ਸੁਲਤਾਨਪੁਰ ਲੋਧੀ, 2 ਫਰਵਰੀ (ਨਰੇਸ਼ ਹੈਪੀ)- ਬਾਰ੍ਹਵੀਂ ਕਲਾਸ ਦੇ ਬੱਚਿਆਂ ਦਾ ਸਕੂਲ ਵਿਚ ਇਹ ਆਖ਼ਰੀ ਸਾਲ ਕੁੱਝ ਦਿਨਾਂ ਬਾਅਦ ਖ਼ਤਮ ਹੋ ਜਾਣਾ ਹੈ, ਇਸੇ ਗੱਲ ਨੂੰ ਮੁੱਖ ਰੱਖਦੇ ਹੋਏ ਅਕਾਲ ਅਕੈਡਮੀ ਇੰਟਰਨੈਸ਼ਨਲ ਦੇ ਗਿਆਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਦੁਆਰਾ ਪਿ੍ੰਸੀਪਲ ਗਗਨਦੀਪ ਕੌਰ ਦੀ ਅਗਵਾਈ ਹੇਠ ਬਾਰ੍ਹਵੀਂ ਕਲਾਸ ਦੇ ਬੱਚਿਆਂ ਲਈ ਵਿਦਾਇਗੀ ਪਾਰਟੀ ਰੱਖੀ ਗਈ ਜਿਸ ਵਿਚ ਬੱਚਿਆਂ ਵੱਲੋਂ ਭੰਗੜਾ ਤੇ ਡਾਂਸ ਵੀ ਪੇਸ਼ ਕੀਤਾ ਗਿਆ | ਬੱਚਿਆਂ ਨੇ ਸਪੈਸ਼ਲ ਸਪੀਚ ਬੋਲ ਕੇ ਪਿ੍ੰਸੀਪਲ ਤੇ ਅਧਿਆਪਕਾਂ ਦਾ ਧੰਨਵਾਦ ਕੀਤਾ | ਬਾਰ੍ਹਵੀਂ ਵਾਲੇ ਬੱਚਿਆਂ ਕੋਲੋਂ ਉਨ੍ਹਾਂ ਦੇ ਜੂਨੀਅਰ ਸਾਥੀਆਂ ਨੇ ਵੱਖ-ਵੱਖ ਪ੍ਰਕਾਰ ਦੀਆਂ ਖੇਡਾਂ ਵੀ ਕਰਵਾਈਆਂ ਗਈਆਂ | ਇਸ ਤੋਂ ਬਾਅਦ ਬੱਚਿਆਂ ਵਲੋਂ ਮਾਡਲਿੰਗ ਵੀ ਕੀਤੀ ਗਈ ਜਿਸ ਵਿਚੋਂ 12ਵੀਂ ਆਰਟਸ ਕਲਾਸ ਦੇ ਅਰਮਾਨਪ੍ਰੀਤ ਸਿੰਘ ਨੂੰ ਮਿਸਟਰ ਫੇਅਰਵੈੱਲ ਤੇ ਅਨੂਰੀਤ ਕੌਰ ਨੂੰ ਮਿਸ ਫੇਅਰਵੈੱਲ ਚੁਣਿਆ ਗਿਆ | ਇਸ ਤੋਂ ਇਲਾਵਾ ਬਲਜੀਤ ਸਿੰਘ ਤੇ ਜਸਕਰਨ ਸਿੰਘ ਨੂੰ ਮਿਸਟਰ ਕੌਂਫੀਡੈਂਸ, ਰਿੰਪੀ ਨੂੰ ਮਿਸ ਕੌਂਫੀਡੈਂਸ, ਸ਼ੁਭਦੀਪ ਸਿੰਘ ਨੂੰ ਮਿਸਟਰ ਹੈਂਡਸਮ, ਮਨਰੂਪ ਕੌਰ ਤੇ ਅਨਮੋਲਪ੍ਰੀਤ ਕੌਰ ਨੂੰ ਮਿਸ ਐੱਲੀਗੈਂਟ, ਨਿਸ਼ਾਂਤ ਤੇ ਮਨਪ੍ਰੀਤ ਕੌਰ ਨੂੰ ਬੈੱਸਟ ਆਊਟ ਫਿੱਟ ਦੇ ਟੈਗ ਨਾਲ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਮੈਡਮ ਵੱਲੋਂ ਇਹਨਾਂ ਬੱਚਿਆਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਗਿਆ | ਪਿ੍ੰਸੀਪਲ ਗਗਨਦੀਪ ਕੌਰ ਨੇ ਸਾਰੇ ਬੱਚਿਆਂ ਨੂੰ ਮਿਹਨਤ ਨਾਲ ਤਿਆਰੀ ਕਰਕੇ ਪੇਪਰ ਦੇਣ ਦੀ ਨਸੀਹਤ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਸਕੂਲ ਵੱਲੋਂ ਬੱਚਿਆਂ ਲਈ ਵਿਸ਼ੇਸ਼ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ | ਇਸ ਮੌਕੇ ਅਕਾਲ ਗਰੁੱਪ ਦੇ ਵਾਈਸ ਪ੍ਰੈਜ਼ੀਡੈਂਟ ਕੁਲਵਿੰਦਰ ਸਿੰਘ ਜੱਜ ਨੇ ਵੀ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੂੰ ਮਿਹਨਤ ਨਾਲ ਆਪਣਾ ਭਵਿੱਖ ਬਣਾਉਣ ਤੇ ਆਪਣੇ ਮਾਪਿਆਂ ਦੇ ਆਗਿਆਕਾਰੀ ਬੱਚੇ ਬਣਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਮੈਨੇਜਮੈਂਟ ਮੈਂਬਰ ਇੰਦਰਪਾਲ ਸਿੰਘ, ਕੋਆਰਡੀਨੇਟਰ ਵਿਸ਼ਾਲ ਕੁਮਾਰ, ਅਨੂੰ ਸ਼ਰਮਾ, ਨਵਨੀਤ ਕੌਰ, ਅਧਿਆਪਕ ਹਰਪ੍ਰੀਤ ਕੌਰ, ਕਰਨਵੀਰ ਚੌਹਾਨ, ਨੇਹਾ, ਲਵਨੀਤ ਕੌਰ, ਪੂਜਾ ਨੰਦਾ, ਹਰਵਿੰਦਰ ਕੌਰ, ਕੁਲਦੀਪ ਕੌਰ, ਸਤਿੰਦਰਜੀਤ ਕੌਰ, ਜਸਬੀਰ ਸਿੰਘ, ਦੀਨ ਦਿਆਲ, ਚੇਤਨ, ਅਮਿੱਤ ਕੁਮਾਰ, ਅਮਨਦੀਪ ਕੌਰ, ਗਗਨਜੀਤ ਕੌਰ, ਸੀਮਾ ਅਰੋੜਾ, ਜਸਵੀਰ ਕੌਰ, ਕਾਸ਼ਮ ਖ਼ਾਨ ਆਦਿ ਹਾਜ਼ਰ ਸਨ |