19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਕੇਂਦਰ ਵਲੋਂ ਪੇਸ਼ ਕੀਤਾ ਗਿਆ ਬਜਟ ਲੋਕ ਵਿਰੋਧੀ ਤੇ ਦਿਸ਼ਾਹੀਣ- ਸਰਬਜੀਤ ਸਿੰਘ ਲੁਬਾਣਾ <br/>

Ad Position 21
No active advertisement
ਅਜੀਤ ਡੈਸਕ 03-02-2026
ਭੁਲੱਥ, 2 ਫਰਵਰੀ (ਮੇਹਰ ਚੰਦ ਸਿੱਧੂ)-ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਵਲੋਂ ਕੇਂਦਰੀ ਬਜਟ 2026-27 ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਵਲੋਂ ਪੇਸ਼ ਕੀਤਾ ਗਿਆ ਬਜਟ ਲੋਕ ਵਿਰੋਧੀ ਤੇ ਦਿਸ਼ਾਹੀਣ ਹੈ | ਉਨ੍ਹਾਂ ਇਸ ਨੂੰ 'ਗ਼ਰੀਬ ਵਿਰੋਧੀ' ਤੇ ਜ਼ਮੀਨੀ ਹਕੀਕਤਾਂ ਤੋਂ ਵੱਖਰਾ ਦੱਸਿਆ ਹੈ | ਸਰਬਜੀਤ ਸਿੰਘ ਲੁਬਾਣਾ ਨੇ ਕਿਹਾ ਕਿ ਵਿੱਤ ਮੰਤਰੀ ਨੇ ਆਪਣੇ 85 ਮਿੰਟ ਦੇ ਭਾਸ਼ਣ ਵਿਚ ਇਕ ਵਾਰ ਵੀ ਪੰਜਾਬ ਦਾ ਜ਼ਿਕਰ ਨਹੀਂ ਕੀਤਾ, ਜੋ ਕਿ ਕੇਂਦਰ ਸਰਕਾਰ ਦੇ ਪੱਖਪਾਤੀ ਰਵੱਈਏ ਨੂੰ ਦਰਸਾਉਂਦਾ ਹੈ | ਲੁਬਾਣਾ ਨੇ ਕਿਹਾ ਕਿ ਖਾਦ, ਭੋਜਨ ਤੇ ਪੈਟਰੋਲੀਅਮ ਸਬਸਿਡੀਆਂ ਵਿਚ ਕਟੌਤੀ ਕਰਕੇ, ਸਰਕਾਰ ਨੇ ਕਿਸਾਨਾਂ ਤੇ ਮਜ਼ਦੂਰਾਂ 'ਤੇ ਸਿੱਧਾ ਹਮਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਬਜਟ ਸਿਰਫ਼ ਕਾਰਪੋਰੇਟ ਘਰਾਨਿਆਂ ਦੇ ਹਿਤਾਂ ਦੀ ਪੂਰਤੀ ਲਈ ਹੈ ਤੇ ਬੇਰੁਜ਼ਗਾਰੀ, ਮਹਿੰਗਾਈ ਵਰਗੇ ਬੁਨਿਆਦੀ ਮੁੱਦਿਆਂ ਨੂੰ ਨਜ਼ਰਅੰਦਾਜ਼ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਸੂਫ਼ੀ ਸੰਤ ਸਮਾਜ ਦੇ ਸੂਬਾ ਪ੍ਰਧਾਨ ਬਾਬਾ ਦੀਪਕ ਸ਼ਾਹ ਵਲੋਂ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਅਗਲੀ ਖ਼ਬਰ ਡੇਹਲੋਂ ਵਿਖੇ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ
Ad Position 24