ਕਪੂਰਥਲਾ, 1 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਲਿਟਲ ਏਾਜਲਸ ਕੋ ਐੱਡ ਸਕੂਲ ਕਪੂਰਥਲਾ ਦੇ 8ਵੀਂ ਜਮਾਤ ਦੇ ਵਿਦਿਆਰਥੀ ਮਾਨਨ ਜਾਂਗਰਾ ਨੇ ਅੰਤਰ ਸਕੂਲ ਸਪੈੱਲ ਬੀ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਵਰਨਣਯੋਗ ਹੈ ਕਿ ਕਪੂਰਥਲਾ ਸਹੋਦਿਆ ਕੰਪਲੈਕਸ ਵਲੋਂ ਕਰਵਾਏ ਗਏ ਅੰਤਰ ਸਕੂਲ ਸਪੈੱਲ ਬੀ ਮੁਕਾਬਲੇ 'ਚ ਕਪੂਰਥਲਾ ਦੇ ਸੱਤ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ | ਲਿਟਲ ਏਾਜਲਸ ਸਕੂਲ ਦੇ 7ਵੀਂ ਜਮਾਤ ਦੇ ਵਿਦਿਆਰਥੀ ਦਿਵਿਕਾ ਅਰੋੜਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੀ ਚੇਅਰਪਰਸਨ ਕਿਰਨਦੀਪ ਕੌਰ ਖਿੰਡਾ ਤੇ ਪਿ੍ੰਸੀਪਲ ਇੰਦਰਜੀਤ ਕੌਰ ਗਿੱਲ ਨੇ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ ਵਿਚ ਅਜਿਹੇ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ |