ਕਪੂਰਥਲਾ, 1 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਨਗਰ ਨਿਗਮ ਦੀ ਮਾੜੀ ਕਾਰਗੁਜ਼ਾਰੀ ਕਾਰਨ ਵਾਰਡ 19 ਦੇ ਲੋਕ ਸੀਵਰੇਜ ਬੰਦ ਹੋਣ ਕਾਰਨ ਮੁਸ਼ਕਲਾਂ 'ਚੋਂ ਗੁਜ਼ਰ ਰਹੇ ਹਨ ਤੇ ਲੋਕਾਂ ਦੀਆਂ ਸਮੱਸਿਆ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਦਾ ਵਫ਼ਦ ਦੋ ਫਰਵਰੀ ਦਿਨ ਸੋਮਵਾਰ ਨੂੰ ਨਗਰ ਨਿਗਮ ਦੀ ਮੇਅਰ ਤੇ ਕਮਿਸ਼ਨਰ ਨੂੰ ਮਿਲੇਗਾ | ਇਹ ਗੱਲ ਐਚ.ਐਸ. ਵਾਲੀਆ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ ਕਪੂਰਥਲਾ ਨੇ ਸੀਵਰੇਜ ਦੀ ਸਮੱਸਿਆ ਨਾਲ ਜੂਝ ਰਹੇ ਵਾਰਡ 19 ਦੇ ਲੋਕਾਂ ਦੀਆਂ ਸਮੱਸਿਆ ਸੁਣਨ ਤੋਂ ਬਾਅਦ ਕਹੀ | ਉਨ੍ਹਾਂ ਕਿਹਾ ਕਿ ਸੀਵਰੇਜ ਦਾ ਗੰਦਾ ਪਾਣੀ ਗੰਭੀਰ ਸਮੱਸਿਆਵਾਂ ਨੂੰ ਸੱਦਾ ਦੇ ਰਿਹਾ ਹੈ | ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ 47 ਕੌਂਸਲਰ ਹੋਣ ਦੇ ਬਾਵਜੂਦ ਵੀ ਸ਼ਹਿਰ 'ਚ ਵਿਕਾਸ ਕਾਰਜ ਨਾ ਹੋਣ ਦੇ ਬਰਾਬਰ ਹਨ | ਨਗਰ ਨਿਗਮ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ | ਐਚ.ਐਸ. ਵਾਲੀਆ ਨੇ ਕਿਹਾ ਕਿ ਹਲਕੇ ਦੇ ਵਿਧਾਇਕ ਵਲੋਂ ਸ਼ਹਿਰ ਵਿਚ ਕੀਤੇ ਜਾ ਰਹੇ ਵਿਕਾਸ ਦੇ ਦਾਅਵੇ ਵੀ ਬੇਬੁਨਿਆਦ ਹਨ | ਉਨ੍ਹਾਂ ਮੁਹੱਲਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਜੇਕਰ ਨਗਰ ਨਿਗਮ ਨੇ ਸੀਵਰੇਜ ਦੀ ਸਮੱਸਿਆ ਦਾ ਕੋਈ ਸਥਾਈ ਹੱਲ ਨਾ ਕੀਤਾ ਤਾਂ ਸ਼ੋ੍ਰਮਣੀ ਅਕਾਲੀ ਦਲ ਨਗਰ ਨਿਗਮ ਵਿਰੁੱਧ ਰੋਸ ਵਿਖਾਵਾ ਕਰੇਗਾ | ਇਸ ਮੌਕੇ ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਅਜੇ ਬਬਲਾ, ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਨਾਨਕਪੁਰ, ਵਾਰਡ 19 ਦੇ ਇੰਚਾਰਜ ਦਿਨੇਸ਼ ਕੁਮਾਰ, ਅਜੇ ਪਾਲ ਸਿੰਘ, ਰਵੀ ਕੁਮਾਰ, ਵਿਕਰਮ ਤੇਜੀ, ਰਜਨੀ ਬਾਲਾ, ਭੁਪਿੰਦਰ ਸਿੰਘ ਤੇ ਹੋਰ ਹਾਜ਼ਰ ਸਨ |