ਸੁਲਤਾਨਪੁਰ ਲੋਧੀ, 31 ਜਨਵਰੀ (ਨਰੇਸ਼ ਹੈਪੀ)- ਪਿ੍ੰਸੀਪਲ ਮੋਨਾ ਘਈ ਦੀ ਅਗਵਾਈ ਵਿਚ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਿਚ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਕਰੀਅਰ ਸੰਬੰਧੀ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਵਿਚ ਮੈਡਮ ਅਦਿਤੀ ਧੀਰ, ਨੀਲਮ, ਅਨਮੋਲ ਨੇ ਵਿਦਿਆਰਥੀਆਂ ਨੂੰ ਆਪਣੇ ਕਰੀਅਰ ਨੂੰ ਸਹੀ ਦਿਸ਼ਾ ਦੇਣ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਵਿਦਿਆਰਥੀਆਂ ਨੂੰ ਵਿਦੇਸ਼ ਜਾਣ ਦੀ ਦੌੜ 'ਚ ਨਾ ਪੈ ਕੇ ਦੇਸ਼ ਵਿਚ ਹੀ ਆਪਣਾ ਕਰੀਅਰ ਬਣਾਉਣ ਤੇ ਸਮਾਜ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਮੋਨਾ ਘਈ ਵੱਲੋਂ ਆਏ ਹੋਏ ਮੁੱਖ ਮਹਿਮਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਤੇ ਵਿਦਿਆਰਥੀਆਂ ਨੂੰ ਆਪਣੇ ਸੁਨਹਿਰੀ ਭਵਿੱਖ ਲਈ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕਰਦਿਆਂ ਆਪਣੀਆਂ ਸਾਲਾਨਾ ਪ੍ਰੀਖਿਆਵਾਂ ਨੂੰ ਪੂਰੀ ਮਿਹਨਤ ਨਾਲ਼ ਪ੍ਰੀਖਿਆ ਦੇਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਅਕਾਲ ਗਰੁੱਪ ਦੇ ਐਮ.ਡੀ. ਸੁਖਦੇਵ ਸਿੰਘ ਜੱਜ, ਸਕੂਲ ਦੇ ਪਿ੍ੰਸੀਪਲ ਮਧੂ ਸ਼ਰਮਾ ਜੂਨੀਅਰ ਵਿੰਗ, ਕੋਆਰਡੀਨੇਟਰਜ਼, ਹਾਊਸ ਇੰਚਾਰਜ, ਐਕਟੀਵਿਟੀ ਇੰਚਾਰਜ ਤੇ ਸਟਾਫ਼ ਮੈਂਬਰ ਵੀ ਵਿਦਿਆਰਥੀਆਂ ਨਾਲ ਮੌਜੂਦ ਸਨ |