ਫਗਵਾੜਾ, 2 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਸ਼ੋ੍ਰਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਤੇ ਧਾਰਮਿਕ ਆਗੂ ਸਤਨਾਮ ਸਿੰਘ ਅਰਸ਼ੀ ਤੇ ਅੰਮਿ੍ਤਪਾਲ ਸਿੰਘ ਕੁਲਾਰ ਨੇ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਸ: ਮਜੀਠੀਆ ਨੂੰ ਸਰਕਾਰ ਨੇ ਲੰਮੇ ਸਮੇਂ ਤੋਂ ਝੂਠੇ ਕੇਸ 'ਚ ਜੇਲ੍ਹ 'ਚ ਡੱਕਿਆ ਹੋਇਆ ਸੀ | ਅੱਜ ਸੁਪਰੀਮ ਕੋਰਟ ਨੇ ਉਨ੍ਹਾਂ ਨਾਲ ਇਨਸਾਫ਼ ਕਰਦਿਆਂ ਉਨ੍ਹਾਂ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਦਿੱਤੀ | ਸਤਨਾਮ ਸਿੰਘ ਅਰਸ਼ੀ ਨੇ ਕਿਹਾ ਕਿ ਭਾਵੇਂ ਸਰਕਾਰ ਨੇ ਲੱਖ ਜ਼ੋਰ ਲਾ ਲਿਆ ਪਰ ਫਿਰ ਵੀ ਅੱਜ ਸੱਚਾਈ ਸਾਹਮਣੇ ਆ ਗਈ | ਉਨ੍ਹਾਂ ਨੂੰ ਜ਼ਮਾਨਤ ਮਿਲਣ ਨਾਲ ਵਰਕਰਾਂ 'ਚ ਵੀ ਖ਼ੁਸ਼ੀ ਦੀ ਲਹਿਰ ਹੈ | ਇਸ ਮੌਕੇ ਸ਼ਿੰਗਾਰਾ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ ਬਸਰਾ, ਜੋਗਾ ਸਿੰਘ ਢੱਡੇ, ਮਹਿੰਦਰ ਸਿੰਘ ਲੱਖਪੁਰ ਆਦਿ ਹਾਜ਼ਰ ਸਨ |