19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਕਿਸੇ ਵੀ ਦੇਹਧਾਰੀ 'ਤੇ ਚੌਰ ਝੁਲਾਉਣਾ ਸਿੱਖ ਪਰੰਪਰਾਵਾਂ ਦੇ ਉਲਟ-ਭਿੰਡਰ

Ad Position 21
No active advertisement
ਅਜੀਤ ਡੈਸਕ 03-02-2026
ਡਡਵਿੰਡੀ, 2 ਫਰਵਰੀ (ਦਿਲਬਾਗ ਸਿੰਘ ਝੰਡ)-ਉੱਘੇ ਸਮਾਜ ਸੇਵਕ ਤੇ ਯੂਥ ਆਗੂ ਅਮਨਦੀਪ ਸਿੰਘ ਭਿੰਡਰ ਮੋਠਾਂਵਾਲ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਬਿਨਾਂ ਕਿਸੇ ਵੀ ਦੇਹਧਾਰੀ 'ਤੇ ਚੌਰ ਝੁਲਾਉਣਾ ਤੇ ਛਤਰ ਛਾਇਆ ਕਰਨਾ ਮਨਮਤ ਹੈ ਤੇ ਸਿੱਖ ਪਰੰਪਰਾਵਾਂ ਦੇ ਉਲਟ ਹੈ | ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਦੇ ਵਿਆਹ ਮੌਕੇ ਉਸ ਦੀ ਪੱਗ 'ਤੇ ਕਲਗੀ ਲਗਾ ਕੇ ਚੌਰ ਝੁਲਾਉਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਦੇਹਧਾਰੀ ਨੂੰ ਇਹ ਅਧਿਕਾਰ ਨਹੀਂ ਕਿ ਉਹ ਗੁਰੂ ਸਾਹਿਬ ਦੀ ਬਰਾਬਰੀ ਕਰੇ |

Ad Position 22
No active advertisement
ਪਿਛਲੀ ਖ਼ਬਰ ਮਾਮੂਲੀ ਬਹਿਸਬਾਜ਼ੀ ਦੌਰਾਨ ਹੋਈ ਲੜਾਈ 'ਚ ਮੋਟਰਸਾਈਕਲ ਚਾਲਕ ਜ਼ਖਮੀ ਅਗਲੀ ਖ਼ਬਰ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧੀ ਦੋ ਦਿਨਾ ਗੁ...
Ad Position 24