19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਵਿਸ਼ਵ ਸੂਫ਼ੀ ਸੰਤ ਸਮਾਜ ਦੇ ਸੂਬਾ ਪ੍ਰਧਾਨ ਬਾਬਾ ਦੀਪਕ ਸ਼ਾਹ ਵਲੋਂ ਮਨੀਸ਼ ਸਿਸੋਦੀਆ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 03-02-2026
ਭੁਲੱਥ, 2 ਫਰਵਰੀ (ਮਨਜੀਤ ਸਿੰਘ ਰਤਨ)– ਵਿਸ਼ਵ ਸੂਫ਼ੀ ਸੰਤ ਸਮਾਜ ਦੇ ਸੂਬਾ ਪ੍ਰਧਾਨ ਅਤੇ ਸੂਫ਼ੀ ਸੰਤ ਸਮਾਜ ਭਲਾਈ ਬੋਰਡ ਦੇ ਚੇਅਰਮੈਨ ਬਾਬਾ ਦੀਪਕ ਸ਼ਾਹ ਭੁਲੱਥ ਵੱਲੋਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਇੱਕ ਮੁਲਾਕਾਤ ਕੀਤੀ ਗਈ | ਬਾਬਾ ਦੀਪਕ ਸ਼ਾਹ ਨੇ ਦੱਸਿਆ ਕਿ ਇਹ ਮੁਲਾਕਾਤ ਚੰਡੀਗੜ੍ਹ ਵਿਖੇ ਹੋਈ ਜਿਸ ਵਿਚ ਸਮਾਜ ਭਲਾਈ ਕੰਮਾਂ 'ਤੇ ਚਰਚਾ ਹੋਈ | ਮੁਲਾਕਾਤ ਦੌਰਾਨ ਬਾਬਾ ਦੀਪਕ ਸ਼ਾਹ ਵਲੋਂ ਸੂਫ਼ੀ ਸੰਤ ਸਮਾਜ ਦੁਆਰਾ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਬਾਬਾ ਦੀਪਕ ਸ਼ਾਹ ਨੇ ਦੱਸਿਆ ਕਿ ਇਸ ਮੌਕੇ ਮਨੀਸ਼ ਸਿਸੋਦੀਆ ਨੇ ਵੀ ਸੂਫ਼ੀ ਸੰਤ ਸਮਾਜ ਵੱਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਸਮਾਜਿਕ ਸੰਸਥਾਵਾਂ ਦੀ ਭੂਮਿਕਾ ਲੋਕਾਂ ਦੀ ਭਲਾਈ ਵਿਚ ਬਹੁਤ ਮਹੱਤਵਪੂਰਨ ਹੁੰਦੀ ਹੈ | ਬਾਬਾ ਦੀਪਕ ਸ਼ਾਹ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਆਮ ਆਦਮੀ ਪਾਰਟੀ ਵੱਲੋਂ ਹੋਰ ਵੀ ਲੋਕ ਭਲਾਈ ਯੋਜਨਾਵਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਸਪੋਰਟਸ ਕਲੱਬ ਵਲੋਂ ਪਿੰਡ ਅਕਾਲਗੜ੍ਹ ਵਿਖੇ 43ਵਾਂ ਸ਼ਾਨਦਾਰ ਫੁੱਟਬਾਲ ਟੂਰਨਾਮੈਂਟ ਅੱਜ ਤੋਂ <br/> ਅਗਲੀ ਖ਼ਬਰ ਕੇਂਦਰ ਵਲੋਂ ਪੇਸ਼ ਕੀਤਾ ਗਿਆ ਬਜਟ ਲੋਕ ਵਿਰੋਧੀ ਤੇ ਦਿਸ਼ਾਹੀਣ- ਸਰਬਜੀਤ ਸਿੰਘ ਲੁਬਾਣਾ <br/>
Ad Position 24