19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਵਰਕਰਾਂ ਦੇ ਹੌਸਲੇ ਬੁਲੰਦ ਹੋਏ-ਨਾਨਕਪੁਰ, ਸੈਦਪੁਰ <br/>

Ad Position 21
No active advertisement
ਅਜੀਤ ਡੈਸਕ 03-02-2026
ਸੁਲਤਾਨਪੁਰ ਲੋਧੀ, 2 ਫਰਵਰੀ (ਥਿੰਦ)- ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮਾਝੇ ਦੇ ਜਰਨੈਲ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦਿੱਤੇ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੁਆਬਾ ਖੇਤਰ ਦੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਨਾਨਕਪੁਰ ਤੇ ਹਲਕਾ ਸੁਲਤਾਨਪੁਰ ਤੋਂ ਸੀਨੀਅਰ ਯੂਥ ਆਗੂ ਅਰੁਣਦੀਪ ਸਿੰਘ ਸੈਦਪੁਰ ਨੇ ਕਿਹਾ ਕਿ ਇਹ ਸੱਚਾਈ ਦੀ ਜਿੱਤ ਹੋਈ ਹੈ | ਬਿਕਰਮ ਸਿੰਘ ਮਜੀਠੀਆ ਨੂੰ ਬਦਲੇ ਦੀ ਭਾਵਨਾ ਨਾਲ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਝੂਠਾ ਪਰਚਾ ਦਰਜ ਕਰਕੇ ਜੇਲ੍ਹ 'ਚ ਬੰਦ ਕੀਤਾ ਗਿਆ ਸੀ ਪਰ ਆਿਖ਼ਰ ਅਦਾਲਤ ਨੇ ਸੱਚਾਈ ਸਾਹਮਣੇ ਲਿਆਉਂਦਿਆਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ | ਉਨ੍ਹਾਂ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੇ ਬਾਹਰ ਆਉਣ ਨਾਲ ਵਰਕਰਾਂ ਦੇ ਹੌਸਲੇ ਬੁਲੰਦ ਹੋਣਗੇ | ਉਨ੍ਹਾਂ ਕਿਹਾ ਕਿ ਸ: ਮਜੀਠੀਆ ਨੌਜਵਾਨਾਂ ਦੇ ਦਿਲਾਂ 'ਚ ਵਿਸ਼ੇਸ਼ ਥਾਂ ਰੱਖਦੇ ਸਨ ਤੇ ਪੰਜਾਬ ਦੇ ਲੋਕ ਉਨ੍ਹਾਂ ਉੱਪਰ ਵੱਡਾ ਵਿਸ਼ਵਾਸ ਕਰਦੇ ਸਨ | ਉਨ੍ਹਾਂ ਨੇ ਕਿਹਾ ਕਿ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਪ੍ਰਦਰਸ਼ਨ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਇੰਟਰਨੈਸ਼ਨਲ ਵਿਖੇ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਕਰਵਾਈ ਅਗਲੀ ਖ਼ਬਰ ਦਸਮੇਸ਼ ਸਪੋਰਟਸ ਕਲੱਬ ਵਲੋਂ ਪਿੰਡ ਅਕਾਲਗੜ੍ਹ ਵਿਖੇ 43ਵਾਂ ਸ਼ਾਨਦਾਰ ਫੁੱਟਬਾਲ ਟੂਰਨਾਮੈਂਟ ਅੱਜ ਤੋਂ <br/>
Ad Position 24