20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪ੍ਰਧਾਨ ਮੰਤਰੀ ਮੋਦੀ ਸਮੇਤ ਦੇਸ਼ ਵਿਦੇਸ਼ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਸੰਤ ਸੀਚੇਵਾਲ ਨੂੰ ਜਨਮ ਦਿਨ ਦੀਆਂ ਮੁਬਾਰਕਾਂ <br/>

Ad Position 21
No active advertisement
ਅਜੀਤ ਡੈਸਕ 03-02-2026
ਸੁਲਤਾਨਪੁਰ ਲੋਧੀ, 2 ਫਰਵਰੀ (ਥਿੰਦ, ਨਰੇਸ਼ ਹੈਪੀ)- ਉੱਘੇ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਅੱਜ ਉਨ੍ਹਾਂ ਦੇ 64ਵੇਂ ਜਨਮ ਦਿਨ ਮੌਕੇ ਦੇਸ਼ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਮੁਬਾਰਕਾਂ ਦਿੱਤੀਆਂ ਹਨ ਤੇ ਉਨ੍ਹਾਂ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ | ਮੁਬਾਰਕਾਂ ਦੇਣ ਵਾਲਿਆਂ ਵਿਚ ਉਪ–ਰਾਸ਼ਟਰਪਤੀ ਤੇ ਰਾਜ ਸਭਾ ਦੇ ਚੇਅਰਮੈਨ ਸ਼੍ਰੀ ਸੀ.ਪੀ. ਰਾਧਾਕਿ੍ਸ਼ਨਨ, ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ, ਲੋਕ ਸਭਾ ਦੇ ਸਪੀਕਰ ਸ਼੍ਰੀ ਓਮ ਬਿਰਲਾ, ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਆਦਿ ਸ਼ਾਮਿਲ ਹਨ | ਉਪ–ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕਿ੍ਸ਼ਨਨ ਵੱਲੋਂ ਭੇਜੇ ਗਏ ਵਧਾਈ ਪੱਤਰ ਰਾਹੀ ਉਨ੍ਹਾਂ ਸੰਤ ਸੀਚੇਵਾਲ ਨੂੰ ਜਨਮਦਿਨ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਦੇਸ਼ ਲਈ ਜੋ ਯੋਗਦਾਨ ਪਾਇਆ ਹੈ, ਉਹ ਸ਼ਲਾਘਾਯੋਗ ਹੈ | ਉਨ੍ਹਾਂ ਸੰਤ ਸੀਚੇਵਾਲ ਲਈ ਖ਼ੁਸ਼ਹਾਲ, ਸਿਹਤਮੰਦ ਤੇ ਲੰਬੀ ਜ਼ਿੰਦਗੀ ਦੀ ਕਾਮਨਾ ਕੀਤੀ | ਪ੍ਰਧਾਨ ਮੰਤਰੀ ਵੱਲੋਂ ਭੇਜੇ ਗਏ ਪੱਤਰ ਰਾਹੀ ਉਨ੍ਹਾਂ ਸੰਤ ਸੀਚੇਵਾਲ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਸਿਹਤ ਭਰਪੂਰ ਜ਼ਿੰਦਗੀ ਦੀ ਕਾਮਨਾ ਕੀਤੀ | ਇਸ ਤਰ੍ਹਾਂ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿੱਤ ਸ਼ਾਹ ਨੇ ਵੀ ਫ਼ੋਨ 'ਤੇ ਗੱਲਬਾਤ ਦੌਰਾਨ ਸੰਤ ਸੀਚੇਵਾਲ ਦੇ ਅਣਥੱਕ ਯਤਨਾਂ ਦੀ ਖ਼ਾਸ ਤੌਰ 'ਤੇ ਪ੍ਰਸ਼ੰਸਾ ਕੀਤੀ | ਉਨ੍ਹਾਂ ਨੇ ਮੋਬਾਈਲ ਫ਼ੋਨ 'ਤੇ ਗੱਲਬਾਤ ਕਰਦਿਆਂ ਸੀਚੇਵਾਲ ਨੂੰ 'ਮਹਾਤਮਾ ਜੀ' ਕਹਿੰਦੇ ਹੋਏ ਜਨਮ ਦਿਨ ਦੀ ਵਧਾਈ ਦਿੱਤੀ ਤੇ ਚੰਗੀ ਸਿਹਤ ਅਤੇ ਤੰਦਰੁਸਤੀ ਲਈ ਅਰਦਾਸ ਕੀਤੀ | ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਵੀ ਸੰਤ ਸੀਚੇਵਾਲ ਦੇ ਜਨਮ ਦਿਵਸ ਮੌਕੇ ਉਨ੍ਹਾਂ ਦੀ ਲੰਬੀ ਉਮਰ ਦੀ ਅਰਦਾਸ ਕੀਤੀ ਗਈ | ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆਂ ਵੱਲੋਂ ਸੰਤ ਸੀਚੇਵਾਲ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਗਈ | ਇਸੇ ਤਰ੍ਹਾਂ ਨਿਰਮਲਾ ਸੰਤ ਲੀਡਰ ਸਿੰਘ, ਸੰਤ ਬਲਰਾਜ ਸਿੰਘ, ਸੰਤ ਅਜੀਤ ਸਿੰਘ, ਸੰਤ ਅਮਰੀਕ ਸਿੰਘ, ਸੰਤ ਗੁਰਮੇਜ ਸਿੰਘ, ਕੈਨੇਡਾ ਤੋਂ ਅਜੈਬ ਸਿੰਘ ਚੱਠਾ, ਯੂ.ਕੇ. ਤੋਂ ਜਸਵਿੰਦਰ ਸਿੰਘ ਕਾਲਾ, ਹਰਜਿੰਦਰ ਸਿੰਘ ਹੇਅਰ, ਅਸਟ੍ਰੇਲੀਆ ਤੋਂ ਸੁਖਜਿੰਦਰ ਸਿੰਘ ਰੰਧਾਵਾ, ਸੁਮੀਤਪਾਲ, ਮਨੀਲਾ ਤੋਂ ਇੰਦਰਜੀਤ ਸਿੰਘ, ਮਨਜੀਤ ਸਿੰਘ ਤੇ ਹੋਰ ਵੀ ਕਈ ਸੰਤਾਂ ਮਹਾਪੁਰਖਾਂ ਤੇ ਪ੍ਰਵਾਸੀ ਪੰਜਾਬੀਆਂ ਵੱਲੋਂ ਸੰਤ ਸੀਚੇਵਾਲ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਵਿਰੁੱਧ ਦਰਜ ਕੇਸ ਵੀ ਛੇਤੀ ਰੱਦ ਹੋਵੇਗਾ-ਗੋਲਡੀ ਜੋਸਨ <br/> ਅਗਲੀ ਖ਼ਬਰ ਫਗਵਾੜਾ ਦੇ ਤੇਜਿੰਦਰ ਬਾਵਾ ਬਣੇ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਜ਼ੋਨ ਚੇਅਰਮੈਨ
Ad Position 24