28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਇਨਰਵੀਲ ਕਲੱਬ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਅਦਾਲਤ ਚੱਕ ਨੂੰ ਸਟੇਸ਼ਨਰੀ ਭੇਟ <br/>

Ad Position 21
No active advertisement
ਅਜੀਤ ਡੈਸਕ 02-02-2026
ਸੁਲਤਾਨਪੁਰ ਲੋਧੀ, 1 ਫਰਵਰੀ (ਥਿੰਦ)-ਸਮਾਜ ਭਲਾਈ ਕਾਰਜਾਂ ਨੂੰ ਸਮਰਪਿਤ ਸੁਲਤਾਨਪੁਰ ਇਲਾਕੇ ਅੰਦਰ ਪਿਛਲੇ ਕਈ ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਇਨਰਵੀਲ ਕਲੱਬ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਅਦਾਲਤ ਚੱਕ ਨੂੰ ਵੱਖ-ਵੱਖ ਤਰ੍ਹਾਂ ਦੀ ਸਟੇਸ਼ਨਰੀ ਭੇਟ ਕੀਤੀ ਗਈ | ਸਕੂਲ ਇੰਚਾਰਜ ਅਜੇ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਇਨਰਵੀਲ ਕਲੱਬ ਦੇ ਪ੍ਰਧਾਨ ਜਸਪਾਲ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਕਲੱਬ ਵੱਲੋਂ ਪਿਛਲੇ ਕਈ ਸਾਲਾਂ ਤੋਂ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ ਪਾਸ ਪਿੰਡਾਂ ਵਿਚ ਲੋੜਵੰਦਾਂ ਦੀ ਸੇਵਾ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਗਿਆਨ ਪ੍ਰਾਪਤ ਕਰ ਰਹੇ ਬੱਚਿਆਂ ਲਈ ਮਦਦ ਕਰਨਾ ਜ਼ਰੂਰੀ ਹੈ ਕਿ ਇਨ੍ਹਾਂ ਬੱਚਿਆਂ ਨੇ ਆਉਣ ਵਾਲੇ ਸਮੇਂ ਵਿਚ ਸਮਾਜ ਅਤੇ ਦੇਸ਼ ਦੀ ਸੇਵਾ ਕਰਨੀ ਹੈ | ਇਸ ਮੌਕੇ ਸਕੂਲ ਇੰਚਾਰਜ ਅਜੇ ਕੁਮਾਰ ਨੇ ਇਨਰਵੀਲ ਕਲੱਬ ਦਾ ਉਚੇਚੇ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਬੱਚਿਆਂ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ | ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਉੱਚ ਪੱਧਰ ਦੀ ਪੜ੍ਹਾਈ ਮੁਫ਼ਤ ਕਰਵਾਈ ਜਾਂਦੀ ਹੈ | ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਉੱਚ ਸਿੱਖਿਆ ਪ੍ਰਾਪਤ ਹਨ | ਇਸ ਮੌਕੇ ਪਰਵਿੰਦਰ ਕੌਰ, ਰੁਪਿੰਦਰ ਕੌਰ ਮੋਮੀ, ਅਲਕਾ ਛੁਰਾ, ਅਧਿਆਪਕ ਵਰਿੰਦਰ ਸਿੰਘ, ਨੀਰਜਾ ਸ਼ਰਮਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਚੇਅਰਮੈਨ ਤੇਜਵੰਤ ਸਿੰਘ ਦਾ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਦਾਣਾ ਮੰਡੀ ਤੋਂ ਇਕ ਵਿਅਕਤੀ ਪਿਸਟਲ ਸਮੇਤ ਗਿ੍ਫ਼ਤਾਰ
Ad Position 24