19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਜਾਰੀ ਕੀਤਾ ਜਾਵੇ-ਜੱਟ ਸਭਾ <br/>

Ad Position 21
No active advertisement
ਅਜੀਤ ਡੈਸਕ 03-02-2026
ਸੁਲਤਾਨਪੁਰ ਲੋਧੀ, 2 ਫਰਵਰੀ (ਨਰੇਸ਼ ਹੈਪੀ)- ਜੱਟ ਸਭਾ ਸੁਲਤਾਨਪੁਰ ਲੋਧੀ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਮਹਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੇਬੇ ਨਾਨਕੀ ਜੀ ਸੁਲਤਾਨਪੁਰ ਲੋਧੀ ਵਿਖੇ ਹੋਈ | ਇਸ ਮੌਕੇ ਸਭਾ ਦੇ ਸਰਪ੍ਰਸਤ ਸੰਤੋਖ ਸਿੰਘ ਭਾਗੋਰਾਈਆਂ ਦੀ ਇੱਕ ਹਾਦਸੇ ਦੀ ਲਪੇਟ 'ਚ ਆਉਣ ਕਰਕੇ ਸਿਹਤ 'ਤੇ ਆਏ ਕਸ਼ਟ ਬਾਰੇ ਵਿਚਾਰ ਚਰਚਾ ਕਰਦਿਆਂ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ ਗਈ | ਇਸ ਮੌਕੇ ਸਭਾ ਦੇ ਬੁਲਾਰਿਆਂ ਨੇ ਕਿਹਾ ਕਿ ਬੀਤੇ ਸਾਲ ਬਰਸਾਤੀ ਮੌਸਮ ਦੌਰਾਨ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਕਿਸਾਨਾਂ ਦੇ ਹੋਏ ਭਾਰੀ ਨੁਕਸਾਨ ਦੀ ਭਰਪਾਈ ਲਈ ਸਰਕਾਰ ਵਲੋਂ ਐਲਾਨੀ ਗਈ ਮੁਆਵਜ਼ੇ ਦੀ ਰਕਮ ਅਜੇ ਤੱਕ ਪੀੜਤਾਂ ਨੂੰ ਨਹੀਂ ਦਿੱਤੀ ਗਈ ਜੋਕਿ ਪੀੜਤਾਂ ਨਾਲ ਇੱਕ ਵੱਡਾ ਧੋਖਾ ਹੈ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਮੁਆਵਜ਼ੇ ਦਾ ਭੁਗਤਾਨ ਤੁਰੰਤ ਪੀੜਤਾਂ ਨੂੰ ਕੀਤਾ ਜਾਵੇ | ਇਸ ਮੌਕੇ ਸਭਾ ਦੇ ਪ੍ਰਧਾਨ ਮਹਿੰਦਰ ਸਿੰਘ ਢਿੱਲੋਂ, ਨੰਬਰਦਾਰ ਸਾਹਿਬ ਸਿੰਘ ਭੁੱਲਰ, ਸ਼ਿੰਦਰ ਸਿੰਘ ਸਾਬਕਾ ਸਰਪੰਚ ਬੂਸੋਵਾਲ, ਦਵਿੰਦਰ ਸਿੰਘ ਬੂਸੋਵਾਲ, ਬਾਬਾ ਅਵਤਾਰ ਸਿੰਘ ਸੈਕਟਰੀ, ਸਤਨਾਮ ਸਿੰਘ ਮੋਠਾਂਵਾਲਾ, ਹਜ਼ਾਰਾ ਸਿੰਘ ਤਲਵੰਡੀ ਚੌਧਰੀਆਂ, ਬਲਵੰਤ ਸਿੰਘ, ਨੰਬਰਦਾਰ ਅਮਰਜੀਤ ਸਿੰਘ ਫ਼ੌਜੀ ਕਲੋਨੀ, ਜਨਰਲ ਸਕੱਤਰ ਅਜੀਤ ਸਿੰਘ ਔਜਲਾ, ਫ਼ੌਜੀ ਕਲੋਨੀ, ਮਹਿੰਦਰ ਸਿੰਘ ਢਿੱਲੋਂ ਪ੍ਰਧਾਨ ਜੱਟ ਸਭਾ, ਬਲਵੰਤ ਸਿੰਘ ਖਹਿਰਾ ਬੂਸੋਵਾਲ, ਨੰਬਰਦਾਰ ਹਰਵੰਤ ਸਿੰਘ ਵੜੈਚ ਮੋਠਾਂਵਾਲਾ, ਪਰਮਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਮਨਾਇਆ <br/> ਅਗਲੀ ਖ਼ਬਰ ਅਕਾਲ ਅਕੈਡਮੀ ਇੰਟਰਨੈਸ਼ਨਲ ਵਿਖੇ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਕਰਵਾਈ
Ad Position 24