ਕਪੂਰਥਲਾ, 1 ਫਰਵਰੀ (ਵਿ.ਪ੍ਰ.)-ਜ਼ਿਲ੍ਹਾ ਵਿਚ ਸੰਪੂਰਨਤਾ ਸਨਮਾਨ ਸਮਾਗਮ ਦੋ ਫਰਵਰੀ ਤੋਂ 4 ਫਰਵਰੀ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿਚ ਕਰਵਾਇਆ ਜਾ ਰਿਹਾ ਹੈ | ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਤਹਿਤ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਸਿਹਤ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ ਵਿਭਾਗ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਵੱਖ-ਵੱਖ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਸਮਾਗਮ ਦਾ ਮੁੱਖ ਮੰਤਵ ਜ਼ਿਲ੍ਹੇ ਵਿਚ ਸਰਕਾਰੀ ਸਕੀਮਾਂ ਦੀ ਪਹੁੰਚ ਨੂੰ ਦੂਰ ਕਰਨਾ ਤੇ ਲੋਕਾਂ ਨੂੰ ਇਕ ਹੀ ਥਾਂ 'ਤੇ ਵੱਖ-ਵੱਖ ਸੇਵਾਵਾਂ ਪ੍ਰਦਾਨ ਕਰਨਾ ਹੈ |