20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮਜੀਠੀਆ ਵਿਰੁੱਧ ਦਰਜ ਕੇਸ ਵੀ ਛੇਤੀ ਰੱਦ ਹੋਵੇਗਾ-ਗੋਲਡੀ ਜੋਸਨ <br/>

Ad Position 21
No active advertisement
ਅਜੀਤ ਡੈਸਕ 03-02-2026
ਸੁਲਤਾਨਪੁਰ ਲੋਧੀ, 2 ਫਰਵਰੀ (ਨਰੇਸ਼ ਹੈਪੀ)- ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਹੋਣ 'ਤੇ ਅਕਾਲੀ ਸਫ਼ਾ 'ਚ ਖ਼ੁਸ਼ੀ ਦੀ ਲਹਿਰ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਥ ਅਕਾਲੀ ਦਲ ਬਲਾਕ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਮਨਜੀਤ ਸਿੰਘ ਗੋਲਡੀ ਜੋਸਨ ਸਰਪੰਚ ਪਿੰਡ ਡੋਲਾ ਨੇ ਕਿਹਾ ਕਿ ਜਿਵੇਂ ਅੱਜ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਹੋਈ ਹੈ, ਓਵੇਂ ਹੀ ਛੇਤੀ ਹੀ ਉਨ੍ਹਾਂ ਉੱਪਰ ਦਰਜ ਝੂਠਾ ਕੇਸ ਵੀ ਰੱਦ ਹੋਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਅਕਾਲੀ ਦਲ ਦੀ ਚੜ੍ਹਦੀ ਕਲਾ ਬਰਦਾਸ਼ਤ ਨਹੀਂ ਸੀ ਜਿਸ ਕਰਕੇ ਸਾਡੇ ਹਰਮਨ ਪਿਆਰੇ ਆਗੂ ਬਿਕਰਮ ਸਿੰਘ ਮਜੀਠੀਆ 'ਤੇ ਝੂਠਾ ਕੇਸ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹ ਵਿਚ ਡੱਕ ਦਿੱਤਾ | ਉਨ੍ਹਾਂ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ ਤੇ ਉਨ੍ਹਾਂ ਉੱਪਰ ਝੂਠਾ ਕੇਸ ਦਰਜ ਕਰਨ ਵਾਲਿਆਂ 'ਤੇ ਕਾਰਵਾਈ ਵੀ ਹੋਵੇਗੀ | ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਜਸਵੰਤ ਪੇਟ ਰੋਗਾਂ ਦਾ ਹਸਪਤਾਲ ਲੋਕਾਂ ਲਈ ਵਰਦਾਨ <br/> ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਸਮੇਤ ਦੇਸ਼ ਵਿਦੇਸ਼ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਸੰਤ ਸੀਚੇਵਾਲ ਨੂੰ ਜਨਮ ਦਿਨ ਦੀਆਂ ਮੁਬਾ...
Ad Position 24