28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਬਜਟ 'ਚ ਪੰਜਾਬ ਨਾਲ ਹਮੇਸ਼ਾ ਵਾਂਗ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ- ਬਲਵਿੰਦਰ ਸਿੰਘ ਧਾਲੀਵਾਲ <br/>

Ad Position 21
No active advertisement
ਅਜੀਤ ਡੈਸਕ 02-02-2026
ਫਗਵਾੜਾ, 1 ਫਰਵਰੀ (ਹਰਜੋਤ ਸਿੰਘ ਚਾਨਾ)- ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਸੰਸਦ 'ਚ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਪੂਰੀ ਤਰ੍ਹਾਂ ਪੰਜਾਬ ਵਿਰੋਧੀ, ਕਿਸਾਨ ਵਿਰੋਧੀ ਤੇ ਗ਼ਰੀਬ ਵਿਰੋਧੀ ਦੱਸਿਆ ਹੈ | ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ | ਪੰਜਾਬ ਦਾ ਲਗਭਗ 10 ਹਜ਼ਾਰ ਕਰੋੜ ਰੁਪਏ ਦਾ ਆਰ.ਡੀ.ਐਫ. (ਪੇਂਡੂ ਵਿਕਾਸ ਫ਼ੰਡ) ਕੇਂਦਰ ਸਰਕਾਰ ਕੋਲ ਬਕਾਇਆ ਹੈ, ਫਿਰ ਵੀ ਬਜਟ 'ਚ ਇਸ ਦੀ ਅਦਾਇਗੀ ਦਾ ਜ਼ਿਕਰ ਨਹੀਂ ਕੀਤਾ ਗਿਆ | ਇਹ ਪੈਸਾ ਪੰਜਾਬ ਦੇ ਪੇਂਡੂ ਵਿਕਾਸ ਤੇ ਬੁਨਿਆਦੀ ਢਾਂਚੇ ਲਈ ਬਹੁਤ ਮਹੱਤਵਪੂਰਨ ਹੈ ਤੇ ਜਾਣ ਬੁੱਝ ਕੇ ਰੋਕਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬਜਟ ਵਿਚ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਰੰਟੀ ਲਈ ਕੋਈ ਪ੍ਰਬੰਧ ਸ਼ਾਮਲ ਨਹੀਂ ਹੈ, ਹਾਲਾਂਕਿ ਦੇਸ਼ ਨੇ ਹਾਲ ਹੀ 'ਚ ਸਭ ਤੋਂ ਵੱਡਾ ਇਤਿਹਾਸਕ ਕਿਸਾਨ ਅੰਦੋਲਨ ਦੇਖਿਆ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਦੇ ਬਾਵਜੂਦ, ਉਨ੍ਹਾਂ ਦੀ ਕੋਈ ਵੀ ਮੰਗ ਪੂਰੀ ਨਹੀਂ ਹੋਈ | ਇਸ ਬਜਟ ਵਿਚ ਨਾ ਤਾਂ ਨੌਜਵਾਨਾਂ ਲਈ ਕੋਈ ਠੋਸ ਰੁਜ਼ਗਾਰ ਯੋਜਨਾ ਹੈ, ਨਾ ਹੀ ਮਹਿੰਗਾਈ ਤੋਂ ਕੋਈ ਰਾਹਤ ਤੇ ਨਾ ਹੀ ਛੋਟੇ ਕਾਰੋਬਾਰਾਂ ਤੇ ਐਮ.ਐਸ.ਐਮ.ਈ. ਸੈਕਟਰ ਲਈ ਕੋਈ ਪ੍ਰਭਾਵਸ਼ਾਲੀ ਪੈਕੇਜ ਦਾ ਜ਼ਿਕਰ ਹੈ | ਇਹ ਬਜਟ ਸਿਰਫ਼ ਵੱਡੇ ਪੂੰਜੀਪਤੀਆਂ ਨੂੰ ਲਾਭ ਪਹੁੰਚਾਉਂਦਾ ਹੈ ਤੇ ਆਮ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਵਿਚ ਅਸਫਲ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਬਜਟ 'ਚ ਕਿਸਾਨੀ ਨੂੰ ਹੁਲਾਰਾ ਦੇਣ ਲਈ ਕੋਈ ਵੀ ਨੀਤੀ ਨਹੀਂ ਲਿਆਂਦੀ ਗਈ- ਲਿੱਟਾਂ, ਬਾਠ <br/> ਅਗਲੀ ਖ਼ਬਰ ਅੰਤਰ ਸਕੂਲ ਸਪੈੱਲ ਬੀ ਮੁਕਾਬਲੇ 'ਚ ਪਹਿਲਾ ਸਥਾਨ ਹਾਸਿਲ <br/>
Ad Position 24