20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਫਗਵਾੜਾ ਦੇ ਤੇਜਿੰਦਰ ਬਾਵਾ ਬਣੇ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਜ਼ੋਨ ਚੇਅਰਮੈਨ

Ad Position 21
No active advertisement
ਅਜੀਤ ਡੈਸਕ 03-02-2026
ਫਗਵਾੜਾ, 2 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਲਾਇਨਜ਼ ਕਲੱਬ ਫਗਵਾੜਾ ਸਮਾਰਟ ਸਿਟੀ ਦੇ ਚਾਰਟਰ ਪ੍ਰਧਾਨ ਲਾਇਨ ਤੇਜਿੰਦਰ ਬਾਵਾ ਐਮ.ਜੇ.ਐਫ. ਨੂੰ ਉਨ੍ਹਾਂ ਦੀ ਸਮਾਜ ਸੇਵਾ ਪ੍ਰਤੀ ਵਚਨਬੱਧਤਾ ਦਾ ਸਨਮਾਨ ਕਰਦੇ ਹੋਏ ਜ਼ੋਨ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟਿ੍ਕਟ ਗਵਰਨਰ ਲਾਇਨ ਵੀ.ਐਮ. ਗੋਇਲ ਦੁਆਰਾ ਜ਼ੋਨ ਚੇਅਰਮੈਨ ਨਿਯੁਕਤ ਕੀਤੇ ਜਾਣ 'ਤੇ ਇੰਟਰਨੈਸ਼ਨਲ ਮਲਟੀਪਲ ਵਾਈਸ ਚੇਅਰਮੈਨ ਲਾਇਨ ਰਸ਼ਪਾਲ ਸਿੰਘ ਬੱਚਾਜੀਵੀ ਨੇ ਨਵ-ਨਿਯੁਕਤ ਜ਼ੋਨ ਚੇਅਰਮੈਨ ਲਾਇਨ ਤੇਜਿੰਦਰ ਬਾਵਾ ਨੂੰ ਇੰਟਰਨੈਸ਼ਨਲ ਪਿੰਨ ਲਗਾਈ | ਲਾਇਨ ਬਾਵਾ ਨੇ ਡਿਸਟਿ੍ਕਟ ਗਵਰਨਰ ਲਾਇਨ ਵੀ.ਐਮ. ਗੋਇਲ, ਲਾਇਨ ਰਸ਼ਪਾਲ ਸਿੰਘ ਬੱਚਾਜੀਵੀ ਤੇ ਸਮੂਹ ਸੀਨੀਅਰ ਅਹੁਦੇਦਾਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਜ਼ੋਨ ਚੇਅਰਮੈਨ ਦੇ ਨਾਤੇ, ਉਹ ਕਲੱਬ ਦੀਆਂ ਉਮੀਦਾਂ 'ਤੇ ਖਰੇ ਉੱਤਰਨ ਲਈ ਆਪਣੀਆਂ ਵਧੀਆ ਸੇਵਾਵਾਂ ਪ੍ਰਦਾਨ ਕਰਦੇ ਰਹਿਣਗੇ | ਇਸ ਮੌਕੇ 'ਤੇ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਡਿਸਟਿ੍ਕਟ ਚੇਅਰਮੈਨ ਲਾਇਨ ਆਸ਼ੂ ਮਾਰਕੰਡਾ ਨੇ ਕਿਹਾ ਕਿ ਲਾਇਨ ਤੇਜਿੰਦਰ ਬਾਵਾ ਲੰਬੇ ਸਮੇਂ ਤੋਂ ਸਮਾਜ ਸੇਵਾ ਲਈ ਸਮਰਪਿਤ ਹਨ | ਲਾਇਨਜ਼ ਕਲੱਬ ਫਗਵਾੜਾ ਸਮਾਰਟ ਸਿਟੀ ਦੇ ਚਾਰਟਰ ਪ੍ਰਧਾਨ ਹੋਣ ਦੇ ਨਾਤੇ, ਉਨ੍ਹਾਂ ਨੇ ਥੋੜ੍ਹੇ ਸਮੇਂ ਵਿਚ ਸ਼ਲਾਘਾਯੋਗ ਪ੍ਰੋਜੈਕਟਾਂ ਨੂੰ ਅੰਜਾਮ ਦਿੱਤਾ ਹੈ ਤੇ ਜ਼ੋਨ ਚੇਅਰਮੈਨ ਦਾ ਅਹੁਦਾ ਪ੍ਰਾਪਤ ਕੀਤਾ ਹੈ | ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਅਹੁਦਾ ਉਨ੍ਹਾਂ ਨੂੰ ਹੋਰ ਵੀ ਉਤਸ਼ਾਹਿਤ ਕਰੇਗਾ ਤੇ ਉਹ ਭਵਿੱਖ ਵਿਚ ਹੋਰ ਵੀ ਸਮਰਪਣ ਭਾਵਨਾ ਨਾਲ ਲਾਇਨਜ਼ ਇੰਟਰਨੈਸ਼ਨਲ 321-ਡੀ ਦੀ ਸੇਵਾ ਕਰਦੇ ਰਹਿਣਗੇ | ਲਾਇਨ ਤੇਜਿੰਦਰ ਬਾਵਾ ਨੂੰ ਸ਼ੁੱਭ ਇੱਛਾਵਾਂ ਦੇਣ ਵਾਲਿਆਂ ਵਿਚ ਡਿਸਟਿ੍ਕਟ ਚੇਅਰਮੈਨ ਲਾਇਨ ਸੁਨੀਲ ਢੀਂਗਰਾ, ਲਾਇਨ ਅਸ਼ੋਕ ਵਧਵਾ, ਲਾਇਨ ਬੱਬੂ ਮਨੀਲਾ, ਲਾਇਨ ਜੁਗਲ ਬਵੇਜਾ, ਲਾਇਨਜ਼ ਕਲੱਬ ਫਗਵਾੜਾ ਸਮਾਰਟ ਸਿਟੀ ਦੇ ਸਕੱਤਰ ਲਾਇਨ ਸੰਤੋਸ਼ ਰਾਜ ਸ਼ੋਕੀ ਟੂਰਾ, ਖ਼ਜ਼ਾਨਚੀ ਲਾਇਨ ਗੁਲਸ਼ਨ ਸ਼ਰਮਾ ਲੱਕੀ, ਪੀ.ਆਰ.ਓ. ਲਾਇਨ ਵਿਜੇ ਅਰੋੜਾ, ਲਾਇਨ ਹਰੀਸ਼ ਗੁਲਾਟੀ, ਲਾਇਨ ਵਿਪਨ ਠਾਕੁਰ, ਲਾਇਨ ਅਮਿੱਤ ਢੀਂਗਰਾ ਆਦਿ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਸਮੇਤ ਦੇਸ਼ ਵਿਦੇਸ਼ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਸੰਤ ਸੀਚੇਵਾਲ ਨੂੰ ਜਨਮ ਦਿਨ ਦੀਆਂ ਮੁਬਾ... ਅਗਲੀ ਖ਼ਬਰ ਨਡਾਲਾ ਕਾਲਜ ਵਿਖੇ 'ਵੈੱਬ ਡਿਜ਼ਾਇਨਿੰਗ' ਵਿਸ਼ੇ 'ਤੇ ਵਰਕਸ਼ਾਪ <br/>
Ad Position 24