੰਘ ਵਾਲੀਆ, ਤਜਿੰਦਰ ਸਿੰਘ ਵਾਲੀਆ, ਗੁਰਮੀਤ ਸਿੰਘ ਰਾਵਲਪਿੰਡੀ, ਅੰਮਿ੍ਤਪਾਲ ਸਿੰਘ ਖੁਰਮੁਪਰ, ਜਤਿੰਦਰਪਾਲ ਸਿੰਘ ਪਲਾਹੀ, ਜੋਗਾ ਸਿੰਘ ਢੱਡੇ, ਬਹਾਦਰ ਸਿੰਘ ਸੰਗਤਪੁਰ, ਪਰਮਿੰਦਰ ਸਿੰਘ ਲਾਡੀ, ਜਸਵਿੰਦਰ ਸਿੰਘ ਘੁੰਮਣ, ਬਲਜੀਤ ਸਿੰਘ ਵਾਲੀਆ, ਕੁਲਵਿੰਦਰ ਸਿੰਘ ਕਿੰਦਾ, ਫ਼ਤਿਹ ਸਿੰਘ, ਜਸਵਿੰਦਰ ਭਗਤਪੁਰਾ, ਗੁਰਬਖ਼ਸ਼ ਸਿੰਘ ਅਠੋਲੀ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੇ ਲੋਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦੁਕਾਨ 'ਚੋਂ 40 ਹਜ਼ਾਰ ਰੁਪਏ ਦੀ ਨਕਦੀ ਚੋਰੀ <br/> ਅਗਲੀ ਖ਼ਬਰ ਨੈਸ਼ਨਲ ਗਰੀਨ ਟਿ੍ਬਿਊਨਲ ਦੇ ਮੈਂਬਰ ਜਸਟਿਸ ਡਾ. ਅਫਰੋਜ਼ ਅਹਿਮਦ ਵਲੋਂ ਅਧਿਕਾਰੀਆਂ ਨਾਲ ਮੀਟਿੰਗ
Ad Position 24