ਡਡਵਿੰਡੀ, 31 ਜਨਵਰੀ (ਦਿਲਬਾਗ ਸਿੰਘ ਝੰਡ)-ਸੰਤ ਬਾਬਾ ਨਿਹਾਲ ਸਿੰਘ ਸਪੋਰਟਸ ਤੇ ਵੈੱਲਫੇਅਰ ਕਲੱਬ (ਰਜਿ) ਵੱਲੋਂ ਗ੍ਰਾਮ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰਵਾਸੀ ਭਾਰਤੀਆਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਜਾਰਜਪੁਰ ਵਿਖੇ ਸੰਤ ਬਾਬਾ ਨਿਹਾਲ ਸਿੰਘ ਦੀ ਯਾਦ 'ਚ ਸਾਲਾਨਾ ਧਾਰਮਿਕ ਸਮਾਗਮ ਤੇ ਖੇਡ ਮੇਲਾ 4 ਤੋਂ 8 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ | ਬਲਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਜਾਰਜਪੁਰ, ਲਾਲ ਸਿੰਘ, ਅਮਰਜੀਤ ਸਿੰਘ ਮੀਤ ਪ੍ਰਧਾਨ ਦੱਸਿਆ ਕਿ ਸੰਤ ਬਾਬਾ ਨਿਹਾਲ ਸਿੰਘ ਦੀ ਯਾਦ 'ਚ ਪਿੰਡ ਜਾਰਜਪੁਰ ਦੇ ਗੁਰਦੁਆਰਾ ਸਾਹਿਬ ਵਿਖੇ 4 ਫਰਵਰੀ ਦਿਨ ਬੁੱਧਵਾਰ ਨੂੰ ਅਖੰਡ ਪਾਠ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ 6 ਫਰਵਰੀ ਦਿਨ ਸ਼ੁੱਕਰਵਾਰ ਭੋਗ ਸਵੇਰੇ 10 ਵਜੇ ਪੈਣ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਇਆ ਜਾਵੇਗਾ | ਇਸੇ ਤਰ੍ਹਾਂ ਸੰਤ ਬਾਬਾ ਨਿਹਾਲ ਸਿੰਘ ਸਪੋਰਟਸ ਤੇ ਵੈੱਲਫੇਅਰ ਕਲੱਬ ਦੇ ਪ੍ਰਧਾਨ ਹੈੱਡ ਮਾਸਟਰ ਬਖ਼ਸ਼ੀ ਸਿੰਘ, ਪਰਵਿੰਦਰ ਸਿੰਘ ਪੱਪਾ ਸਾਬਕਾ ਚੇਅਰਮੈਨ, ਹਰਭਜਨ ਸਿੰਘ ਕੈਸ਼ੀਅਰ, ਸਾਬਕਾ ਇੰਸ. ਸਲਵਿੰਦਰ ਸਿੰਘ ਸੈਕਟਰੀ, ਕਪਤਾਨ ਸਿੰਘ ਤੇ ਸਰਪੰਚ ਸਰਬਜੀਤ ਸਿੰਘ ਸ਼ਾਬਾ ਨੇ ਦੱਸਿਆ ਕਿ ਧਾਰਮਿਕ ਸਮਾਗਮ ਤੋਂ ਬਾਅਦ 7 ਤੇ 8 ਫਰਵਰੀ ਤੇ ਐਤਵਾਰ ਨੂੰ ਦੋ ਰੋਜ਼ਾ 38ਵਾਂ ਸਾਲਾਨਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਦੌਰਾਨ ਕਬੱਡੀ, ਵਾਲੀਵਾਲ ਤੇ ਫੁੱਟਬਾਲ ਦੇ ਬੜੇ ਰੋਚਕ ਮੁਕਾਬਲੇ ਕਰਵਾਏ ਜਾਣਗੇ |